|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਿੱਧੂ ਹੈ ਆਧਾਰਹੀਣ ਵਿਅਕਤੀ, ਉਸ ਨਾਲ ਗੱਲ ਕਰਨੀ ਸਮੇਂ ਦੀ ਬਰਬਾਦੀ : ਸ਼ਵੇਤ ਮਲਿਕ

ਲੁਧਿਆਣਾ : ਨਵਜੋਤ ਸਿੰਘ ਸਿੱਧੂ ਆਧਾਰਹੀਣ ਵਿਅਕਤੀ ਹੈ, ਉਨ੍ਹਾਂ ਨਾਲ ਗੱਲ ਕਰਨੀ ਸਮੇਂ ਦੀ ਬਰਬਾਦੀ ਹੈ। ਇਨ੍ਹਾਂ ਸ਼ਬਦਾਂ ਨਾਲ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਵਾਰ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਤੇ ਰਾਜਸਭਾ ਮੈਂਬਰ ਸ਼ਵੇਤ ਮਲਿਕ ਨੇ ਕਿਹਾ ਕਿ ਹੁਣ ਤਾਂ ਕਾਂਗਰਸ ਸਿੱਧੂ ਨੂੰ ਮੂੰਹ ਨਹੀਂ ਲੱਗਾ ਰਹੀ। ਜਦੋਂ ਖੁਦ ਉਨ੍ਹਾਂ ਦੀ ਪਾਰਟੀ 'ਚ ਉਨ੍ਹਾਂ ਦੀ ਨਹੀਂ ਸੁਣੀ ਜਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੁਧਿਆਣਾ : ਨਵਜੋਤ ਸਿੰਘ ਸਿੱਧੂ ਆਧਾਰਹੀਣ ਵਿਅਕਤੀ ਹੈ, ਉਨ੍ਹਾਂ ਨਾਲ ਗੱਲ ਕਰਨੀ ਸਮੇਂ ਦੀ ਬਰਬਾਦੀ ਹੈ। ਇਨ੍ਹਾਂ ਸ਼ਬਦਾਂ ਨਾਲ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਵਾਰ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਤੇ ਰਾਜਸਭਾ ਮੈਂਬਰ ਸ਼ਵੇਤ ਮਲਿਕ ਨੇ ਕਿਹਾ ਕਿ ਹੁਣ ਤਾਂ ਕਾਂਗਰਸ ਸਿੱਧੂ ਨੂੰ ਮੂੰਹ ਨਹੀਂ ਲੱਗਾ ਰਹੀ। ਜਦੋਂ ਖੁਦ ਉਨ੍ਹਾਂ ਦੀ ਪਾਰਟੀ 'ਚ ਉਨ੍ਹਾਂ ਦੀ ਨਹੀਂ ਸੁਣੀ ਜਾ ਰਹੀ ਤਾਂ ਉਹ ਕਿਹੜੇ ਮੂੰਹ ਨਾਲ ਭਾਜਪਾ ਖ਼ਿਲਾਫ਼ ਬੋਲਦੇ ਹਨ।

ਸੰਬੰਧਿਤ ਖ਼ਬਰਾਂ

ਭਾਜਪਾ ਵੱਲ਼ੋਂ ਚਲਾਏ ਜਾ ਰਹੇ ਮੈਂਬਰਸ਼ਿਪ ਮੁਹਿੰਮ ਲ਼ਈ ਹੈਬੋਵਾਲ 'ਚ ਵਰਕਰਾਂ ਨੂੰ ਉਤਸ਼ਾਹਿਤ ਕਰਨ ਪਹੁੰਚੇ ਮਲਿਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦੇਸ਼ ਨੀਤੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਵਿਦੇਸ਼ ਨੀਤੀ ਦੀ ਤਾਕਤ ਦਾ ਹੀ ਨਤੀਜਾ ਹੈ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਖਾਲਿਸਤਾਨ ਸਮਰਥਕ ਗੋਪਾਲ ਚਾਵਲਾ ਨੂੰ ਬਾਹਰ ਦਾ ਰਸਤਾ ਦਿਖਾਇਆ ਗਿਆ।

ਦੇਸ਼ ਭਰ 'ਚ ਚੱਲ ਰਹੇ ਮੈਂਬਰਸ਼ਿਪ ਮੁਹਿੰਮ 'ਚ ਲੋਕ ਖੁਦ ਵੱਧ-ਚੜ੍ਹ ਕੇ ਮੈਂਬਰਤਾ ਲੈ ਰਹੇ ਹਨ। ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਸੱਦੇ ਸਬੰਧੀ ਸਵਾਲ 'ਤੇ ਮਲਿਕ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਇਕ ਧਾਰਮਿਕ ਸਸੰਥਾ ਹੈ, ਉਸ ਦੇ ਫੈਸਲੇ 'ਤੇ ਉਹ ਕੋਈ ਟਿਪੱਣੀ ਨਹੀਂ ਕਰਨਗੇ। ਐੱਸਵਾਈਐੱਲ ਦੇ ਮੁੱਦੇ 'ਤੇ ਮਲਿਕ ਨੇ ਕਿਹਾ ਸਾਡਾ ਮੰਨਣਾ ਹੈ ਕਿ ਪੰਜਾਬ ਦੀ ਇਹ ਪ੍ਰਮੁੱਖ ਮੰਗ ਹੈ ਤੇ ਇਸ 'ਚ ਸਾਡਾ ਹੱਕ ਸਾਨੂੰ ਮਿਲਣਾ ਚਾਹੀਦਾ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!