|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਕਬੱਡੀ ਖਿਡਾਰੀ ਸਰਬਜੀਤ ਸੱਬਾ ਦੇ ਫਾਰਮ ਹਾਊਸ 2 ਨੌਜਵਾਨਾਂ ਵਲੋਂ ਚਲਾਈਆਂ ਗਈਆਂ ਗੋਲੀਆਂ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁਕੰਦਪੁਰ ਅਧੀਨ ਆਉਂਦੇ ਪਿੰਡ ਗੁਣਾਚੌਰ ਵਿਖੇ ਨੈਸ਼ਨਲ ਕਬੱਡੀ ਖਿਡਾਰੀ ਸਰਬਜੀਤ ਸਿੰਘ ਸੱਬਾ ਦੇ ਫਾਰਮ ਹਾਊਸ ’ਤੇ ਆ ਕੇ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਗੋਲ਼ੀਆਂ ਚਲਾਈਆਂ। ਸਰਬਜੀਤ ਸਿੰਘ ਸੱਬਾ ਦੇ ਚਾਚਾ ਸ਼ਿਵਰਾਜ ਰਾਣਾ ਨੇ ਦੱਸਿਆ ਕਿ ਮੈਂ ਅਤੇ ਮੇਰੇ ਪਰਿਵਾਰਕ ਮੈਂਬਰ ਫਾਰਮ ਹਾਊਸ ’ਤੇ ਸੀ ਅਤੇ ਮੋਟਰਸਾਈਕਲ ਸਵਾਰ 2 ਨੌਜਵਾਨਾਂ

NRI Post Desk · 1714 ਦਿਨ ਪਹਿਲਾਂ · ਅੱਪਡੇਟ 1714 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਬੱਡੀ ਖਿਡਾਰੀ ਸਰਬਜੀਤ ਸੱਬਾ ਦੇ ਫਾਰਮ ਹਾਊਸ 2 ਨੌਜਵਾਨਾਂ ਵਲੋਂ ਚਲਾਈਆਂ ਗਈਆਂ ਗੋਲੀਆਂ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁਕੰਦਪੁਰ ਅਧੀਨ ਆਉਂਦੇ ਪਿੰਡ ਗੁਣਾਚੌਰ ਵਿਖੇ ਨੈਸ਼ਨਲ ਕਬੱਡੀ ਖਿਡਾਰੀ ਸਰਬਜੀਤ ਸਿੰਘ ਸੱਬਾ ਦੇ ਫਾਰਮ ਹਾਊਸ ’ਤੇ ਆ ਕੇ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਗੋਲ਼ੀਆਂ ਚਲਾਈਆਂ। ਸਰਬਜੀਤ ਸਿੰਘ ਸੱਬਾ ਦੇ ਚਾਚਾ ਸ਼ਿਵਰਾਜ ਰਾਣਾ ਨੇ ਦੱਸਿਆ ਕਿ ਮੈਂ ਅਤੇ ਮੇਰੇ ਪਰਿਵਾਰਕ ਮੈਂਬਰ ਫਾਰਮ ਹਾਊਸ ’ਤੇ ਸੀ ਅਤੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਮੇਰੇ ਭਤੀਜੇ ਦਾ ਨਾਂ ਸੱਬਾ ਕਹਿ ਕੇ ਆਵਾਜ਼ ਮਾਰੀ। ਸਰਬਜੀਤ ਸਿੰਘ ਸੱਬਾ ਕਮਰੇ ਵਿਚ ਸੁੱਤਾ ਪਿਆ ਸੀ ਅਤੇ ਮੈਂ ਗੇਟ ਖੋਲ੍ਹਣ ਲਈ ਤੁਰ ਪਿਆ ਤਾਂ ਉਨ੍ਹਾਂ ਦੋਵਾਂ ਵਿਚੋਂ ਇਕ ਨੇ ਇਕਦਮ ਫਾਇਰ ਕਰਨੇ ਸ਼ੁਰੂ ਕਰ ਦਿੱਤੇ।

ਸੰਬੰਧਿਤ ਖ਼ਬਰਾਂ

ਉਨ੍ਹਾਂ ਨੇ ਦੱਸਿਆ ਕਿ ਮੈਂ ਤੁਰੰਤ ਪਿੱਛੇ ਹਟ ਗਿਆ। ਫਾਇਰ ਕਰਨ ਉਪਰੰਤ ਦੋਵੇਂ ਵਿਅਕਤੀ ਫਰਾਰ ਹੋ ਗਏ। ਐੱਸ. ਐੱਚ. ਓ. ਹਰਜਿੰਦਰ ਸਿੰਘ ਨੂੰ ਇਸ ਘਟਨਾ ਸਬੰਧੀ ਫੋਨ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!