|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਹਿਰ 'ਚ ਨਗਰ ਕੀਰਤਨ ਸਜਾਇਆ

ਜਲੰਧਰ (ਇੰਦਰਜੀਤ ਸਿੰਘ) : ਐਤਵਾਰ ਨੂੰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਹਿਰ 'ਚ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸ੍ਰੀ ਤੇਗ ਬਹਾਦੁਰ ਸੈਂਟਰਲ ਟਾਊਨ ਤੋਂ ਸ਼ੁਰੂ ਹੋ ਕੇ ਨਗਰ ਕੀਰਤਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਮਿਲਾਪ ਚੌਕ, ਸ਼ਾਸਤਰੀ ਮਾਰਕੀਟ, ਸਹਿਦੇਵ ਮਾਰਕੀਟ, ਮਾਸਟਰ ਤਾਰਾ ਸਿੰਘ ਨਗਰ, ਡੀਸੀ ਆਫਿਸ ਰੋਡ, ਲਾਡੋਵਾਲੀ ਰੋਡ ਤੇ ਅਲਾਸਕ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ (ਇੰਦਰਜੀਤ ਸਿੰਘ) : ਐਤਵਾਰ ਨੂੰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਹਿਰ 'ਚ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸ੍ਰੀ ਤੇਗ ਬਹਾਦੁਰ ਸੈਂਟਰਲ ਟਾਊਨ ਤੋਂ ਸ਼ੁਰੂ ਹੋ ਕੇ ਨਗਰ ਕੀਰਤਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਮਿਲਾਪ ਚੌਕ, ਸ਼ਾਸਤਰੀ ਮਾਰਕੀਟ, ਸਹਿਦੇਵ ਮਾਰਕੀਟ, ਮਾਸਟਰ ਤਾਰਾ ਸਿੰਘ ਨਗਰ, ਡੀਸੀ ਆਫਿਸ ਰੋਡ, ਲਾਡੋਵਾਲੀ ਰੋਡ ਤੇ ਅਲਾਸਕਾ ਚੌਕ ਤੋਂ ਹੁੰਦੇ ਹੋਏ ਗੁਰਦੁਆਰਾ ਸਾਹਿਬ 'ਚ ਮੁਕੰਮਲ ਹੋਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਹੇਠ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਗੁਰੂ ਦੇ ਪੰਜ ਪਿਆਰਿਆਂ ਨੇ ਕੀਤੀ।

ਸੰਬੰਧਿਤ ਖ਼ਬਰਾਂ

ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਵੱਲੋਂ ਲੰਗਰ ਲਗਾ ਕੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ। ਰਸਤੇ "ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੁੰਦਰ ਸਜੀ ਪਾਲਕੀ ਸਾਹਮਣੇ ਵੱਡੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੋਏ। ਨਗਰ ਕੀਰਤਨ ਸਜਾਏ ਜਾਣ 'ਤੇ ਜਲੰਧਰ ਕੇਂਦਰੀ ਦੇ ਵਿਧਾਇਕ ਰਾਜਿੰਦਰ ਬੇਰੀ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਈਸ਼ਵਰ ਸਿੰਘ, ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ, ਭੂਪਿੰਦਰ ਪਾਲ ਸਿੰਘ ਖਾਲਸਾ, ਸਤਪਾਲ ਸਿੰਘ ਸਿੱਦੀਕੀ, ਸਿੱਖ ਤਾਲਮੇਲ ਕਮੇਟੀ ਤੋਂ ਤੇਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਜੋਤ ਸਿੰਘ ਲੱਕੀ, ਗੁਰਦੁਆਰਾ ਦੀਵਾਨ ਅਸਤਾਨ ਸੈਂਟਰਲ ਟਾਊਨ ਤੋਂ ਗੁਰਮੀਤ ਸਿੰਘ ਬਿੱਟੂ, ਇਕਬਾਲ ਸਿੰਘ ਢੀਂਡਸਾ ਤੇ ਹੋਰ ਮੌਜੂਦ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!