|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਿੱਧੂ ਦਾ ਸਿਆਸਤ ਚਮਕਾਉਣ ਤੇ ਕੈਪਟਨ ਦਾ ਸਰਕਾਰ ਬਚਾਉਣ’ਚ ਧਿਆਨ- ਪ੍ਰੋਫੈਸਰ ਬਲਜਿੰਦਰ ਕੌਰ

ਮਾਨਸਾ (ਐਨ ਆਰ ਆਈ ਮੀਡਿਆ) : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਚਲ ਰਹੀ ਜੰਗ ਨੂੰ ‘ਸਿਆਸਤ ਚਮਕਾਉਣ ਤੇ ਸਰਕਾਰ ਬਚਾਉਣ' ਕਰਾਰ ਦਿੱਤਾ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਕਾਨੂੰਨੀ ਤੌਰ ‘ਤੇ ਘੇਰਨ ਦੀ ਜ਼ਰੂਰਤ ਹੈ ਨਾ ਕਿ ਸੋਸ਼ਲ ਮੀਡ

NRI Post Desk · 2022 ਦਿਨ ਪਹਿਲਾਂ · ਅੱਪਡੇਟ 2022 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿੱਧੂ ਦਾ ਸਿਆਸਤ ਚਮਕਾਉਣ ਤੇ ਕੈਪਟਨ ਦਾ ਸਰਕਾਰ ਬਚਾਉਣ’ਚ ਧਿਆਨ- ਪ੍ਰੋਫੈਸਰ ਬਲਜਿੰਦਰ ਕੌਰ
📷 NRI Post Desk

ਮਾਨਸਾ (ਐਨ ਆਰ ਆਈ ਮੀਡਿਆ) : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਚਲ ਰਹੀ ਜੰਗ ਨੂੰ ‘ਸਿਆਸਤ ਚਮਕਾਉਣ ਤੇ ਸਰਕਾਰ ਬਚਾਉਣ' ਕਰਾਰ ਦਿੱਤਾ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਕਾਨੂੰਨੀ ਤੌਰ ‘ਤੇ ਘੇਰਨ ਦੀ ਜ਼ਰੂਰਤ ਹੈ ਨਾ ਕਿ ਸੋਸ਼ਲ ਮੀਡੀਆ ਤੇ ਮਾਮਲੇ ਨੂੰ ਵਾਰ ਵਾਰ ਉਛਾਲ ਕੇ ਆਪਣਾ ਢਿੱਡ ਨੰਗਾ ਕਰਨ ਦੀ।

ਉਹਨਾਂ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਕੌਵਿਡ-19, ਵੈਕਸੀਨੇਸ਼ਨ, ਮੈਡੀਕਲ ਸਹੂਲਤਾਂ, ਖੇਤੀ ਕਾਨੂੰਨਾਂ, ਕਰਜ਼ਾ ਮੁਆਫ਼ੀ, ਵਧਦੇ ਕ੍ਰਾਇਮ ਵਰਗੇ ਗੰਭੀਰ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਕਾਂਗਰਸ ਇਹ ਚਾਲਾਂ ਖੇਡ ਰਹੀ ਹੈ। ਪ੍ਰੋਫ਼ੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਬਿਆਨਬਾਜ਼ੀ ਤੇ ਨਵਜੋਤ ਸਿੱਧੂ ਦੇ ਜੁਆਬੀ ਹਮਲਿਆਂ ਵਿਚ ਕੋਈ ਦਮ ਨਹੀਂ ਹੈ। ਦੋਹੇਂ ਆਗੂ ਲੋਕ ਹਿੱਤਾਂ ਨੂੰ ਛਿੱਕੇ ਟੰਗ ਕੇ ਨਿੱਜੀ ਤੌਰ ‘ਤੇ ਇਕ ਦੂਜੇ ਖ਼ਿਲਾਫ਼ ਬੋਲ ਰਹੇ ਹਨ।

