|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਝਟਕਾ

ਉਨਟਾਰੀਓ (ਦੇਵ ਇੰਦਰਜੀਤ) : ਕੈਨੇਡਾ ਸਰਕਾਰ ਦਾ ਵੱਡਾ ਫ਼ੈਸਲਾ, ਭਾਰਤ ਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਹਵਾਈ ਉਡਾਣਾਂ 'ਤੇ ਅਗਲੇ 30 ਦਿਨਾਂ ਵਾਸਤੇ ਪਾਬੰਦੀ ਕੋਵਿਡ ਦੇ ਲਗਾਤਾਰ ਵਾਧੇ ਦੀ ਰੋਕਥਾਮ ਲਈ ਕੈਨੇਡਾ ਸਰਕਾਰ ਵੱਲੋਂ ਭਾਰਤ ਅਤੇ ਪਾਕਿਸਤਾਨ ਤੋ ਆਉਣ ਵਾਲੀਆਂ ਹਵਾਈ ਉਡਾਣਾਂ ਉਤੇ ਅਗਲੇ 30 ਦਿਨਾਂ ਵਾਸਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅੱਜ ਰਾਤ ਤੋਂ

NRI Post Desk · 2043 ਦਿਨ ਪਹਿਲਾਂ · ਅੱਪਡੇਟ 2043 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਝਟਕਾ
📷 NRI Post Desk

ਉਨਟਾਰੀਓ (ਦੇਵ ਇੰਦਰਜੀਤ) : ਕੈਨੇਡਾ ਸਰਕਾਰ ਦਾ ਵੱਡਾ ਫ਼ੈਸਲਾ, ਭਾਰਤ ਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਹਵਾਈ ਉਡਾਣਾਂ 'ਤੇ ਅਗਲੇ 30 ਦਿਨਾਂ ਵਾਸਤੇ ਪਾਬੰਦੀ ਕੋਵਿਡ ਦੇ ਲਗਾਤਾਰ ਵਾਧੇ ਦੀ ਰੋਕਥਾਮ ਲਈ ਕੈਨੇਡਾ ਸਰਕਾਰ ਵੱਲੋਂ ਭਾਰਤ ਅਤੇ ਪਾਕਿਸਤਾਨ ਤੋ ਆਉਣ ਵਾਲੀਆਂ ਹਵਾਈ ਉਡਾਣਾਂ ਉਤੇ ਅਗਲੇ 30 ਦਿਨਾਂ ਵਾਸਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅੱਜ ਰਾਤ ਤੋਂ ਲਾਗੂ ਸਮਝਿਆ ਜਾਵੇਗਾ।ਟਰਾਂਸਪੋਰਟ ਮੰਤਰੀ ਓਮਰ ਅਲਗਬਰਾ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਕ ਵਿਚ ਕਰੋਨਾ ਕੇਸਾਂ ਦੇ ਲਗਾਤਾਰ ਵਾਧੇ ਕਾਰਣ ਭਾਰੀ ਦਬਾਅ ਉਪਰੰਤ ਸਰਕਾਰ ਨੇ ਇਹਨਾਂ ਦੋ ਮੁਲਕਾਂ ਤੋ ਆਉਣ ਵਾਲੀਆਂ ਫਲਾਈਟਾਂ ਉਪਰ ਆਰਜ਼ੀ ਤੌਰ ਤੇ 30 ਦਿਨਾਂ ਲਈ ਪਾਬੰਦੀ ਲਗਾਈ ਹੈ। ਇਸ ਪਾਬੰਦੀ ਦੇ ਮਤੇ ਦੀ ਪਾਰਲੀਮੈਂਟ ਮੈਂਬਰਾਂ ਨੇ ਸਰਬਸੰਮਤੀ ਨਾਲ ਹਮਾਇਤ ਕੀਤੀ ਹੈ। ਇਸੇ ਦੌਰਾਨ ਸਿਹਤ, ਇਮੀਗ੍ਰੇਸ਼ਨ, ਟਰਾਂਸਪੋਰਟ ਅਤੇ ਜਨਤਕ ਸੁਰੱਖਿਆ ਮੰਤਰਾਲਿਆਂ ਵੱਲੋਂ ਸਾਂਝੇ ਰੂਪ ਵਿਚ ਇਕ ਪ੍ਰੈਸ ਨੋਟ ਜਾਰੀ ਕਰਦਿਆਂ ਭਾਰਤ ਅਤੇ ਪਾਕਿਸਤਾਨ ਤੋ ਆਉਣ ਵਾਲੀਆਂ ਫਲਾਈਟਾਂ ਉਪਰ ਪਾਬੰਦੀ ਲਈ ਸਹਿਮਤੀ ਪ੍ਰਗਟਾਈ ਗਈ ਹੈ। ਵਰਨਣਯੋਗ ਹੈ ਕਿ ਇਸ ਪਾਬੰਦੀ ਦਾ ਸਭ ਤੋਂ ਵੱਧ ਅਸਰ ਮਈ ਬੈਚ ਵਿਚ ਪੜ੍ਹਾਈ ਲਈ ਆਉਣ ਵਾਲੇ ਵਿਦਿਆਰਥੀਆਂ ਉੱਪਰ ਪਵੇਗਾ ਜੋ ਪਹਿਲਾਂ ਤੋਂ ਹੀ ਹਵਾਈ ਟਿਕਟਾਂ ਖਰੀਦ ਚੁੱਕੇ ਹਨ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!