|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਸ਼ਸ਼ੀ ਥਰੂਰ ਨੂੰ ਸੁਨੰਦਾ ਪੁਸ਼ਕਰ ਮੌਤ ਮਾਮਲਾ 'ਚ ਵੱਡੀ ਰਾਹਤ

ਦਿੱਲੀ (ਦੇਵ ਇੰਦਰਜੀਤ) : ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੂੰ ਉਨ੍ਹਾਂ ਦੀ ਪਤਨੀ ਸੁਨੰਦਾ ਪੁਸ਼ਕਰ ਦੀ ਇੱਥੇ ਇਕ ਹੋਟਲ ’ਚ ਹੋਈ ਮੌਤ ਦੇ ਮਾਮਲੇ ’ਚ ਬੁੱਧਵਾਰ ਨੂੰ ਦੋਸ਼ ਮੁਕਤ ਕਰ ਦਿੱਤਾ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਆਨਲਾਈਨ ਮਾਧਿਅਮ ਨਾਲ ਸੁਣਵਾਈ ਕਰਦੇ ਹੋਏ ਆਦੇਸ਼ ਪਾਸ ਕੀਤਾ। ਥਰੂਰ ਨੇ ਜੱਜ ਦਾ ਆਭਾਰ ਜ਼ਾਹਰ ਕਰਦੇ ਹੋਏ ਕਿਹਾ ਕਿ ਬੀਤੇ

NRI Post Desk · 1926 ਦਿਨ ਪਹਿਲਾਂ · ਅੱਪਡੇਟ 1926 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼ਸ਼ੀ ਥਰੂਰ ਨੂੰ ਸੁਨੰਦਾ ਪੁਸ਼ਕਰ ਮੌਤ ਮਾਮਲਾ 'ਚ ਵੱਡੀ ਰਾਹਤ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੂੰ ਉਨ੍ਹਾਂ ਦੀ ਪਤਨੀ ਸੁਨੰਦਾ ਪੁਸ਼ਕਰ ਦੀ ਇੱਥੇ ਇਕ ਹੋਟਲ ’ਚ ਹੋਈ ਮੌਤ ਦੇ ਮਾਮਲੇ ’ਚ ਬੁੱਧਵਾਰ ਨੂੰ ਦੋਸ਼ ਮੁਕਤ ਕਰ ਦਿੱਤਾ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਆਨਲਾਈਨ ਮਾਧਿਅਮ ਨਾਲ ਸੁਣਵਾਈ ਕਰਦੇ ਹੋਏ ਆਦੇਸ਼ ਪਾਸ ਕੀਤਾ। ਥਰੂਰ ਨੇ ਜੱਜ ਦਾ ਆਭਾਰ ਜ਼ਾਹਰ ਕਰਦੇ ਹੋਏ ਕਿਹਾ ਕਿ ਬੀਤੇ ਸਾਢੇ 7 ਸਾਲ ‘ਤਸੀਹਿਆਂ’ ’ਚ ਬੀਤੇ ਅਤੇ ਇਹ ਫ਼ੈਸਲਾ ‘ਵੱਡੀ ਰਾਹਤ’ ਲੈ ਕੇ ਆਇਆ ਹੈ।

ਸੰਬੰਧਿਤ ਖ਼ਬਰਾਂ

ਪੁਲਸ ਨੇ ਅਦਾਲਤ ਤੋਂ ਆਈ.ਪੀ.ਸੀ. ਦੀ ਧਾਰਾ 306 ਖ਼ੁਦਕੁਸ਼ੀ ਲਈ ਉਕਸਾਉਣ ਸਮੇਤ ਵੱਖ-ਵੱਖ ਦੋਸ਼ਾਂ ’ਚ ਦੋਸ਼ ਤੈਅਕਰਨ ਦੀ ਅਪੀਲ ਕੀਤੀ, ਜਦੋਂ ਕਿ ਥਰੂਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਪਹਿਵਾ ਨੇ ਅਦਾਲਤ ਨੂੰ ਕਿਹਾ ਕਿ ਐੱਸ.ਆਈ.ਟੀ. ਵਲੋਂ ਕੀਤੀ ਗਈ ਜਾਂਚ ਰਾਜਨੀਤਕ ਨੇਤਾ ਨੂੰ ਉਨ੍ਹਾਂ ਵਿਰੁੱਧ ਲਗਾਏ ਗਏ ਸਾਰੇ ਦੋਸ਼ਾਂ ਤੋਂ ਮੁਕਤ ਕਰਦੀ ਹੈ।

ਪੁਸ਼ਕਰ 17 ਜਨਵਰੀ 2014 ਦੀ ਰਾਤ ਸ਼ਹਿਰ ਦੇ ਇਕ ਲਗਜ਼ਰੀ ਹੋਟਲ ਦੇ ਇਕ ਕਮਰੇ ’ਚ ਮ੍ਰਿਤਕ ਮਿਲੀ ਸੀ। ਜੋੜਾ ਹੋਟਲ ’ਚ ਰੁਕਿਆ ਹੋਇਆ ਸੀ, ਕਿਉਂਕਿ ਉਸ ਸਮੇਂ ਥਰੂਰ ਦੇ ਅਧਿਕਾਰਤ ਬੰਗਲੇ ਦਾ ਨਵੀਨੀਕਰਨ ਕੀਤਾ ਜਾ ਰਿਹਾ ਸੀ। ਥਰੂਰ ’ਤੇ ਦਿੱਲੀ ਪੁਲਸ ਨੇ ਆਈ.ਪੀ.ਸੀ. ਦੀ ਧਾਰਾ 498ਏ ਮਹਿਲਾ ਦੇ ਪਤੀ ਜਾਂ ਪਤੀ ਦੇ ਰਿਸ਼ਤੇਦਾਰ ਵਲੋਂ ਉਸ ’ਤੇ ਬੇਰਹਿਮੀ ਕਰਨਾ ਅਤੇ ਧਾਰਾ 306 ਦੇ ਅਧੀਨ ਦੋਸ਼ ਲਗਾਇਆ ਗਿਆ ਸੀ ਪਰ ਇਸ ਮਾਮਲੇ ’ਚ ਕੋਈ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ। ਉਨ੍ਹਾਂ ਨੂੰ 5 ਜੁਲਾਈ 2018 ਨੂੰ ਜ਼ਮਾਨਤ ਦੇ ਦਿੱਤੀ ਗਈ ਸੀ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!