|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੰਨੀ ਨੂੰ ਮੁੱਖ ਮੰਤਰੀ ਬਣਾਉਣ ਚ ਸਿੱਧੂ ਦਾ ਅਹਿਮ ਰੋਲ ਦਲਿਤ ਵੋਟਬੈਂਕ ਇਕ ਕਾਰਨ

ਚੰਡੀਗੜ੍ਹ (ਦੇਵ ਇੰਦਰਜੀਤ) : ਚਰਨਜੀਤ ਸਿੰਘ ਦਾ ਬਤੌਰ ਪੰਜਾਬ ਦੇ ਮੁੱਖ ਮੰਤਰੀ ਐਲਾਨ ਕਰਨ ਵਿਚ ਕਾਂਗਰਸ ਹਾਈਕਮਾਨ ਨੂੰ ਕਾਫੀ ਕਸਰਤ ਕਰਨੀ ਪਈ ਹੈ। ਇਸ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਕੈ. ਅਮਰਿੰਦਰ ਸਿੰਘ ਵਲੋਂ ਅਸਤੀਫਾ ਦੇਣ ਤੋਂ ਬਾਅਦ ਚੰਨੀ ਦੇ ਨਾਂ ’ਤੇ ਮੋਹਰ ਲਗਾਉਣ ਵਿਚ ਹਾਈਕਮਾਨ ਨੂੰ ਠੀਕ 25 ਘੰਟੇ ਲੱਗੇ। ਇਸ ਦੌਰਾਨ ਦਿੱਲੀ ਅਤੇ ਚੰਡੀਗੜ੍ਹ ਵਿਚ ਬੈਠਕਾਂ

NRI Post Desk · 1892 ਦਿਨ ਪਹਿਲਾਂ · ਅੱਪਡੇਟ 1892 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੰਨੀ ਨੂੰ ਮੁੱਖ ਮੰਤਰੀ ਬਣਾਉਣ ਚ ਸਿੱਧੂ ਦਾ ਅਹਿਮ ਰੋਲ ਦਲਿਤ ਵੋਟਬੈਂਕ ਇਕ ਕਾਰਨ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਚਰਨਜੀਤ ਸਿੰਘ ਦਾ ਬਤੌਰ ਪੰਜਾਬ ਦੇ ਮੁੱਖ ਮੰਤਰੀ ਐਲਾਨ ਕਰਨ ਵਿਚ ਕਾਂਗਰਸ ਹਾਈਕਮਾਨ ਨੂੰ ਕਾਫੀ ਕਸਰਤ ਕਰਨੀ ਪਈ ਹੈ। ਇਸ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਕੈ. ਅਮਰਿੰਦਰ ਸਿੰਘ ਵਲੋਂ ਅਸਤੀਫਾ ਦੇਣ ਤੋਂ ਬਾਅਦ ਚੰਨੀ ਦੇ ਨਾਂ ’ਤੇ ਮੋਹਰ ਲਗਾਉਣ ਵਿਚ ਹਾਈਕਮਾਨ ਨੂੰ ਠੀਕ 25 ਘੰਟੇ ਲੱਗੇ। ਇਸ ਦੌਰਾਨ ਦਿੱਲੀ ਅਤੇ ਚੰਡੀਗੜ੍ਹ ਵਿਚ ਬੈਠਕਾਂ ਦਾ ਦੌਰ ਜਾਰੀ ਰਿਹਾ।

ਸੰਬੰਧਿਤ ਖ਼ਬਰਾਂ

ਸ਼ਨੀਵਾਰ ਨੂੰ ਅਮਰਿੰਦਰ ਦੇ ਅਸਤੀਫੇ ਤੋਂ ਬਾਅਦ ਸਾਬਕਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਸੀ ਪਰ ਐਤਵਾਰ ਸਵੇਰ ਦੀ ਸ਼ੁਰੂਆਤ ਅਚਾਨਕ ਅੰਬਿਕਾ ਸੋਨੀ ਦੇ ਨਾਂ ’ਤੇ ਹਾਈਕਮਾਨ ਦੀ ਮੋਹਰ ਅਤੇ ਸੋਨੀ ਦੇ ਇਨਕਾਰ ਨਾਲ ਹੋਈ।

ਦੁਪਹਿਰ ਹੁੰਦੇ-ਹੁੰਦੇ ਸੁਖਜਿੰਦਰ ਸਿੰਘ ਰੰਧਾਵਾ ਮੁੱਖ ਮੰਤਰੀ ਅਹੁਦੇ ਦੇ ਵੱਡੇ ਦਾਅਵੇਦਾਰ ਦੇ ਰੂਪ ਵਿਚ ਉਭਰੇ, ਜਦੋਂ ਪਾਰਟੀ ਦੇ ਹੀ ਕੁਝ ਵਿਧਾਇਕਾਂ ਨੇ ਰੰਧਾਵਾ ਨੂੰ ਮੁੱਖ ਮੰਤਰੀ ਬਣਾਉਣ ਦੀ ਗੱਲ ਕਹੀ ਪਰ ਹਾਈਕਮਾਨ ਦਾ ਫੈਸਲਾ ਪੂਰੀ ਤਰ੍ਹਾਂ ਨਾਲ ਹੈਰਾਨ ਕਰਨ ਵਾਲਾ ਰਿਹਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!