ਸੰਬੰਧਿਤ ਖ਼ਬਰਾਂ

ਵਿਧਾਇਕ ਬਲਜਿੰਦਰ ਕੌਰ ਨੇ ਕਿਹਾ ਕਿ ਬੀਜੇਪੀ ਦੇ ਨਾਲ ਨਾਲ ਅਕਾਲੀ ਦਲ ‘ਤੇ ਧਰਮ ਦੀ ਰਾਜਨੀਤੀ ਕਰਨ ਦਾ ਦੋਸ਼ ਲਾਉਣ ਵਾਲੀ ਕਾਂਗਰਸ ਪਾਰਟੀ ਨੇ ਪਿਛਲੀਆਂ ਚੋਣਾਂ ਦੌਰਾਨ ਵੀ ਵੋਟਰਾਂ ਨੂੰ ਮੂਰਖ ਬਣਾਉਣ ਲਈ ਧਾਰਮਿਕ ਪੱਤੇ ਖੇਡੇ ਤੇ ਇਸ ਵਾਰ ਵੀ ਕੈਪਟਨ ਅਮਰਿੰਦਰ ਸਿੰਘ ਸਮੇਤ ਉਹਨਾਂ ਦੇ ਬਾਕੀ ਵਿਧਾਇਕ ਬਰਗਾੜੀ ਤੇ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿਵਾ ਸਕੇ। ਉਹਨਾਂ ਨੇ ਕਿਹਾ ਕਿ ਬੇਅਦਬੀ ਤੇ ਕੋਟਕਪੁਰਾ ਗੋਲੀਕਾਂਡ ਦੇ ਮੁੱਦੇ ‘ਤੇ ਸਰਕਾਰ ਲੋਕਾਂ ਦੇ ਵਿਰੋਧ ਨੂੰ ਠੱਲ ਨਹੀਂ ਪਾ ਸਕੀ। ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਵਾਸਤੇ ਹੀ ਕਾਂਗਰਸੀ ਆਗੂ ਬੇਤੁਕੀ ਬਿਆਨਬਾਜ਼ੀ ਨਾਲ ਲੋਕਾਂ ਦਾ ਧਿਆਨ ਭਟਕਾ ਰਹੇ ਹਨ।

ਉਹਨਾਂ ਕਿਹਾ ਕਿ ਨਵਜੋਤ ਸਿੱਧੂ ਨੇ ਬੇਅਦਬੀ ‘ਤੇ ਰਾਜਨੀਤੀ ਤੋਂ ਇਲਾਵਾ ਪੰਜਾਬ ਦਾ ਕੋਈ ਹੋਰ ਮੁੱਦਾ ਨਹੀਂ ਚੁੱਕਿਆ । ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸਾਰੇ ਆਗੂ ਜੋ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਦੇ ਰਹੇ ਨੇ ਉਹ ਸਾਰੇ ਗੁਰੂ ਸਾਹਿਬ ਦੀ ਬੇਅਦਬੀ ਤੇ ਗੋਲੀ ਕਾਂਡ ਦੇ ਬਰਾਬਰ ਦੇ ਦੋਸ਼ੀ ਹਨ। ਉਹਨਾਂ ਕਿਹਾ ਕਿ ਇਹ ਜੱਗ ਜ਼ਾਹਿਰ ਹੈ ਕਿ ਬਾਦਲਾਂ ‘ਤੇ ਬੇਅਦਬੀ ਦਾ ਦੋਸ਼ ਮੜ੍ਹਨ ਵਾਲੀ ਕਾਂਗਰਸ ਪਾਰਟੀ ਅਕਾਲੀ ਆਗੂਆਂ ਨੂੰ ਪਿਛਲੇ ਚਾਰ ਸਾਲਾਂ ਤੋਂ ਬਚਾ ਰਹੀ ਹੈ ਜਿਸ ਕਾਰਨ ਕਾਂਗਰਸੀ ਆਗੂ ਖ਼ੁਦ ਵੀ ਬਰਾਬਰ ਦੀ ਦੋਸ਼ੀ ਹਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!