|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿੱਧੂ ਬਣੇਗਾ ਕਾਂਗਰਸ ਦੀ ਹਾਰ ਦਾ ਕਾਰਨ : ਸੁਖਬੀਰ ਬਾਦਲ

ਚੰਡੀਗੜ੍ਹ (ਦੇਵ ਇੰਦਰਜੀਤ) : ਸੁਖਬੀਰ ਸਿੰਘ ਬਾਦਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਜਿਸ ਵਿਜੀਲੈਂਸ ਰਿਪੋਰਟ ਨੂੰ ਲੁਕਾ ਕੇ ਬੈਠੇ ਹਨ, ਉਸ ਨੂੰ ਜਨਤਕ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਸਥਾਨਕ ਮੰਤਰੀ ਰਹਿੰਦੇ ਹੋਏ ਨਵਜੋਤ ਸਿੰਘ ਸਿੱਧੂ ’ਤੇ

NRI Post Desk · 1926 ਦਿਨ ਪਹਿਲਾਂ · ਅੱਪਡੇਟ 1926 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿੱਧੂ ਬਣੇਗਾ ਕਾਂਗਰਸ ਦੀ ਹਾਰ ਦਾ ਕਾਰਨ : ਸੁਖਬੀਰ ਬਾਦਲ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਸੁਖਬੀਰ ਸਿੰਘ ਬਾਦਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਜਿਸ ਵਿਜੀਲੈਂਸ ਰਿਪੋਰਟ ਨੂੰ ਲੁਕਾ ਕੇ ਬੈਠੇ ਹਨ, ਉਸ ਨੂੰ ਜਨਤਕ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਸਥਾਨਕ ਮੰਤਰੀ ਰਹਿੰਦੇ ਹੋਏ ਨਵਜੋਤ ਸਿੰਘ ਸਿੱਧੂ ’ਤੇ ਜੋ ਦੋਸ਼ ਲੱਗੇ ਅਤੇ ਉਨ੍ਹਾਂ ਨੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਕਹਿ ਕੇ ਉਸ ਰਿਪੋਰਟ ਨੂੰ ਰੁਕਵਾਇਆ, ਉਸ ਨੂੰ ਵੀ ਜਨਤਕ ਕੀਤਾ ਜਾਣਾ ਚਾਹੀਦਾ ਹੈ। ਬਾਦਲ ਸਿੱਧੂ ਦੇ ਉਨ੍ਹਾਂ ਬਿਆਨਾਂ ’ਤੇ ਪ੍ਰਤੀਕਿਰਿਆ ਦੇ ਰਹੇ ਸਨ, ਜਿਨ੍ਹਾਂ ਵਿਚ ਨਵਜੋਤ ਸਿੱਧੂ ਅਗਲੇ ਵਿਧਾਨਸਭਾ ਸੈਸ਼ਨ ਵਿਚ ਹਾਈਕੋਰਟ ਵਿਚ ਸੀਲਬੰਦ ਪਈ ਰਿਪੋਰਟ ਨੂੰ ਖੁੱਲ੍ਹਵਾਉਣ ਲਈ ਪ੍ਰਸਤਾਵ ਲਿਆਉਣ ਦੀ ਗੱਲ ਕਹੀ ਹੈ।

ਸੰਬੰਧਿਤ ਖ਼ਬਰਾਂ

ਸੁਖਬੀਰ ਨੇ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਵਿਚ ਨਵਜੋਤ ਸਿੰਘ ਸਿੱਧੂ ਕਾਂਗਰਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਗੇ। ਪਹਿਲਾਂ ਸਿੱਧੂ ਨਸ਼ੇ ਖਿਲਾਫ ਬਿਆਨਬਾਜ਼ੀ ਕਰਦੇ ਸਨ ਅਤੇ ਅੱਜ ਉਨ੍ਹਾਂ ਨਾਲ ਨਸ਼ਾ ਮਾਫੀਆ, ਰੇਤ ਮਾਫੀਆ ਚਲਾਉਣ ਵਾਲੇ ਘੁੰਮ ਰਹੇ ਹਨ। ਜਿਨ੍ਹਾਂ ਮੰਤਰੀਆਂ ਨੇ ਪੰਜਾਬ ਨੂੰ ਲੁੱਟਿਆ ਹੈ, ਸੱਤਾ ਵਿਚ ਆਉਣ ’ਤੇ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਜਾਵੇਗੀ।

ਸਿੱਧੂ ਵਲੋਂ ਨਿਯੁਕਤ ਕੀਤੇ ਗਏ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ’ਤੇ ਵੀ ਨਿਸ਼ਾਨਾ ਲਾਉਂਦਿਆਂ ਉਨ੍ਹਾਂ ਕਿਹਾ ਕਿ ਮਾਲੀ ਨੇ ਕਸ਼ਮੀਰ ’ਤੇ ਬਿਆਨ ਦੇ ਕੇ ਦੇਸ਼ ਵਿਰੋਧੀ ਗੱਲ ਕੀਤੀ ਹੈ। ਬਾਦਲ ਨੇ ਸਿੱਧੂ ਤੋਂ ਪੁੱਛਿਆ ਕਿ ਉਨ੍ਹਾਂ ਨੇ ਆਪਣੇ ਸਲਾਹਕਾਰ ’ਤੇ ਕੀ ਐਕਸ਼ਨ ਲਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!