|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਪਣੇ ਹੀ ਸਰਕਾਰ ਖ਼ਿਲਾਫ਼ ਸਿੱਧੂ ਕੱਢ ਰਿਹਾ ਪੜਾਸ, ਟਵੀਟ ਜੰਗ ਜਾਰੀ

ਚੰਡੀਗੜ੍ਹ (ਦੇਵ ਇੰਦਰਜੀਤ): ਬੇਅਦਬੀ ਮਾਮਲੇ ’ਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਖ਼ਾਰਜ ਹੋਣ ਤੋਂ ਬਾਅਦ ਕੈਪਟਨ ਸਰਕਾਰ ਨੂੰ ਜਿਥੇ ਵਿਰੋਧ ਘੇਰਦੇ ਨਜ਼ਰ ਆਏ ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੇ ਹੀ ਸਰਕਾਰ ਖ਼ਿਲਾਫ਼ ਸਿੱਧੇ ਤੌਰ ’ਤੇ ਮੋਰਚਾ ਖੋਲ੍ਹਿਆ ਹੋਇਆ ਹੈ। ਨਵਜੋਤ ਸਿੰਘ ਸਿੱਧੂ ਬੇਅਦਬੀ ਮਾਮਲੇ ’ਚ ਇਨਸਾ

NRI Post Desk · 2021 ਦਿਨ ਪਹਿਲਾਂ · ਅੱਪਡੇਟ 2021 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਪਣੇ ਹੀ ਸਰਕਾਰ ਖ਼ਿਲਾਫ਼ ਸਿੱਧੂ ਕੱਢ ਰਿਹਾ ਪੜਾਸ, ਟਵੀਟ ਜੰਗ ਜਾਰੀ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ): ਬੇਅਦਬੀ ਮਾਮਲੇ ’ਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਖ਼ਾਰਜ ਹੋਣ ਤੋਂ ਬਾਅਦ ਕੈਪਟਨ ਸਰਕਾਰ ਨੂੰ ਜਿਥੇ ਵਿਰੋਧ ਘੇਰਦੇ ਨਜ਼ਰ ਆਏ ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੇ ਹੀ ਸਰਕਾਰ ਖ਼ਿਲਾਫ਼ ਸਿੱਧੇ ਤੌਰ ’ਤੇ ਮੋਰਚਾ ਖੋਲ੍ਹਿਆ ਹੋਇਆ ਹੈ। ਨਵਜੋਤ ਸਿੰਘ ਸਿੱਧੂ ਬੇਅਦਬੀ ਮਾਮਲੇ ’ਚ ਇਨਸਾਫ ਲਈ ਆਏ ਦਿਨੀਂ ਟਵੀਟ ਕਰ ਆਪਣੇ ਹੀ ਜਾਂਚ ’ਤੇ ਭੜਾਸ ਕੱਢ ਸਵਾਲ ਚੁੱਕ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਤਾਜਾ ਟਵੀਟ ਵਿੱਚ ਲਿਖਿਆ ਹੈ ਕਿ ‘ਪੰਜਾਬ ਪੁਲਿਸ ਹਰ ਰੋਜ਼ ਹਜ਼ਾਰਾਂ ਕੇਸਾਂ ਨੂੰ ਹੱਲ ਕਰਦੀ ਹੈ, ਇਸ ਲਈ ਕਿਸੇ ਐਸਆਈਟੀ ਤੇ ਜਾਂਚ ਕਮਿਸ਼ਨ ਦੀ ਲੋੜ ਨਹੀਂ ਪੈਂਦੀ। ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਵਿੱਚ ਬਾਦਲਾਂ ਦੀ ਭੂਮਿਕਾ ਕਈ ਵਾਰ ਦਰਸਾਉਦੀ ਹੈ। ਸਾਲ 2019 ’ਚ ਸੁਖੀ ਰੰਧਾਵਾ ਜੀ ਨਾਲ ਇਨਸਾਫ ਦੀ ਮੰਗ ਦੁਹਰਾਉਂਦੇ ਹੋਏ’। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਬੇਅਦਬੀ ਮਾਮਲੇ ਦੀ ਜਾਂਚ ਨੂੰ ਲੈ ਕੇ ਆਏ ਦਿਨੀਂ ਆਪਣੇ ਹੀ ਸਰਕਾਰ ’ਤੇ ਸਵਾਲ ਖੜੇ ਕਰ ਰਹੇ ਹਨ। ਇਹ ਕਹਿ ਰਹੇ ਹਨ ਕਿ ਜਦੋਂ ਜਾਂਚ ਵਿੱਚ ਮੁਲਜ਼ਮਾਂ ਦੇ ਨਾਮ ਸਿੱਧੇ ਤੌਰ ’ਤੇ ਸਾਹਮਣੇ ਆ ਗਏ ਹਨ ਤਾਂ ਫਿਰ ਉਹਨਾਂ ਨੂੰ ਸਜਾ ਕਿਉਂ ਨਹੀਂ ਦਿੱਤਾ ਜਾ ਰਹੀ। ਜਦਕਿ ਹਾਈਕੋਰਟ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਖਾਰਜ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ 3 ਮੈਂਬਰੀ ਐਸਆਈਟੀ ਗਠਨ ਕਰ ਦਿੱਤੀ ਹੈ ਜੋ ਮਾਮਲੇ ਦੀ ਜਾਂਚ ਕਰ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!