|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸ੍ਰੀ ਪੰਜਾ ਸਾਹਿਬ ਪਾਕਿਸਤਾਨ 'ਚ ਵਿਸਾਖੀ ਮਨਾਉਣ ਗਏ ਸਿੱਖ ਦੀ ਹਾਰਟ ਅਟੈਕ ਨਾਲ ਹੋਈ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਪੰਜਾ ਸਾਹਿਬ ਪਾਕਿਸਤਾਨ 'ਚ ਇੱਕ ਸਿੱਖ ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਿਸ਼ਾਬਰ ਸਿੰਘ ਵਾਸੀ ਘਰੌਂਡਾ, ਕਰਨਾਲ, ਹਰਿਆਣਾ ਵਜੋਂ ਹੋਈ ਹੈ। ਕਾਗਜ਼ੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਸ਼ਾਮ ਨੂੰ ਨਿਸ਼ਾਬਰ ਸਿੰਘ ਦੀ ਲਾਸ਼ ਪਾਕਿਸਤਾਨ ਤੋਂ ਅਟਾਰੀ ਸਰਹੱਦ ਰਾਹੀਂ ਭਾਰਤ ਭੇਜ ਦਿੱਤ

NRI Post Desk · 1687 ਦਿਨ ਪਹਿਲਾਂ · ਅੱਪਡੇਟ 1687 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ੍ਰੀ ਪੰਜਾ ਸਾਹਿਬ ਪਾਕਿਸਤਾਨ 'ਚ ਵਿਸਾਖੀ ਮਨਾਉਣ ਗਏ ਸਿੱਖ ਦੀ ਹਾਰਟ ਅਟੈਕ ਨਾਲ ਹੋਈ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਪੰਜਾ ਸਾਹਿਬ ਪਾਕਿਸਤਾਨ 'ਚ ਇੱਕ ਸਿੱਖ ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਿਸ਼ਾਬਰ ਸਿੰਘ ਵਾਸੀ ਘਰੌਂਡਾ, ਕਰਨਾਲ, ਹਰਿਆਣਾ ਵਜੋਂ ਹੋਈ ਹੈ। ਕਾਗਜ਼ੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਸ਼ਾਮ ਨੂੰ ਨਿਸ਼ਾਬਰ ਸਿੰਘ ਦੀ ਲਾਸ਼ ਪਾਕਿਸਤਾਨ ਤੋਂ ਅਟਾਰੀ ਸਰਹੱਦ ਰਾਹੀਂ ਭਾਰਤ ਭੇਜ ਦਿੱਤੀ ਗਈ।

ਜਾਣਕਾਰੀ ਅਨੁਸਾਰ ਭਾਰਤੀ ਸਿੱਖ ਸ਼ਰਧਾਲੂ ਨਸ਼ਾਬਰ ਸਿੰਘ ਪੁੱਤਰ ਕਾਕਾ ਸਿੰਘ ਬਰਸਾਤ ਕਰਨਾਲ ਹਰਿਆਣਾ ਜੋ ਕਿ ਭਾਰਤੀ ਸਿੱਖ ਸ਼ਰਧਾਲੂਆਂ ਨਾਲ ਸ਼ਾਮਲ ਹੋ ਕੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ ਰੇਲ ਗੱਡੀ ਰਾਹੀਂ ਜਾ ਰਿਹਾ ਸੀ ਕਿ ਰਸਤੇ ਵਿਚ ਆਉਂਦੇ ਰੇਲਵੇ ਸਟੇਸ਼ਨ ਰਾਵਲਪਿੰਡੀ ਵਿਖੇ ਦਿਲ ਦਾ ਦੌਰਾ ਪੈ ਗਿਆ ਤੇ ਮੌਕੇ ਤੇ ਹੀ ਮੌਤ ਹੋ ਗਈ।

ਸੰਬੰਧਿਤ ਖ਼ਬਰਾਂ

ਵਿਸਾਖੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ ਕੀਤਾ ਗਿਆ ਸੀ। ਇਸ ਜੱਥੇ ਵਿੱਚ ਕੁੱਲ 705 ਸ਼ਰਧਾਲੂ ਸ਼ਾਮਲ ਸਨ, ਜਦਕਿ ਕੁੱਲ 900 ਸ਼ਰਧਾਲੂਆਂ ਦੇ ਵੀਜ਼ੇ ਅਪਲਾਈ ਕੀਤੇ ਗਏ ਸਨ।

ਸਭ ਤੋਂ ਹੈਰਾਨ ਕਰ ਦੇਣ ਵਾਲੀ ਗੱਲ ਇਹ ਵੀ ਹੈ ਕਿ ਨਿਸ਼ਾਬਰ ਸਿੰਘ ਨੇ ਆਖ਼ਰੀ ਸਾਹ ਉਸੇ ਸਥਾਨ 'ਤੇ ਲਿਆ ਜਿੱਥੇ ਉਨ੍ਹਾਂ ਦਾ ਜਨਮ ਹੋਇਆ ਸੀ। ਨਿਸ਼ਾਬਰ ਦੇ ਪਾਸਪੋਰਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਸ ਦਾ ਜਨਮ 1939 ਵਿੱਚ ਅਮੋਕੇ, ਪੰਜਾਬ, ਪਾਕਿਸਤਾਨ ਵਿੱਚ ਹੋਇਆ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!