|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਪਾਕਿਸਤਾਨ 'ਚ ਪ੍ਰੇਮਿਕਾ ਹੀ ਨਿਕਲੀ ਸਿੱਖ ਨੌਜਵਾਨ ਦੀ ਕਾਤਲ, ਸੁਪਾਰੀ ਦੇ ਕੇ ਮਰਵਾਇਆ

ਇਸਲਾਮਾਬਾਦ: ਪਾਕਿਸਤਾਨ ਦੇ ਪੇਸ਼ਾਵਰ 'ਚ ਸਿੱਖ ਨੌਜਵਾਨ ਪਰਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਪੁਲਿਸ ਨੇ ਉਸ ਦੀ ਪ੍ਰੇਮਿਕਾ ਪ੍ਰੇਮ ਕੁਮਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਪਰਵਿੰਦਰ ਦਾ ਕਤਲ ਉਸ ਦੀ ਪ੍ਰੇਮਿਕਾ ਨੇ ਹੀ ਕਰਵਾਇਆ ਸੀ। ਪੁਲਿਸ ਮੁਤਾਬਕ ਇਸ ਆਪਸੀ ਰੰਜਿਸ਼ ਦਾ ਮਾਮਲਾ ਸੀ ਤੇ ਪਰਵਿੰਦਰ ਨੂੰ ਮਾਰਨ ਲਈ ਪ੍ਰੇਮ ਕੁਮਾਰੀ ਨੇ ਸੱਤ ਲੱਖ ਰੁਪਏ ਦੀ ਸੁਪਾਰੀ ਦਿੱਤੀ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਇਸਲਾਮਾਬਾਦ: ਪਾਕਿਸਤਾਨ ਦੇ ਪੇਸ਼ਾਵਰ 'ਚ ਸਿੱਖ ਨੌਜਵਾਨ ਪਰਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਪੁਲਿਸ ਨੇ ਉਸ ਦੀ ਪ੍ਰੇਮਿਕਾ ਪ੍ਰੇਮ ਕੁਮਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਪਰਵਿੰਦਰ ਦਾ ਕਤਲ ਉਸ ਦੀ ਪ੍ਰੇਮਿਕਾ ਨੇ ਹੀ ਕਰਵਾਇਆ ਸੀ। ਪੁਲਿਸ ਮੁਤਾਬਕ ਇਸ ਆਪਸੀ ਰੰਜਿਸ਼ ਦਾ ਮਾਮਲਾ ਸੀ ਤੇ ਪਰਵਿੰਦਰ ਨੂੰ ਮਾਰਨ ਲਈ ਪ੍ਰੇਮ ਕੁਮਾਰੀ ਨੇ ਸੱਤ ਲੱਖ ਰੁਪਏ ਦੀ ਸੁਪਾਰੀ ਦਿੱਤੀ ਸੀ।

ਅਸਲ 'ਚ ਪਰਵਿੰਦਰ ਸਿੰਘ ਮਲੇਸ਼ੀਆ ਤੋਂ ਹਾਲ ਹੀ 'ਚ ਵਿਆਹ ਲਈ ਪਾਕਿਸਤਾਨ ਵਾਪਸ ਆਇਆ ਸੀ। ਮੀਡੀਆ ਰਿਪੋਰਟਸ ਮੁਤਾਬਕ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਖੈਬਰ ਪਖਤੂਨਖਵਾ ਦੇ ਸ਼ਾਂਗਲਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਪੇਸ਼ਾਵਰ 'ਚ ਵਿਆਹ ਲਈ ਖਰੀਦਾਰੀ ਕਰਨ ਆਇਆ ਸੀ। ਅਗਲੇ ਹਫਤੇ ਉਸ ਦਾ ਵਿਆਹ ਹੋਣ ਵਾਲਾ ਸੀ।

ਸੰਬੰਧਿਤ ਖ਼ਬਰਾਂ

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ 'ਤੇ ਕਰੜੀ ਪ੍ਰਤੀਕ੍ਰਿਆ ਦਿੱਤੀ ਹੈ। ਮੰਤਰਾਲਾ ਨੇ ਬਿਆਨ ਜਾਰੀ ਕਰ ਪਾਕਿਸਤਾਨ ਦੇ ਪੇਸ਼ਾਵਰ 'ਚ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਲੋਕਾਂ ਦੀ 'ਨਿਸ਼ਾਨਾ ਬਣਾ ਕੀਤੇ ਜਾ ਰਹੇ ਕਤਲ ਦੀ ਸਖ਼ਤ ਨਿੰਦਾ ਕੀਤੀ। ਜਦਕਿ ਪਾਕਿਸਤਾਨ ਪੁਲਿਸ ਇਸ ਦੇ ਉਲਟ ਦਾਅਵੇ ਕਰ ਰਿਹਾ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!