|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿੱਧੂ ਦੀ ਮੁਸਲਿਮਾਂ ਨੂੰ ਵਿਵਾਦਤ ਅਪੀਲ - ਮੋਦੀ ਦੇ ਖਿਲਾਫ ਇਕਜੁਟ ਕਰੋ ਵੋਟ

ਕਟਿਆਰ , 16 ਅਪ੍ਰੈਲ ( NRI MEDIA )

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਟਿਆਰ , 16 ਅਪ੍ਰੈਲ ( NRI MEDIA )

ਭਾਰਤ ਵਿੱਚ ਲੋਕਸਭਾ ਚੋਣਾਂ ਨੂੰ ਲੈ ਕੇ ਪੂਰੇ ਦੇਸ਼ ਵਿੱਚ ਸਿਆਸੀ ਪਾਰਾ ਗਰਮ ਹੈ ਅਤੇ ਸਿਆਸੀ ਨੇਤਾ ਲੋਕਾਂ ਨੂੰ ਭਰਮਾਉਣ ਲਈ ਇਕ ਦੂਜੇ ਤੇ ਤਿੱਖੇ ਨਿਸ਼ਾਨੇ ਵਿੰਨ ਰਹੇ ਹਨ , ਭਾਰਤੀ ਚੋਣ ਕਮਿਸ਼ਨ ਦੀ ਸਖਤੀ ਦੇ ਬਾਵਜੂਦ ਨੇਤਾ ਵਿਗੜੇ ਬੋਲ ਬੋਲਣ ਵਿੱਚ ਕੋਈ ਕਸਰ ਨਹੀਂ ਛੱਡ ਰਹੇ , ਹੁਣ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਦੇ ਇੱਕ ਬਿਆਨ ਨੇ ਵਿਵਾਦ ਸ਼ੁਰੂ ਕਰ ਦਿੱਤਾ ਹੈ , ਇਸ ਬਿਆਨ ਵਿੱਚ ਸਿੱਧੂ ਵਲੋਂ ਮੁਸਲਿਮ ਭਾਈਚਾਰੇ ਨੂੰ ਇਕਜੁੱਟ ਹੋ ਕੇ ਮੋਦੀ ਖਿਲਾਫ ਵੋਟ ਕਰਨ ਲਈ ਕਿਹਾ ਹੈ , ਸਿੱਧੂ ਨੇ ਇਹ ਬਿਆਨ ਬਿਹਾਰ ਦੇ ਕਟਿਹਾਰ ਵਿੱਚ ਦਿੱਤਾ ਹੈ |

ਸੰਬੰਧਿਤ ਖ਼ਬਰਾਂ

ਕਟਿਹਾਰ ਲੋਕ ਸਭਾ ਦੇ ਬਲਰਾਮਪੁਰ ਵਿਧਾਨ ਸਭਾ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਘਾਟ ਗਿਣਤੀ ਮੁਸਲਿਮ ਇਸ ਇਲਾਕੇ ਵਿੱਚ ਬਹੁਗਿਣਤੀ ਹਨ ,ਇਸ ਲਈ ਜੇ ਮੁਸਲਿਮ ਭਾਈਚਾਰੇ ਵਲੋਂ ਇਕਜੁੱਟ ਹੋ ਕੇ ਮੋਦੀ ਖਿਲਾਫ ਵੋਟਿੰਗ ਕੀਤੀ ਜਾਂਦੀ ਹੈ ਤਾਂ ਕਾਂਗਰਸੀ ਨੇਤਾ ਤਾਰਿਕ ਅਨਵਰ ਨੂੰ ਨਹੀਂ ਹਰਾਇਆ ਜਾ ਸਕਦਾ ਹੈ|

ਇਸ ਤੋਂ ਪਹਿਲਾ ਭਾਰਤੀ ਚੋਣ ਕਮਿਸ਼ਨ ਨੇ ਚੋਣ ਮੁਹਿੰਮ ਦੇ ਦੌਰਾਨ ਵੱਡੇ ਆਗੂਆਂ ਦੇ ਵਿਗੜੇ ਬੋਲਾਂ ਤੇ ਸਖ਼ਤ ਇਤਰਾਜ਼ ਜਤਾਇਆ ਸੀ , ਕਮਿਸ਼ਨ ਵਲੋਂ ਬਸਪਾ ਸੁਪਰੀਮੋ ਮਾਇਆਵਤੀ , ਕੇਂਦਰੀ ਮੰਤਰੀ ਮੇਨਕਾ ਗਾਂਧੀ , ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਆਜਮ ਖਾਨ ਨੂੰ ਚੋਣ ਪ੍ਰਚਾਰ ਲਈ ਬੈਨ ਕੀਤਾ ਹੈ , ਮਾਇਆਵਤੀ ਅਤੇ ਮੇਨਕਾ ਗਾਂਧੀ 48 ਘੰਟੇ , ਜਦਕਿ ਯੋਗੀ ਅਤੇ ਆਜਮ ਖਾਨ 72 ਘੰਟੇ ਤੱਕ ਚੋਣ ਪ੍ਰਚਾਰ ਨਹੀਂ ਕਰ ਸਕਣਗੇ |

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!