|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿੱਧੂ ਦੇ ਸਲਾਹਕਾਰ ਮਾਲੀ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਵਿਵਾਦਾਂ ਕਰਨ ਆਖਰਕਾਰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ’ਤੇ ਵੱਡਾ ਦੋਸ਼ ਲਾਇਆ ਹੈ। ਮਾਲੀ ਨੇ ਅੱਜ ਆਪਣੇ ਫੇਸਬੁੱਕ ਪੇਜ ’ਤੇ

NRI Post Desk · 1917 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿੱਧੂ ਦੇ ਸਲਾਹਕਾਰ ਮਾਲੀ ਨੇ ਦਿੱਤਾ ਅਸਤੀਫ਼ਾ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਵਿਵਾਦਾਂ ਕਰਨ ਆਖਰਕਾਰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ’ਤੇ ਵੱਡਾ ਦੋਸ਼ ਲਾਇਆ ਹੈ। ਮਾਲੀ ਨੇ ਅੱਜ ਆਪਣੇ ਫੇਸਬੁੱਕ ਪੇਜ ’ਤੇ ਲਿਖਿਆ ਕਿ ਲੰਬੇ ਸਮੇਂ ਤੋਂ ਪੰਜਾਬ ਧਾਰਮਿਕ ਘੱਟ ਗਿਣਤੀਆਂ, ਦੱਬੇ-ਕੁੱਚਲੇ ਲੋਕਾਂ, ਮਨੁੱਖੀ ਹੱਕਾਂ, ਜਮਹੂਰੀਅਤ ਤੇ ਸੰਘੀ ਢਾਂਚੇ ਦੀ ਲੜਾਈ ਲੜ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਿਆਸਤ ਬੌਧਿਕ ਕੰਗਾਲੀ ਦੀ ਸ਼ਿਕਾਰ ਹੈ ਜਿਹੜੀ ਸਥਾਪਤੀ ਦੇ ਵਿਰੁੱਧ ਪੰਜਾਬ ਦੇ ਭਲੇ ਲਈ ਕਿਸੇ ਵੀ ਵੱਡੀ ਤੇ ਪ੍ਰਭਾਵਸ਼ਾਲੀ ਤਬਦੀਲੀ ਨੂੰ ਬਰਦਾਸ਼ਤ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਉਹ ਲੋਟੂ ਤੇ ਸੌੜੇ ਸਵਾਰਥਾਂ ਵਾਲੀ ਸਿਆਸਤ ਦੇ ਵਿਰੁੱਧ ਹਮਖ਼ਿਆਲੀ ਸਾਥੀਆਂ ਤੇ ਤਾਕਤਾਂ ਨਾਲ ਮਿਲ ਕੇ ਸੰਘਰਸ਼ ਜਾਰੀ ਰੱਖੇਗਾ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਜੇਕਰ ਉਸ ਦਾ ਜਾਨੀ ਨੁਕਸਾਨ ਹੁੰਦਾ ਹੈ ਤਾਂ ਕੈਪਟਨ ਅਮਰਿੰਦਰ ਸਿੰਘ, ਵਿਜੈ ਇੰਦਰ ਸਿੰਗਲਾ, ਮੁਨੀਸ਼ ਤਿਵਾੜੀ ਸੁਖਬੀਰ ਬਾਦਲ, ਬਿਕਰਮ ਸਿੰਘ ਮਜੀਠੀਆ, ਭਾਜਪਾ ਸਕੱਤਰ ਸੁਭਾਸ਼ ਸ਼ਰਮਾ, 'ਆਪ' ਆਗੂ ਜਰਨੈਲ ਸਿੰਘ ਤੇ ਰਾਘਵ ਚੱਢਾ ਜ਼ਿੰਮੇਵਾਰ ਹੋਣਗੇ। ਦਿੱਲੀ ਵਾਲੀਆਂ ਹਾਈ ਕਮਾਂਡਾਂ ਤੇ ਪੰਜਾਬ ਇੰਚਾਰਜਾਂ ਲਈ ਪੰਜਾਬ ਤਾਂ ਸੋਨੇ ਦੀ ਖਾਣ ਬਣਿਆ ਹੋਇਆ ਹੈ ਤੇ ਇਹ ਅਕਸਰ ਬੱਚੇ ਖਾਣੀ ਸੱਪਣੀ ਵਰਗਾ ਰੋਲ ਨਿਭਾਉਂਦੀਆਂ ਆ ਰਹੀਆਂ ਹਨ।

ਪੰਜਾਬ ਅੰਦਰ ਵੀ ਅਜਿਹੇ ਸਿਆਸਤਦਾਨਾਂ ਦੀ ਕਮੀ ਨਹੀਂ ਰਹੀ ਜਿਹੜੇ ਦਿੱਲੀ ਦੇ ਪੰਜਾਬ ਵਿਰੋਧੀ ਕੁਹਾੜੇ ਦਾ ਦਸਤਾ ਬਣਨ ਲਈ ਇਕ ਦੂਜੇ ਤੋਂ ਮੋਹਰੀ ਹੋਣ ਦੀ ਕਾਹਲ 'ਚ ਰਹੇ ਹਨ ਤੇ ਹੁਣ ਵੀ ਹਨ, ਪਰ ਪੰਜਾਬ ਆਪਣੇ ਸੱਚੇ ਸਪੂਤ ਦੀ ਭਾਲ 'ਚ ਅੱਜ ਵੀ ਦੁਬਿਧਾ ਤੇ ਭਟਕਣ ਦਾ ਸ਼ਿਕਾਰ ਹੈ।

ਆਮ ਆਦਮੀ ਪਾਰਟੀ ਦਾ ਤਜਰਬਾ ਤਾਂ ਤੁਹਾਡੇ ਸਾਹਮਣੇ ਹੀ ਹੈ ਤੇ ਕਾਂਗਰਸ ਪਾਰਟੀ ਬਾਰੇ ਅਜਿਹੇ ਦਿਲ ਲੂੰ-ਕੰਡੇ ਖੜ੍ਹੇ ਕਰਨ ਵਾਲੇ ਤੱਥ ਜਗ-ਜ਼ਾਹਰ ਹਨ ਤੇ ਕਈਆਂ ਦਾ ਮੈਂ ਸੁਲਤਾਨੀ ਗਵਾਹ ਹਾਂ, ਜੋ ਆਉਣ ਵਾਲੇ ਦਿਨਾਂ 'ਚ ਮੈਂ ਨਸ਼ਰ ਕਰਦਾ ਰਹਾਂਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!