|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਲੁਧਿਆਣਾ ਵਿਖੇ ਕਾਗਜ਼ ਦਾਖਲ

ਦਾਖਾ (ਇੰਦਰਜੀਤ ਸਿੰਘ) : ਮੁੱਲਾਂਪੁਰ ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵੀਰਵਾਰ ਨੂੰ ਸਾਦੇ ਢੰਗ ਨਾਲ ਗੱਡੀ 'ਤੇ ਸਵਾਰ ਹੋ ਕੇ ਲੁਧਿਆਣਾ ਵਿਖੇ ਕਾਗਜ਼ ਦਾਖਲ ਕਰਨ ਰਵਾਨਾ ਹੋਏ। ਇਸ ਤੋਂ ਪਹਿਲਾਂ ਇਤਿਹਾਸਿਕ ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਕੀਤੇ ਵੱਡੇ ਇਕੱਠ ਰਾਹੀਂ ਸ਼ਕਤੀ ਪ੍ਰਦਰਸ਼ਨ ਕਰਦਿਆਂ ਆਪਣੀ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਦਾਖਾ (ਇੰਦਰਜੀਤ ਸਿੰਘ) : ਮੁੱਲਾਂਪੁਰ ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵੀਰਵਾਰ ਨੂੰ ਸਾਦੇ ਢੰਗ ਨਾਲ ਗੱਡੀ 'ਤੇ ਸਵਾਰ ਹੋ ਕੇ ਲੁਧਿਆਣਾ ਵਿਖੇ ਕਾਗਜ਼ ਦਾਖਲ ਕਰਨ ਰਵਾਨਾ ਹੋਏ। ਇਸ ਤੋਂ ਪਹਿਲਾਂ ਇਤਿਹਾਸਿਕ ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਕੀਤੇ ਵੱਡੇ ਇਕੱਠ ਰਾਹੀਂ ਸ਼ਕਤੀ ਪ੍ਰਦਰਸ਼ਨ ਕਰਦਿਆਂ ਆਪਣੀ ਮਜ਼ਬੂਤ ਪਕੜ ਦਾ ਸਬੂਤ ਦਿੱਤਾ। ਇਸ ਮੌਕੇ ਇਯਾਲੀ ਨੇ ਕਿਹਾ ਕਿ ਇਸ ਜ਼ਿਮਨੀ ਚੋਣ 'ਚ ਲੋਕ ਕਾਂਗਰਸ ਸਰਕਾਰ ਦੇ ਢਾਈ ਸਾਲਾਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਕਰਨਗੇ। ਉਨ੍ਹਾਂ ਕਿਹਾ ਕਿ ਢਾਈ ਸਾਲ ਕਾਂਗਰਸ ਨੇ ਮੁੱਲਾਂਪੁਰ ਦਾਖਾ ਨੂੰ ਅਣਗੌਲਿਆਂ ਕੀਤਾ ਤੇ ਹੁਣ ਜ਼ਿਮਨੀ ਚੋਣਾਂ ਮੌਕੇ ਕਾਂਗਰਸੀ ਮੰਤਰੀਆਂ ਨੂੰ ਹਲਕੇ ਦੇ ਲੋਕਾਂ ਦੀ ਯਾਦ ਆ ਗਈ ਹੈ।

ਸੰਬੰਧਿਤ ਖ਼ਬਰਾਂ

ਇਸ ਮੌਕੇ ਰਣਜੀਤ ਸਿੰਘ ਢਿੱਲੋਂ ਸ਼ਹਿਰੀ ਪ੍ਰਧਾਨ, ਐੱਸਆਰ ਕਲੇਰ, ਮੱਘਰ ਸਿੰਘ ਬੜੈਚ, ਹਰਸੁਰਿੰਦਰ ਸਿੰਘ ਗਿੱਲ, ਰਤਨ ਸਿੰਘ ਕਮਾਲਪੁਰੀ, ਗੁਰਮੀਤ ਸਿੰਘ ਧਾਲੀਵਾਲ, ਪ੍ਰਭਜੋਤ ਸਿੰਘ ਧਾਲੀਵਾਲ, ਭੁਪਿੰਦਰ ਸਿੰਘ ਭਿੰਦਾ, ਸਿਕੰਦਰ ਸਿੰਘ ਧਨੋਆ, ਜੱਥੇਦਾਰ ਜਗਤਾਰ ਸਿੰਘ ਲਤਾਲਾ, ਜਗਦੀਸ਼ ਸਿੰਘ ਗੋਰਸੀਆ, ਹਰਵੀਰ ਸਿੰਘ ਇਯਾਲੀ, ਡਾ. ਅਮਰਜੀਤ ਸਿੰਘ ਮੱਲਾਂਪੁਰ, ਸੁਰਿੰਦਰ ਸਿੰਘ ਦਾਖਾ, ਮਨਵਿੰਦਰਪਾਲ ਕੌਰ ਜ਼ਿਲਾ ਪ੍ਰਧਾਨ ਮਹਿਲਾ ਅਕਾਲੀ ਦਲ, ਰਾਮ ਆਸਰਾ ਸਿੰਘ ਚੱਕ, ਦਰਸ਼ਨ ਸਿੰਘ ਧਨੋਆ, ਬਲਵੀਰ ਚੰਦ, ਸੱਜਣ ਬਾਂਸਲ, ਨਵਦੀਪ ਗਰੇਵਾਲ, ਬਲਦੇਵ ਸਿੰਘ ਬੀੜਗਗੜਾ, ਅਮਰਦੀਪ ਸਿੰਘ ਰੂਬੀ ਬੱਲੋਵਾਲ, ਸੁਰਜੀਤ ਸਿੰਘ ਕੋਠੇ ਹਾਂਸ, ਮਨਜਿੰਦਰ ਸਿੰਘ ਬਿੰਦਾ ਭੁਮਾਲ, ਗੁਰਦੇਵ ਸਿੰਘ ਭੱਟੀਆ, ਮਨਜੀਤ ਸਿੰਘ ਚੰਗਣਾ, ਸੁਖਵੰਤ ਸਿੰਘ ਚੱਕ, ਗੁਰਬਚਨ ਸਿੰਘ ਬੀਰਮੀ, ਲਖਵੀਰ ਸਿੰਘ ਗੋਰਾਹੂਰ, ਵਿੱਕੀ ਸਵੱਦੀ, ਗੁਰਮੀਤ ਸਿੰਘ ਬੱਲੀਪੁਰ ਆਦਿ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!