|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅਮਰੀਕਾ ਵਿੱਚ ਹੁਣ ਸਿੱਖਾਂ ਨੂੰ ਮਿਲੇਗੀ ਨਵੀਂ ਪਛਾਣ

ਵਾਸ਼ਿੰਗਟਨ (Nri media) : ਅਮਰੀਕਾ 'ਚ 2020 ਦੀ ਮਰਦਮਸ਼ੁਮਾਰੀ 'ਚ ਸਿੱਖਾਂ ਦੀ ਗਿਣਤੀ ਵੱਖਰੀ ਜਾਤੀ ਸਮੂਹ ਵਜੋਂ ਕੀਤੀ ਜਾਵੇਗੀ। ਸਿੱਖਾਂ ਦੇ ਇਕ ਸੰਗਠਨ ਨੇ ਇਹ ਜਾਣਕਾਰੀ ਦਿੰਦੇ ਹੋਏ ਇਸ ਨੂੰ ਮੀਲ ਦਾ ਪੱਥਰ ਕਰਾਰ ਦਿੱਤਾ। ਸੈਨ ਡਿਆਗੋ ਦੀ ਸਿੱਖ ਸੁਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਸਿੱਖ ਭਾਈਚਾਰੇ ਦੀਆਂ ਕੋਸ਼ਿਸ਼ਾਂ ਦਾ ਫਲ ਮਿਲਿਆ ਹੈ। ਇਸ ਨਾਲ ਅਮਰੀਕਾ 'ਚ ਸਿਰਫ਼

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (Nri media) : ਅਮਰੀਕਾ 'ਚ 2020 ਦੀ ਮਰਦਮਸ਼ੁਮਾਰੀ 'ਚ ਸਿੱਖਾਂ ਦੀ ਗਿਣਤੀ ਵੱਖਰੀ ਜਾਤੀ ਸਮੂਹ ਵਜੋਂ ਕੀਤੀ ਜਾਵੇਗੀ। ਸਿੱਖਾਂ ਦੇ ਇਕ ਸੰਗਠਨ ਨੇ ਇਹ ਜਾਣਕਾਰੀ ਦਿੰਦੇ ਹੋਏ ਇਸ ਨੂੰ ਮੀਲ ਦਾ ਪੱਥਰ ਕਰਾਰ ਦਿੱਤਾ। ਸੈਨ ਡਿਆਗੋ ਦੀ ਸਿੱਖ ਸੁਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਸਿੱਖ ਭਾਈਚਾਰੇ ਦੀਆਂ ਕੋਸ਼ਿਸ਼ਾਂ ਦਾ ਫਲ ਮਿਲਿਆ ਹੈ। ਇਸ ਨਾਲ ਅਮਰੀਕਾ 'ਚ ਸਿਰਫ਼ ਸਿੱਖਾਂ ਲਈ ਹੀ ਨਹੀਂ, ਹੋਰ ਘੱਟ ਗਿਣਤੀ ਜਾਤੀ ਸਮੂਹਾਂ ਦੀ ਵੱਖਰੀ ਗਿਣਤੀ ਦਾ ਰਸਤਾ ਖੁੱਲ੍ਹੇਗਾ। ਇਸ ਫ਼ੈਸਲੇ ਨੂੰ ਮੀਲ ਦਾ ਪੱਥਰ ਕਰਾਰ ਦਿੰਦੇ ਹੋਏ ਯੂਨਾਈਟਿਡ ਸੰਗਠਨ ਨੇ ਕਿਹਾ ਕਿ ਇਹ ਪਹਿਲੀ ਵਾਰੀ ਹੋਵੇਗਾ ਕਿ ਅਮਰੀਕੀ ਮਰਦਮਸ਼ੁਮਾਰੀ 'ਚ ਘੱਟ ਗਿਣਤੀ ਸਮੂਹ ਦੀ ਵੱਖਰੇ ਤੌਰ 'ਤੇ ਗਿਣਤੀ ਕੀਤੀ ਜਾਵੇਗੀ ਤੇ ਉਸ ਨੂੰ ਅਲੱਗ ਕੋਡ ਮਿਲੇਗਾ।

ਯੂਨਾਈਟਿਡ ਸਿੱਖ ਦੇ ਨੁਮਾਇੰਦਿਆਂ ਦੀ ਅਮਰੀਕੀ ਮਰਦਮਸ਼ੁਮਾਰੀ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਵਾਰੀ ਬੈਠਕਾਂ ਹੋਈਆਂ ਸਨ। ਨਵੀਂ ਬੈਠਕ ਛੇ ਜਨਵਰੀ ਨੂੰ ਸੈਨ ਡਿਆਗੋ 'ਚ ਹੋਈ ਸੀ। ਅਮਰੀਕੀ ਮਰਦਮਸ਼ੁਮਾਰੀ ਦੇ ਡਿਪਟੀ ਡਾਇਰੈਕਟਰ ਰੋਨ ਜਰਮਿਨ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਅਮਰੀਕਾ 'ਚ ਸਿੱਖਾਂ ਦੀ ਸਹੀ ਗਿਣਤੀ ਲਈ ਇਕ ਵੱਖਰੇ ਕੋਡ ਦੀ ਲੋੜ ਹੋਵੇਗੀ। ਯੂਨਾਈਟਿਡ ਸਿੱਖ ਮੁਤਾਬਕ ਅਮਰੀਕਾ 'ਚ ਸਿੱਖਾਂ ਦੀ ਗਿਣਤੀ ਕਰੀਬ 10 ਲੱਖ ਹੈ।

ਸੰਬੰਧਿਤ ਖ਼ਬਰਾਂ

2 ਦਹਾਕਿਆਂ ਤੋਂ ਚੱਲ ਰਹੀ ਸੀ ਮੰਗ

ਅਮਰੀਕਾ 'ਚ ਰਹਿ ਰਹੇ ਸਿੱਖ ਪਿਛਲੇ 2 ਦਹਾਕਿਆਂ ਤੋਂ ਵੱਖਰੀ ਕੋਡਿੰਗ ਦੀ ਵਕਾਲਤ ਕਰ ਰਹੇ ਸਨ ਤੇ ਉਨ੍ਹਾਂ ਨੇ ਅਮਰੀਕੀ ਫੈਡਰਲ ਰਜਿਸਟਰ 'ਚ ਵੀ ਕਮੈਂਟਰੀ ਦਾਇਰ ਕੀਤੀ ਸੀ ਜਿਸ ਵਿਚ ਸਿੱਖਾਂ ਨੂੰ ਵੱਖਰੇ ਜਾਤੀ ਸਮੂਹ ਵਜੋਂ ਸ਼ਾਮਲ ਕੀਤੇ ਜਾਣ ਦੀ ਵਕਾਲਤ ਕੀਤੀ ਗਈ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!