|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਐੱਸਆਈ ਦੇ ਪੁੱਤਰ ਨੇ ਆਪਣੇ ਪਿਤਾ ਦੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਕਰ ਲਈ ਖ਼ੁਦਕੁਸ਼ੀ

ਅਬੋਹਰ (ਇੰਦਰਜੀਤ ਸਿੰਘ ਚਾਹਲ) : ਪੰਜਾਬ ਪੁਲਿਸ 'ਚ ਤਾਇਨਾਤ ਐੱਸਆਈ ਦੇ ਪੁੱਤਰ ਨੇ ਆਪਣੇ ਪਿਤਾ ਦੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਫਾਜ਼ਿਲਕਾ ਦੇ ਐੱਸਐੱਸਪੀ ਦਫਤਰ ਵਿਚਲੇ ਇਲੈਕਸ਼ਨ ਦਫਤਰ 'ਚ ਤਾਇਨਾਤ ਤੇ ਸਥਾਨਕ ਗੁਰੂ ਕਿਰਪਾ ਕਾਲੋਨੀ ਵਾਸੀ ਐੱ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅਬੋਹਰ (ਇੰਦਰਜੀਤ ਸਿੰਘ ਚਾਹਲ) : ਪੰਜਾਬ ਪੁਲਿਸ 'ਚ ਤਾਇਨਾਤ ਐੱਸਆਈ ਦੇ ਪੁੱਤਰ ਨੇ ਆਪਣੇ ਪਿਤਾ ਦੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਫਾਜ਼ਿਲਕਾ ਦੇ ਐੱਸਐੱਸਪੀ ਦਫਤਰ ਵਿਚਲੇ ਇਲੈਕਸ਼ਨ ਦਫਤਰ 'ਚ ਤਾਇਨਾਤ ਤੇ ਸਥਾਨਕ ਗੁਰੂ ਕਿਰਪਾ ਕਾਲੋਨੀ ਵਾਸੀ ਐੱਸਆਈ ਬਲਜੀਤ ਸਿੰਘ ਐਤਵਾਰ ਸ਼ਾਮ ਨੂੰ ਆਪਣੀ ਪਤਨੀ ਨਾਲ ਬਾਜ਼ਾਰ ਸਬਜ਼ੀ ਖ਼ਰੀਦਣ ਲਈ ਗਿਆ ਸੀ। ਉਸ ਦਾ 25 ਸਾਲਾ ਪੁੱਤਰ ਨਵਜੋਤ ਸਿੰਘ ਘਰ 'ਕੱਲ੍ਹਾ ਹੀ ਸੀ।

ਬਲਜੀਤ ਸਿੰਘ ਬਾਜ਼ਾਰੋਂ ਹੀ ਕਿਸੇ ਹੋਰ ਕੰਮ ਚਲਾ ਗਿਆ ਜਦੋਂਕਿ ਉਸ ਦੀ ਪਤਨੀ ਘਰ ਵਾਪਸ ਆ ਗਈ। ਜਦੋਂ ਉਹ ਘਰ ਆ ਕੇ ਨਵਜੋਤ ਦੇ ਕਮਰੇ 'ਚ ਗਈ ਤਾਂ ਨਵਜੋਤ ਖ਼ੂਨ ਨਾਲ ਲਥਪਥ ਬਿਸਤਰੇ 'ਤੇ ਪਿਆ ਸੀ। ਬਾਅਦ 'ਚ ਪਤਾ ਲੱਗਾ ਕਿ ਉਸ ਨੇ ਆਪਣੇ ਪਿਤਾ ਦੀ ਸਰਵਿਸ ਰਿਵਾਲਵਰ ਨਾਲ ਆਪਣੇ ਸਿਰ 'ਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮਾਂ ਦੇ ਰੋਣ ਦੀ ਆਵਾਜ਼ ਸੁਣ ਕੇ ਆਂਢ-ਗੁਆਂਢ ਦੇ ਲੋਕ ਵੀ ਪੁੱਜ ਗਏ, ਜਿਸ ਤੋਂ ਬਾਅਦ ਇਸ ਗੱਲ ਦੀ ਸੂਚਨਾ ਨਵਜੋਤ ਦੇ ਪਿਤਾ ਬਲਜੀਤ ਸਿੰਘ ਤੇ ਪੁਲਿਸ ਨੂੰ ਦਿੱਤੀ ਗਈ।

ਸੰਬੰਧਿਤ ਖ਼ਬਰਾਂ

ਘਟਨਾ ਦੀ ਸੂਚਨਾ ਮਿਲਦਿਆਂ ਹੀ ਨਗਰ ਥਾਣੇ ਦੇ ਐੱਸਐੱਚਓ ਜਤਿੰਦਰ ਸਿੰਘ ਤੇ ਡੀਐੱਸਪੀ ਕੁਲਦੀਪ ਸਿੰਘ ਭੁੱਲਰ ਮੌਕੇ 'ਤੇ ਪੁੱਜੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ। ਪੁਲਿਸ ਨੇ ਮਿ੍ਰਤਕ ਨਵਜੋਤ ਦੇ ਮਾਪਿਆਂ ਦੇ ਬਿਆਨਾਂ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ। ਮਾਮਲੇ ਦੀ ਜਾਂਚ ਏਐੱਸਆਈ ਗੁਰਨਾਮ ਸਿੰਘ ਕਰ ਰਹੇ ਹਨ।

ਮਾਪਿਆਂ ਵੱਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਮੁਤਾਬਕ ਨਵਜੋਤ ਸਿੰਘ ਨੇ ਆਈਲੈਟਸ ਪਾਸ ਕਰ ਲਿਆ ਹੋਇਆ ਸੀ। ਨਵਜੋਤ ਕੈਨੇਡਾ ਜਾਣਾ ਚਾਹੁੰਦਾ ਸੀ, ਇਸ ਲਈ ਉਸ ਨੇ ਦੋ ਵਾਰ ਅਪਲਾਈ ਕੀਤੀ ਸੀ ਪਰ ਕਿਸੇ ਕਾਰਨ ਦੋਵੇਂ ਵਾਰ ਹੀ ਉਸ ਦਾ ਵੀਜ਼ਾ ਨਹੀਂ ਲੱਗਾ ਸੀ। ਇਸ ਕਾਰਨ ਉਹ ਕਾਫੀ ਸਮੇਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿਣ ਲੱਗਾ ਸੀ। ਨਵਜੋਤ ਦੀ ਇਕ ਭੈਣ ਹੈ, ਜਿਸ ਦਾ ਵਿਆਹ ਚਾਰ ਮਹੀਨੇ ਪਹਿਲਾਂ ਹੀ ਕੀਤਾ ਗਿਆ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!