|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਸਿਧਾਰਥ ਚਟੋਪਾਧਿਆਏ ਨੂੰ ਸੌਂਪਿਆ ਪੰਜਾਬ ਦੇ ਨਵੇਂ ਡੀਜੀਪੀ ਦਾ ਚਾਰਜ

ਨਿਊਜ਼ ਡੈਸਕ (ਜਸਕਮਲ) : ਪੰਜਾਬ ਸਰਕਾਰ ਨੇ ਵੀਰਵਾਰ ਦੇਰ ਸ਼ਾਮ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਥਾਂ 'ਤੇ, ਡਾਇਰੈਕਟਰ (ਵਿਜੀਲੈਂਸ) ਸਿਧਾਰਥ ਚਟੋਪਾਧਿਆਏ ਨੂੰ ਰਾਜ ਦੇ ਕਾਰਜਾਕਾਰੀ ਡੀਜੀਪੀ ਦਾ ਕੰਮ ਸੌਂਪਿਆ ਹੈ ਜਦੋਂ ਤਕ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਦੁਆਰਾ ਚੁਣੇ ਗਏ ਤਿੰਨ ਅਧਿਕਾਰੀਆਂ ਦੇ ਪੈਨਲ 'ਚੋਂ ਇਕ ਨਿਯਮਤ ਪੁਲਿਸ ਮੁਖੀ ਨਿਯੁਕਤ ਨਹੀਂ ਕੀਤਾ ਜਾਂਦਾ ਹੈ

NRI Post Desk · 1805 ਦਿਨ ਪਹਿਲਾਂ · ਅੱਪਡੇਟ 1805 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਸਿਧਾਰਥ ਚਟੋਪਾਧਿਆਏ ਨੂੰ ਸੌਂਪਿਆ ਪੰਜਾਬ ਦੇ ਨਵੇਂ ਡੀਜੀਪੀ ਦਾ ਚਾਰਜ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ਸਰਕਾਰ ਨੇ ਵੀਰਵਾਰ ਦੇਰ ਸ਼ਾਮ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਥਾਂ 'ਤੇ, ਡਾਇਰੈਕਟਰ (ਵਿਜੀਲੈਂਸ) ਸਿਧਾਰਥ ਚਟੋਪਾਧਿਆਏ ਨੂੰ ਰਾਜ ਦੇ ਕਾਰਜਾਕਾਰੀ ਡੀਜੀਪੀ ਦਾ ਕੰਮ ਸੌਂਪਿਆ ਹੈ ਜਦੋਂ ਤਕ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਦੁਆਰਾ ਚੁਣੇ ਗਏ ਤਿੰਨ ਅਧਿਕਾਰੀਆਂ ਦੇ ਪੈਨਲ 'ਚੋਂ ਇਕ ਨਿਯਮਤ ਪੁਲਿਸ ਮੁਖੀ ਨਿਯੁਕਤ ਨਹੀਂ ਕੀਤਾ ਜਾਂਦਾ ਹੈ। ਇਕ ਪਾਸੇ ਚਾਰ ਦਿਨਾਂ ਬਾਅਦ ਕੇਂਦਰੀ ਲੋਕ ਸੇਵਾ ਸੰਘ (ਯੂਪੀਐੱਸਸੀ) ਨੇ ਪੰਜਾਬ ਦਾ ਸਥਾਈ ਡੀਜੀਪੀ ਲਗਾਉਣ ਲਈ ਇੰਪੈਲਨਮੈਂਟ ਕਮੇਟੀ ਦੀ ਮੀਟਿੰਗ ਬੁਲਾਈ ਹੈ। ਦੂਜੇ ਪਾਸੇ ਉਸ ਤੋਂ ਪਹਿਲਾਂ ਹੀ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਵੀਰਵਾਰ ਦੇਰ ਰਾਤ ਨੂੰ ਮੌਜੂਦਾ ਕਾਰਜਕਾਰੀ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਬਦਲ ਦਿੱਤਾ। ਉਨ੍ਹਾਂ ਦੀ ਜਗ੍ਹਾ ਸਿਧਾਰਥ ਚਟੋਪਾਧਿਆਏ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕਰ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਣ ਤੋਂ ਬਾਅਦ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਚਟੋਪਾਧਿਆਏ ਨੂੰ ਡੀਜੀਪੀ ਬਣਾਉਣ ਲਈ ਜ਼ੋਰ ਪਾਇਆ ਜਾ ਰਿਹਾ ਸੀ। ਚਟੋਪਾਧਿਆਏ ਨੇ 2007 ਤੋਂ 2012 ਤੱਕ ਕਾਂਗਰਸ ਸਰਕਾਰ ਦੌਰਾਨ ਬਾਦਲ ਪਰਿਵਾਰ ਦੇ ਵਿੱਤੀ ਸੌਦਿਆਂ ਦੀ ਜਾਂਚ ਕੀਤੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!