|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਿੱਖ ਕੈਨੇਡਾ ਤੋਂ ਸੁਲਤਾਨਪੁਰ ਲੋਧੀ ਤੱਕ ਮੋਟਰਸਾਈਕਲ ਤੇ ਕਰਨਗੇ ਯਾਤਰਾ

ਓਂਟਾਰੀਓ (ਵਿਕਰਮ ਸਹਿਜਪਾਲ) : ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਮੋਟਰਸਾਈਕਲ ਕਲੱਬ ਕੈਨੇਡਾ ਵੱਲੋਂ ਸਰੀ ਤੋਂ ਸੁਲਤਾਨਪੁਰ ਲੋਧੀ (ਪੰਜਾਬ) ਤੱਕ ਮੋਟਰਸਾਈਕਲ ਯਾਤਰਾ ਕੀਤੀ ਜਾਵੇਗੀ। ਕਲੱਬ ਦੇ ਪ੍ਰਧਾਨ ਯਾਦਵਿੰਦਰ ਸਿੰਘ ਸਿੱਧੂ ਤੇ ਹੋਰ ਮੈਬਰਾਂ ਨੇ ਕਿਹਾ ਕਿ ਕਲੱਬ ਦੇ ਛੇ ਮੈਂਬਰ 3 ਅਪਰੈਲ ਤੋਂ ਵਿਸ਼ਵ ਯਾਤਰਾ ਸਰੀ ਤੋਂ ਸ਼ੁਰੂ ਕਰਕੇ ਕੈਨੇਡ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ (ਵਿਕਰਮ ਸਹਿਜਪਾਲ) : ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਮੋਟਰਸਾਈਕਲ ਕਲੱਬ ਕੈਨੇਡਾ ਵੱਲੋਂ ਸਰੀ ਤੋਂ ਸੁਲਤਾਨਪੁਰ ਲੋਧੀ (ਪੰਜਾਬ) ਤੱਕ ਮੋਟਰਸਾਈਕਲ ਯਾਤਰਾ ਕੀਤੀ ਜਾਵੇਗੀ। ਕਲੱਬ ਦੇ ਪ੍ਰਧਾਨ ਯਾਦਵਿੰਦਰ ਸਿੰਘ ਸਿੱਧੂ ਤੇ ਹੋਰ ਮੈਬਰਾਂ ਨੇ ਕਿਹਾ ਕਿ ਕਲੱਬ ਦੇ ਛੇ ਮੈਂਬਰ 3 ਅਪਰੈਲ ਤੋਂ ਵਿਸ਼ਵ ਯਾਤਰਾ ਸਰੀ ਤੋਂ ਸ਼ੁਰੂ ਕਰਕੇ ਕੈਨੇਡਾ, ਅਮਰੀਕਾ, ਇੰਗਲੈਂਡ ਤੇ ਫਰਾਂਸ ਹੁੰਦੇ ਹੋਏ ਯੂਰੋਪ ਸਮੇਤ ਈਰਾਨ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਹੁੰਦੇ ਹੋਏ ਵਾਹਗਾ ਸਰਹੱਦ ਰਸਤੇ ਭਾਰਤ ’ਚ ਦਾਖ਼ਲ ਹੋਣਗੇ।

ਸੰਬੰਧਿਤ ਖ਼ਬਰਾਂ

ਅਟਾਰੀ ਸਰਹੱਦ ’ਤੇ ਵੱਡੀ ਗਿਣਤੀ ’ਚ ਸਿੱਖ ਨੌਜਵਾਨ ਸਵਾਗਤ ਕਰਨਗੇ। ਲਗਪਗ 45 ਦਿਨਾਂ ਦੇ ਸਫ਼ਰ ਦੀ ਸਮਾਪਤੀ ਸੁਲਤਾਨਪੁਰ ਲੋਧੀ ਪਹੁੰਚ ਕੇ ਹੋਵੇਗੀ। ਯਾਤਰਾ ਦੌਰਾਨ ਮਿਲਣ ਵਾਲੀ ਸਾਰੀ ਰਕਮ ਖਾਲਸਾ ਏਡ ਨੂੰ ਮਨੁੱਖਤਾ ਦੀ ਭਲਾਈ ਵਾਸਤੇ ਦਿੱਤੀ ਜਾਏਗੀ ਅਤੇ ਯਾਤਰਾ ਦਾ ਖਰਚ ਕਲੱਬ ਦੇ ਮੈਂਬਰ ਖੁਦ ਕਰਨਗੇ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!