|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਸਿਮਰਜੀਤ ਸਿੰਘ ਬੈਂਸ ਤੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ

ਲੁਧਿਆਣਾ : ਪੰਜਾਬ ਡੈਮੋਕ੍ਰਿਟੇਕ ਅਲਾਇੰਸ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਕੁਝ ਦਿਨ ਪਹਿਲਾਂ ਕੈਨੇਡਾ ਤੋਂ ਇਕ ਧਮਕੀ ਭਰਿਆ ਪੱਤਰ ਬੈਂਸ ਦੇ ਨਿਵਾਸ ਸਥਾਨ 'ਤੇ ਪਹੁੰਚਿਆ। ਇਸ 'ਚ ਨਸ਼ਾ ਮਾਫੀਆ ਨੇ ਉਨ੍ਹਾਂ ਨੂੰ ਤੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸੰਬੰਧ 'ਚ ਪਾਰਟੀ ਦੇ ਆਗੂਆਂ ਨੇ ਸ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੁਧਿਆਣਾ : ਪੰਜਾਬ ਡੈਮੋਕ੍ਰਿਟੇਕ ਅਲਾਇੰਸ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਕੁਝ ਦਿਨ ਪਹਿਲਾਂ ਕੈਨੇਡਾ ਤੋਂ ਇਕ ਧਮਕੀ ਭਰਿਆ ਪੱਤਰ ਬੈਂਸ ਦੇ ਨਿਵਾਸ ਸਥਾਨ 'ਤੇ ਪਹੁੰਚਿਆ। ਇਸ 'ਚ ਨਸ਼ਾ ਮਾਫੀਆ ਨੇ ਉਨ੍ਹਾਂ ਨੂੰ ਤੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸੰਬੰਧ 'ਚ ਪਾਰਟੀ ਦੇ ਆਗੂਆਂ ਨੇ ਸੋਮਵਾਰ ਨੂੰ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਲਿਖਿਤ ਸ਼ਿਕਾਇਤ ਦਿੱਤੀ ਹੈ। ਉੱਧਰ ਕਮਿਸ਼ਨਰ ਨੇ ਤਰੁੰਤ ਹੀ ਉੱਚਅਧਿਕਾਰੀ ਦੀ ਡਿਊਟੀ ਲੱਗਾ ਕੇ ਇਸ ਦੀ ਜਾਂਚ ਸੌਂਪ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਪਾਰਟੀ ਦੇ ਆਗੂ ਤੇ ਪਾਰਸ਼ਦ ਹਰਵਿੰਦਰ ਸਿੰਘ ਕਲੇਰ ਨੇ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਨੂੰ ਪਹਿਲਾਂ ਵੀ ਦੋ ਵਾਰ ਧਮਕੀਆਂ ਮਿਲ ਚੁੱਕੀਆਂ ਹਨ। ਹੁਣ ਧਮਕੀ ਭਰੇ ਪੱਤਰ 'ਚ ਕਿਹਾ ਗਿਆ ਹੈ ਕਿ ਬੈਂਸ ਨੇ ਨਸ਼ਾ ਮਾਫੀਆ ਖ਼ਿਲਾਫ਼ ਜੋ ਲੜਾਈ ਛੇੜ ਰੱਖੀ ਹੈ, ਉਸ ਨਾਲ ਉਨ੍ਹਾਂ ਦੇ ਕਾਰੋਬਾਰ ਨੂੰ ਨੁਕਸਾਨ ਹੋ ਰਿਹਾ ਹੈ। ਜੇ ਇਹ ਲੜਾਈ ਬੰਦ ਨਾ ਕੀਤੀ ਗਈ ਤਾਂ ਇਸ ਦੇ ਗੰਭੀਰ ਨਤੀਜ਼ੇ ਭੁਗਤਣੇ ਪੈਣਗੇ। ਕੁਲਦੀਪ ਸਿੰਘ, ਸਿੰਕਦਰ ਸਿੰਘ ਮਸੇਤ ਕਈ ਲੋਕ ਮੌਜੂਦ ਰਹੇ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!