|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕੈਪਟਨ ਦੇ ਬਰਮਿੰਘਮ ਸਮਾਰੋਹ 'ਚ Sikhs for Justice ਦੇ ਪ੍ਰਦਰਸ਼ਨ ਨੂੰ ਨਹੀਂ ਮਿਲਿਆ ਹੁੰਗਾਰਾ

ਬਰਮਿੰਘਮ (Vikram Sehajpal) : ਸਿੱਖਸ ਫਾਰ ਜਸਟਿਸ (ਐਸ.ਜੇ.ਐਫ.) ਵੱਲੋਂ ਬਰਮਿੰਘਮ ਵਿਖੇ ਬੀਤੀ ਰਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮ ਵਾਲੇ ਸਥਾਨ ਦੇ ਬਾਹਰ ਕੀਤਾ ਗਿਆ ਰੋਸ ਪ੍ਰਦਰਸ਼ਨ ਨਾਂਹ ਪੱਖੀ ਹੁੰਗਾਰੇ ਕਾਰਨ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ। ਇਸ ਪ੍ਰਦਰਸ਼ਨ ਦੀ ਅਸਫਲਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਸਥਾਨਕ ਸਿੱਖ ਭਾਈਚਾਰੇ ਵੱਲ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਰਮਿੰਘਮ (Vikram Sehajpal) : ਸਿੱਖਸ ਫਾਰ ਜਸਟਿਸ (ਐਸ.ਜੇ.ਐਫ.) ਵੱਲੋਂ ਬਰਮਿੰਘਮ ਵਿਖੇ ਬੀਤੀ ਰਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮ ਵਾਲੇ ਸਥਾਨ ਦੇ ਬਾਹਰ ਕੀਤਾ ਗਿਆ ਰੋਸ ਪ੍ਰਦਰਸ਼ਨ ਨਾਂਹ ਪੱਖੀ ਹੁੰਗਾਰੇ ਕਾਰਨ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ। ਇਸ ਪ੍ਰਦਰਸ਼ਨ ਦੀ ਅਸਫਲਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਸਥਾਨਕ ਸਿੱਖ ਭਾਈਚਾਰੇ ਵੱਲੋਂ ਵੀ ਇਸ ਨੂੰ ਸਮਰਥਨ ਜਾਂ ਸਹਿਯੋਗ ਨਹੀਂ ਦਿੱਤਾ ਗਿਆ।

ਸੰਬੰਧਿਤ ਖ਼ਬਰਾਂ

ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਵੱਲੋਂ ਦਿੱਤੀ ਗਈ। ਬੁਲਾਰੇ ਨੇ ਦੱਸਿਆ ਕਿ ਇਹ ਕੁਝ ਪ੍ਰਦਰਸ਼ਨਕਾਰੀਆਂ ਦਾ ਇਕੱਠ ਸੀ ਜਿਨ੍ਹਾਂ ਨੂੰ ਕਿਸੇ ਵੱਲੋਂ ਵੀ ਕੋਈ ਸਹਿਯੋਗ ਨਹੀਂ ਮਿਲਿਆ, ਜਿਸ ਕਾਰਨ ਉਹ ਮੁੱਖ ਮੰਤਰੀ ਦੇ ਪ੍ਰੋਗਰਾਮ ਵਿੱਚ ਵੀ ਕਿਸੇ ਵੀ ਤਰੀਕੇ ਨਾਲ ਅੜਚਨ ਪਾਉਣ 'ਚ ਸਫਲ ਨਹੀਂ ਹੋ ਸਕੇ।

ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਉਹ ਕਰੀਬ ਤਿੰਨ ਘੰਟੇ ਸਮਾਗਮ ਵਿੱਚ ਹਾਜ਼ਰ ਰਹੇ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨਕਾਰੀ ਸਨ ਜਿਨ੍ਹਾਂ ਨੂੰ ਪਿੱਛੇ ਹਟਣ ਲਈ ਮਜਬੂਰ ਹੋਣਾ ਪਿਆ। ਮੁੱਖ ਮੰਤਰੀ ਨੇ ਸਮਾਗਮ ਦੌਰਾਨ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਐਸ.ਜੇ.ਐਫ. ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕਿਹਾ ਸੀ ਕਿ ਆਈ.ਐਸ.ਆਈ. ਦੇ ਸਮਰਥਨ ਵਾਲੇ ਇਸ ਕੱਟੜ ਅਤੱਵਾਦੀ ਸੰਗਠਨ ਦਾ ਕੋਈ ਵਿਚਾਰਧਾਰਕ ਅਧਾਰ ਨਹੀਂ ਹੈ। ਇਸ ਸੰਸਥਾ ਦਾ ਸਿੱਖ ਕੌਮ ਵਿੱਚ ਪਾੜਾ ਪਾ ਕੇ ਪੰਜਾਬ ਤੇ ਭਾਰਤ ਵੰਡਣ ਤੋਂ ਇਲਾਵਾ ਹੋਰ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਅਜਿਹੇ ਨਾਪਾਕ ਮਨਸੂਬੇ ਭਾਰਤ ਦੀ ਏਕਤਾ ਅਤੇ ਸ਼ਕਤੀ ਨੂੰ ਨਹੀਂ ਤੋੜ ਸਕਦੇ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!