|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਨਿਹੰਗ ਜਥੇਬੰਦੀਆਂ ਨੇ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ ਚਾਹਲ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸਮਾਪਤੀ ਮੌਕੇ ਅੱਜ ਸਮੂਹ ਨਿਹੰਗ ਜਥੇਬੰਦੀਆਂ ਅਤੇ ਸਿੱਖ ਕੌਮ ਦੀਆਂ ਹੋਰ ਸੰਸਥਾਵਾਂ ਵਲੋਂ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਮਹੱਲਾ ਸਜਾਇਆ ਗਿਆ। ਜਿਸ ਵਿਚ ਵੱਖ-ਵੱਖ ਨਿਹੰਗ ਜਥੇਬੰਦੀਆਂ ਦੇ ਮੁਖੀਆਂ ਦੀਆਂ ਫੌਜਾਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ,ਜਿਨਾਂ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ ਚਾਹਲ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸਮਾਪਤੀ ਮੌਕੇ ਅੱਜ ਸਮੂਹ ਨਿਹੰਗ ਜਥੇਬੰਦੀਆਂ ਅਤੇ ਸਿੱਖ ਕੌਮ ਦੀਆਂ ਹੋਰ ਸੰਸਥਾਵਾਂ ਵਲੋਂ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਮਹੱਲਾ ਸਜਾਇਆ ਗਿਆ। ਜਿਸ ਵਿਚ ਵੱਖ-ਵੱਖ ਨਿਹੰਗ ਜਥੇਬੰਦੀਆਂ ਦੇ ਮੁਖੀਆਂ ਦੀਆਂ ਫੌਜਾਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ,ਜਿਨਾਂ ਵਿਚ ਗਤਕਾ,ਨੇਜਾ ਬਾਜੀ, ਘੋੜ ਦੌੜ ਮੁੱਖ ਰੂਪ ਵਿਚ ਸ਼ਾਮਲ ਸਨ।

ਇਸ ਮੌਕੇ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ ਜੀ 96 ਕਰੋੜੀ, ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ , ਦਲ ਬਾਬਾ ਬਿਧੀ ਚੰਦ ਜੀ ਦੇ ਮੁਖੀ ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਵਾਲੇ,ਬਾਬਾ ਗੁਰਬਚਨ ਸਿੰਘ ਜੀ , ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ ਜੀ ਹਰੀਆਂ ਵੇਲਾਂ ਤਰਨਾ ਦਲ ਦੇ ਮੁਖੀ ਜਿੰਦਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ,ਸੰਤ ਸਮਾਜ ਤੋਂ ਸੰਤ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ ਵਾਲੇ ਬਾਬਾ ਦਇਆ ਸਿੰਘ ਜੀ ਟਾਹਲੀ ਸਾਹਿਬ ਵਾਲੇ ਆਦਿ ਹਾਜ਼ਰ ਸਨ।

ਸੰਬੰਧਿਤ ਖ਼ਬਰਾਂ

ਇਸ ਮੌਕੇ ਹਲਕਾ ਵਿਧਾਇਕ ਸ੍ਰੀ ਨਵਤੇਜ ਸਿੰਘ ਚੀਮਾ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਉਨਾਂ ਗੁਰ ਪੁਰਬ ਸਮਾਗਮਾਂ ਦੌਰਾਨ ਅਹਿਮ ਜਿੰਮੇਵਾਰੀ ਨਿਭਾਉਣ ਵਾਲੀਆਂ ਨਿਹੰਗ ਜਥੇਬੰਦੀਆਂ,ਲੰਗਰ ਲਾਉਣ ਵਾਲੀਆਂ ਸੰਸਥਾਵਾਂ ਅਤੇ ਸੰਤ ਮਹਾਂ ਪੁਰਖਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹ ਸੰਗਤ ਦੇ ਸਹਿਯੋਗ ਨਾਲ ਹੀ ਸ਼ਤਾਬਦੀ ਸਮਾਗਮ ਯਾਦਗਾਰੀ ਤਰੀਕੇ ਨਾਲ ਮਨਾਏ ਗਏ ਹਨ।

ਉਨਾਂ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਸ਼ਤਾਬਦੀ ਸਮਾਗਮਾਂ ਦੌਰਾਨ 50 ਲੱਖ ਦੇ ਕਰੀਬ ਸੰਗਤ ਵਲੋਂ ਸ਼ਮੂਲੀਅਤ ਕੀਤੀ ਗਈ ਜੋਕਿ ਆਪਣੇ ਆਪ ਵਿਚ ਇੱਕ ਇਤਿਹਾਸ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਉਹ ਖੁਦ ਸਮੂਹ ਸਿੱਖ ਜਥੇਬੰਦੀਆਂ ਸੰਤਾ ਮਹਾਂ ਪੁਰਖਾ ਦੇ ਰਿਣੀ ਹਨ। ਇਸ ਮੌਕੇ ਨਿਹੰਗ ਜਥੇਬੰਦੀਆਂ ਅਤੇ ਹੋਰ ਸੰਸਥਾਵਾਂ ਵਲੋਂ ਵਿਧਾਇਕ ਚੀਮਾ ਦਾ ਸਨਮਾਨ ਵੀ ਕੀਤਾ ਗਿਆ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!