|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼ੇਰ ਸਿੰਘ ਘੁਬਾਇਆ ਕਾਂਗਰਸ ਵਿਚ ਸ਼ਾਮਿਲ,ਫਿਰੋਜ਼ਪੁਰ ਤੋਂ ਦੁਬਾਰਾ ਚੋਣ ਮੈਦਾਨ 'ਚ ਉਤਾਰਿਆ ਜਾ ਸਕਦਾ

ਨਵੀਂ ਦਿੱਲੀ (ਇੰਦਰਜੀਤ ਸਿੰਘ ਚਾਹਲ) : ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਅੱਜ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਉਨ੍ਹਾਂ ਦੇ ਦਿੱਲੀ ਸਥਿਤ ਨਿਵਾਸ 'ਤੇ ਕਰੀਬ ਅੱਧਾ ਘੰਟਾ ਮੀਟਿੰਗ ਕੀਤੀ ਅਤੇ ਉਸ ਤੋਂ ਬਾਅਦ ਉਹ ਕਾਂਗਰਸ ਵਿਚ ਸ਼ਾਮਿਲ ਹੋ ਗਏ। ਮੀਟਿੰਗ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਕਾਂਗਰਸ ਮਾਮਲਿਆਂ ਦੀ ਇੰਚਾਰਜ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਇੰਦਰਜੀਤ ਸਿੰਘ ਚਾਹਲ) : ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਅੱਜ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਉਨ੍ਹਾਂ ਦੇ ਦਿੱਲੀ ਸਥਿਤ ਨਿਵਾਸ 'ਤੇ ਕਰੀਬ ਅੱਧਾ ਘੰਟਾ ਮੀਟਿੰਗ ਕੀਤੀ ਅਤੇ ਉਸ ਤੋਂ ਬਾਅਦ ਉਹ ਕਾਂਗਰਸ ਵਿਚ ਸ਼ਾਮਿਲ ਹੋ ਗਏ। ਮੀਟਿੰਗ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਕਾਂਗਰਸ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਵੀ ਹਾਜ਼ਰ ਸਨ।

ਸੰਬੰਧਿਤ ਖ਼ਬਰਾਂ

ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਕੱਲ੍ਹ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ ਸੂਤਰਾਂ ਅਨੁਸਾਰ ਕਾਂਗਰਸ ਪਾਰਟੀ ਵੱਲੋਂ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਦੁਬਾਰਾ ਚੋਣ ਮੈਦਾਨ 'ਚ ਉਤਾਰਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਕੱਲ੍ਹ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਨਿਵਾਸ ਸਥਾਨ 'ਤੇ ਉਨ੍ਹਾਂ ਨਾਲ ਮੀਟਿੰਗ ਕਰਨ ਉਪਰੰਤ ਉਹ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ।

ਪਾਰਟੀ ਤੋਂ ਬਰਖ਼ਾਸਤਗੀ ਤੋਂ ਪਹਿਲਾਂ ਘੁਬਾਇਆ ਨੇ ਕਿਹਾ ਸੀ ਕਿ ਉਨ੍ਹਾਂ ਦੀ ਲੰਮੇ ਸਮੇਂ ਤੋਂ ਸੁਖਬੀਰ ਨਾਲ ਨਾ ਤਾਂ ਕੋਈ ਮੀਟਿੰਗ ਹੋਈ ਹੈ ਤੇ ਨਾ ਹੀ ਗੱਲਬਾਤ। ਨਾ ਹੀ ਪਾਰਟੀ ਉਨ੍ਹਾਂ ਨੂੰ ਕਿਸੇ ਪ੍ਰੋਗਰਾਮ 'ਚ ਬੁਲਾਉਂਦੀ ਹੈ। ਇੱਥੋਂ ਤਕ ਕਿ ਪ੍ਰਧਾਨ ਮੰਤਰੀ ਦੀ ਮਲੋਟ ਰੈਲੀ ਵਿਚ ਵੀ ਉਨ੍ਹਾਂ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ। ਜਦੋਂ ਇੰਨੀ ਨਾਰਾਜ਼ਗੀ ਸੀ ਤਾਂ ਉਨ੍ਹਾਂ ਨੂੰ ਪਾਰਟੀ ਤੋਂ ਸਸਪੈਂਡ ਕਿਉਂ ਨਹੀਂ ਕੀਤਾ ਜਾ ਰਿਹਾ? ਇਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!