|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਵਿਸਾਖੀ 'ਤੇ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਦੀ ਦਿੱਤੀ ਇਜਾਜ਼ :ਕੇਂਦਰ ਸਰਕਾਰ

ਦਿੱਲੀ,(ਦੇਵ ਇੰਦਰਜੀਤ) :ਕੇਂਦਰ ਸਰਕਾਰ ਨੇ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰੂ ਧਾਮਾਂ ਦੀ ਯਾਤਰਾ ਲਈ ਸਿੱਖ ਜਥੇ ਨੂੰ ਭੇਜਣ ਦਾ ਫ਼ੈਸਲਾ ਕੀਤਾ ਹੈ। ਸਿੱਖ ਜਥੇ ਦਾ ਇਹ ਦੌਰਾ 12 ਤੋਂ 21 ਅਪ੍ਰੈਲ ਤਕ ਰਹੇਗਾ। ਇਸ ਤੋਂ ਪਹਿਲਾਂ ਫਰਵਰੀ 'ਚ ਕੇਂਦਰ ਸਰਕਾਰ ਨੇ ਸਿੱਖ ਜਥੇ ਦੀ ਪਾਕਿਸਤਾਨ ਯਾਤਰਾ ਕੋਰੋਨਾ ਦਾ ਹਵਾਲਾ ਦਿੰਦੇ ਹੋਏ ਰੋਕ ਦਿੱਤੀ ਸੀ।

NRI Post Desk · 2074 ਦਿਨ ਪਹਿਲਾਂ · ਅੱਪਡੇਟ 2074 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਿਸਾਖੀ 'ਤੇ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਦੀ ਦਿੱਤੀ ਇਜਾਜ਼ :ਕੇਂਦਰ ਸਰਕਾਰ
📷 NRI Post Desk

ਦਿੱਲੀ,(ਦੇਵ ਇੰਦਰਜੀਤ) :ਕੇਂਦਰ ਸਰਕਾਰ ਨੇ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰੂ ਧਾਮਾਂ ਦੀ ਯਾਤਰਾ ਲਈ ਸਿੱਖ ਜਥੇ ਨੂੰ ਭੇਜਣ ਦਾ ਫ਼ੈਸਲਾ ਕੀਤਾ ਹੈ। ਸਿੱਖ ਜਥੇ ਦਾ ਇਹ ਦੌਰਾ 12 ਤੋਂ 21 ਅਪ੍ਰੈਲ ਤਕ ਰਹੇਗਾ। ਇਸ ਤੋਂ ਪਹਿਲਾਂ ਫਰਵਰੀ 'ਚ ਕੇਂਦਰ ਸਰਕਾਰ ਨੇ ਸਿੱਖ ਜਥੇ ਦੀ ਪਾਕਿਸਤਾਨ ਯਾਤਰਾ ਕੋਰੋਨਾ ਦਾ ਹਵਾਲਾ ਦਿੰਦੇ ਹੋਏ ਰੋਕ ਦਿੱਤੀ ਸੀ।

ਸੰਬੰਧਿਤ ਖ਼ਬਰਾਂ

ਗੁਰੂ ਧਾਮਾਂ ਦੀ ਯਾਤਰਾ

ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੀ ਮੁੱਖ ਸਕੱਤਰ ਨੂੰ ਫੈਕਸ ਸੰਦੇਸ਼ ਭੇਜਿਆ ਗਿਆ ਹੈ। ਇਸ ਵਿਚ ਜਥੇ ਦੇ ਪ੍ਰੋਗਰਾਮ ਦੀ ਰੂਪਰੇਖਾ ਵੀ ਤੈਅ ਕਰ ਦਿੱਤੀ ਗਈ ਹੈ। ਇਸ ਤਹਿਤ 12 ਅਪ੍ਰੈਲ ਨੂੰ ਜਥਾ ਵਾਘਾ ਬਾਰਡਰ ਰਸਤੇ ਪੈਦਲ ਹੀ ਪਾਕਿਸਤਾਨ 'ਚ ਪ੍ਰਵੇਸ਼ ਕਰੇਗਾ ਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਲਈ ਰਵਾਨਾ ਹੋਵੇਗਾ। ਜਥਾ 13 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਰੁਕੇਗਾ ਤੇ ਉੱਥੋਂ ਵਲੀ ਕੰਧਾਰੀ ਗੁਫਾ ਜਾਵੇਗਾ। 14 ਅਪ੍ਰੈਲ ਨੂੰ ਗੁਰਦੁਆਰਾ ਪੰਜਾ ਸਾਹਿਬ 'ਚ ਵਿਸਾਖੀ ਪੁਰਬ ਦਾ ਮੁੱਖ ਸਮਾਗਮ ਹੋਵੇਗਾ ਤੇ ਉਸ ਤੋਂ ਬਾਅਦ ਸਿੱਖ ਜਥਾ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ। 15 ਅਪ੍ਰੈਲ ਨੂੰ ਸ੍ਰੀ ਨਨਕਾਣਾ ਸਾਹਿਬ 'ਚ ਸਥਾਨਕ ਗੁਰੂ ਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ 16 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਸੱਚਾ ਸੌਦਾ (ਫਾਰੂਖਾਬਾਦ, ਪਾਕਿਸਤਾਨ) ਦੇ ਦਰਸ਼ਨ ਕਰ ਕੇ ਵਾਪਸ ਸ੍ਰੀ ਨਨਕਾਣਾ ਸਾਹਿਬ ਪਰਤੇਗਾ। 17 ਅਪ੍ਰੈਲ ਨੂੰ ਇਹ ਜਥਾ ਸੜਕ ਮਾਰਗ ਰਹੀਂ ਸ੍ਰੀ ਨਨਕਾਣਾ ਸਾਹਿਬ ਤੋਂ ਲਾਹੌਰ ਸਥਿਤ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਜਾਵੇਗਾ। ਇੱਥੇ 18 ਅਪ੍ਰੈਲ ਤਕ ਠਹਿਰਣ ਤੋਂ ਬਾਅਦ 19 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਪੁੱਜੇਗਾ ਤੇ ਇੱਥੇ ਰਾਤ ਨੂੰ ਠਹਿਰਾਅ ਹੋਵੇਗਾ। 20 ਅਪ੍ਰੈਲ ਨੂੰ ਸ੍ਰੀ ਗੁਰਦੁਆਰਾ ਰੋੜ੍ਹੀ ਸਾਹਿਬ (ਏਮਨਾਬਾਦ) ਦੇ ਦਰਸ਼ਨ ਕਰ ਕੇ ਜਥਾ ਲਾਹੌਰ ਵਾਪਸ ਪਹੁੰਚੇਗਾ, ਜਿੱਥੇ 21 ਅਪ੍ਰੈਲ ਤਕ ਗੁਰਦੁਆਰਾ ਸ੍ਰੀ ਡੇਰਾ ਸਾਹਿਬ 'ਚ ਠਹਿਰਣ ਤੋਂ ਬਾਅਦ 22 ਅਪ੍ਰੈਲ ਨੂੰ ਵਾਘਾ ਬਾਰਡਰ ਰਸਤੇ ਭਾਰਤ ਵਾਪਸੀ ਕਰੇਗਾ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!