|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੇਲ੍ਹ 'ਚ ਬੰਦ ਭਰਾਵਾਂ ਨੂੰ ਰੱਖੜੀ ਬੰਨ੍ਹਣ ਪਹੁੰਚੀਆਂ ਭੈਣਾਂ ਹੋਈਆਂ ਭਾਵੁਕ

ਹੁਸ਼ਿਆਰਪੁਰ (ਰਾਘਵ): ਅੱਜ ਰੱਖੜੀ ਦਾ ਤਿਉਹਾਰ ਦੇਸ਼ ਭਰ 'ਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਭੈਣਾਂ ਆਪਣੇ ਭਰਾ ਦੇ ਗੁੱਟ 'ਤੇ ਰੱਖੜੀ ਬੰਨ੍ਹਦੀਆਂ ਹਨ ਅਤੇ ਉਸ ਦੀ ਲੰਬੀ ਉਮਰ ਦੀ ਕਾਮਨਾ ਕਰਦੀਆਂ ਹਨ। ਦੂਜੇ ਪਾਸੇ ਭਰਾ ਆਪਣੀਆਂ ਭੈਣਾਂ ਨੂੰ ਸਾਰੀ ਉਮਰ ਉਨ੍ਹਾਂ ਦੀ ਰੱਖਿਆ ਕਰਨ ਦਾ ਭਰੋਸਾ ਦਿਵਾਉਂਦੇ ਹਨ।

NRI Post Desk · 477 ਦਿਨ ਪਹਿਲਾਂ · ਅੱਪਡੇਟ 477 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੇਲ੍ਹ 'ਚ ਬੰਦ ਭਰਾਵਾਂ ਨੂੰ ਰੱਖੜੀ ਬੰਨ੍ਹਣ ਪਹੁੰਚੀਆਂ ਭੈਣਾਂ ਹੋਈਆਂ ਭਾਵੁਕ
📷 NRI Post Desk

ਹੁਸ਼ਿਆਰਪੁਰ (ਰਾਘਵ): ਅੱਜ ਰੱਖੜੀ ਦਾ ਤਿਉਹਾਰ ਦੇਸ਼ ਭਰ 'ਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਭੈਣਾਂ ਆਪਣੇ ਭਰਾ ਦੇ ਗੁੱਟ 'ਤੇ ਰੱਖੜੀ ਬੰਨ੍ਹਦੀਆਂ ਹਨ ਅਤੇ ਉਸ ਦੀ ਲੰਬੀ ਉਮਰ ਦੀ ