|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਸ਼ਰਮਸਾਰ ਘਟਨਾ: 7 ਸਾਲਾ ਬੱਚੀ ਨਾਲ ਜਬਰ-ਜਨਾਹ, ਦੋਸ਼ੀ ਗ੍ਰਿਫ਼ਤਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਯੁੱਧਿਆ ਜ਼ਿਲ੍ਹੇ 'ਚ 7 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕੁੜੀ ਆਪਣੇ ਉਮਰ ਵਰਗ ਦੇ ਹੋਰ ਬੱਚਿਆਂ ਨਾਲ ਲੁੱਕਣਮੀਟੀ ਖੇਡ ਰਹੀ ਸੀ ਪਰ ਕਈ ਘੰਟਿਆਂ ਬਾਅਦ ਵੀ ਜਦੋਂ ਉਹ ਨਹੀਂ ਆਈ ਤਾਂ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਬਾਅਦ 'ਚ ਦੇਰ ਰਾਤ ਸਥਾਨਕ ਕੋਤਵਾਲੀ ਥਾਣਾ ਖੇਤਰ ਦੇ ਬੈਰਾਗ

NRI Post Desk · 1714 ਦਿਨ ਪਹਿਲਾਂ · ਅੱਪਡੇਟ 1714 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼ਰਮਸਾਰ ਘਟਨਾ: 7 ਸਾਲਾ ਬੱਚੀ ਨਾਲ ਜਬਰ-ਜਨਾਹ, ਦੋਸ਼ੀ ਗ੍ਰਿਫ਼ਤਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਯੁੱਧਿਆ ਜ਼ਿਲ੍ਹੇ 'ਚ 7 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕੁੜੀ ਆਪਣੇ ਉਮਰ ਵਰਗ ਦੇ ਹੋਰ ਬੱਚਿਆਂ ਨਾਲ ਲੁੱਕਣਮੀਟੀ ਖੇਡ ਰਹੀ ਸੀ ਪਰ ਕਈ ਘੰਟਿਆਂ ਬਾਅਦ ਵੀ ਜਦੋਂ ਉਹ ਨਹੀਂ ਆਈ ਤਾਂ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਬਾਅਦ 'ਚ ਦੇਰ ਰਾਤ ਸਥਾਨਕ ਕੋਤਵਾਲੀ ਥਾਣਾ ਖੇਤਰ ਦੇ ਬੈਰਾਗ ਪੁਰਾ ਮੁਹੱਲੇ 'ਚ ਪੀੜਤਾ ਖੂਨ ਨਾਲ ਲੱਥਪੱਥ ਮਿਲੀ।

ਸੰਬੰਧਿਤ ਖ਼ਬਰਾਂ

ਪੁਲਿਸ ਨੂੰ ਤੁਰੰਤ ਸੂਚਨਾ ਦਿੱਤੀ ਗਈ ਅਤੇ ਪੀੜਤਾ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਕਿਹਾ ਕਿ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਦੋਸ਼ੀ ਦੀ ਪਛਾਣ ਕੀਤੀ ਗਈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਕੋਲ ਹੀ ਕੰਮ ਕਰ ਰਹੇ ਦੋਸ਼ੀ ਨੇ ਬੱਚੀ ਨੂੰ ਇਕੱਲੇ ਦੇਖਿਆ ਅਤੇ ਇਕ ਸੁੰਨਸਾਨ ਜਗ੍ਹਾ ਲੈ ਗਿਆ, ਜਿੱਥੇ ਉਸ ਨੇ ਉਸ ਨਾਲ ਜਬਰ ਜਨਾਹ ਕੀਤਾ। ਐੱਸ.ਪੀ. ਨੇ ਕਿਹਾ,''ਜਦੋਂ ਪੀੜਤਾ ਨੇ ਰੋਲਾ ਪਾਇਆ ਤਾਂ ਦੋਸ਼ੀ ਦੌੜ ਗਿਆ।'' ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਕੁੜੀ ਦੀ ਹਾਲਤ ਗੰਭੀਰ ਹੈ ਅਤੇ ਉਸ ਦੇ ਗੁਪਤ ਅੰਗਾਂ 'ਤੇ ਸੱਟਾਂ ਲੱਗੀਆਂ ਹਨ ਅਤੇ ਖੂਨ ਵੀ ਕਾਫ਼ੀ ਵਗ ਗਿਆ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!