|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਆਸਟ੍ਰੇਲੀਅਨ ਕ੍ਰਿਕਟਰਜ਼ ਐਸੋਸੀਏਸ਼ਨ ਦੇ ਨਵੇਂ ਮੁਖੀ ਬਣੇ ਸ਼ੇਨ ਵਾਟਸਨ

ਸਿਡਨੀ (Vikram Sehajpal) : ਸਾਬਕਾ ਆਲਰਾਉਂਡਰ ਸ਼ੇਨ ਵਾਟਸਨ ਨੂੰ ਆਸਟ੍ਰੇਲੀਅਨ ਕ੍ਰਿਕਟਰਜ਼ ਐਸੋਸੀਏਸ਼ਨ (ਏਸੀਏ) ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਖੇਡ ਦੀ ਸੇਵਾ ਕਰਨ ਵਿੱਚ ਮਦਦ ਮਿਲੇਗੀ। ਇਹ ਨਿਯੁਕਤੀ ਏਸੀਏ ਦੀ ਸੋਮਵਾਰ ਨੂੰ ਰਾਤ ਹੋਈ ਸਲਾਨਾ ਆਮ ਬੈਠਕ (ਏਜੀਐੱਮ) ਵਿੱਚ ਕੀਤੀ ਗਈ।ਵਾਟਸਨ ਨੇ ਆਪਣੀ ਨਿਯੁਕਤੀ ਤੋਂ ਟਵੀ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਿਡਨੀ (Vikram Sehajpal) : ਸਾਬਕਾ ਆਲਰਾਉਂਡਰ ਸ਼ੇਨ ਵਾਟਸਨ ਨੂੰ ਆਸਟ੍ਰੇਲੀਅਨ ਕ੍ਰਿਕਟਰਜ਼ ਐਸੋਸੀਏਸ਼ਨ (ਏਸੀਏ) ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਖੇਡ ਦੀ ਸੇਵਾ ਕਰਨ ਵਿੱਚ ਮਦਦ ਮਿਲੇਗੀ। ਇਹ ਨਿਯੁਕਤੀ ਏਸੀਏ ਦੀ ਸੋਮਵਾਰ ਨੂੰ ਰਾਤ ਹੋਈ ਸਲਾਨਾ ਆਮ ਬੈਠਕ (ਏਜੀਐੱਮ) ਵਿੱਚ ਕੀਤੀ ਗਈ।ਵਾਟਸਨ ਨੇ ਆਪਣੀ ਨਿਯੁਕਤੀ ਤੋਂ ਟਵੀਟ ਰਾਹੀਂ ਕਿਹਾ ਕਿ ਮੈਂ ਏਸੀਏ ਦਾ ਮੁਖੀ ਬਣਨ ਨਾਲ ਮਾਣ ਮਹਿਸੂਸ ਕਰ ਰਿਹਾ ਹਾਂ ਕਿਉਂਕਿ ਭਵਿੱਖ ਵਿੱਚ ਇਸ ਦੀ ਭੂਮਿਕਾ ਜ਼ਿਆਦਾ ਮਹੱਤਵਪੂਰਨ ਹੋਵੇਗੀ।

ਸੰਬੰਧਿਤ ਖ਼ਬਰਾਂ

ਮੈਨੂੰ ਉਨ੍ਹਾਂ ਲੋਕਾਂ ਦੇ ਅਹਿਮ ਕੰਮਾਂ ਨੂੰ ਅੱਗੇ ਵਧਾਉਣਾ ਹੈ ਜਿੰਨ੍ਹਾਂ ਨੇ ਇਸ ਤੋਂ ਪਹਿਲਾਂ ਇਹ ਭੂਮਿਕਾ ਨਿਭਾਈ ਸੀ। ਮੈਂ ਇਸ ਮੌਕੇ ਦੀ ਪ੍ਰਾਪਤੀ ਨਾਲ ਬਹੁਤ ਖ਼ੁਸ਼ ਹਾਂ। ਇਸ ਨਾਲ ਮੈਨੂੰ ਉਸ ਖੇਡ ਨੂੰ ਵਾਪਸ ਕੁੱਝ ਦੇਣ ਵਿੱਚ ਮਦਦ ਮਿਲੇਗੀ ਜਿਸ ਨੇ ਮੈਨੂੰ ਬਥੇਰਾ ਕੁੱਝ ਦਿੱਤਾ ਹੈ।

ਤੁਹਾਨੂੰ ਦੱਸ ਦਈਏ ਕਿ ਵਾਟਸਨ ਨੇ ਆਸਟ੍ਰੇਲੀਆ ਵੱਲੋਂ 59 ਟੈਸਟ, 190 ਇੱਕ ਦਿਨਾਂ ਅਤੇ 58 ਕੌਮਾਂਤਰੀ ਮੈਚ ਖੇਡੇ ਹਨ ਅਤੇ ਉਹ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਵੀ ਵਧੀਆ ਪ੍ਰਦਰਸ਼ਨ ਕਰ ਰਹੇ ਹਨ। ਇਹ ਆਲਰਾਉਂਡਰ 10 ਮੈਂਬਰੀ ਕਮੇਟੀ ਦਾ ਮੈਂਬਰ ਹੋਵੇਗਾ ਜਿਸ ਨੂੰ 3 ਨਵੀਆਂ ਨਿਯੁਕਤੀਆਂ ਨਾਲ ਵਧਾਇਆ ਗਿਆ ਹੈ।ਮੌਜੂਦਾ ਆਸਟ੍ਰੇਲੀਆਈ ਕ੍ਰਿਕਟਰ ਪੈਟ ਕਮਿੰਸ ਅਤੇ ਕ੍ਰਿਸਟੀਨ ਬੀਮਜ਼ ਅਤੇ ਕ੍ਰਿਕਟ ਕੁਮੈਂਟੇਟਰ ਅਤੇ ਸਾਬਕਾ ਆਸਟ੍ਰੇਲੀਆਈ ਖਿਡਾਰੀ ਲਿਸਾ ਸਟਾਲੇਕਰ ਨੂੰ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!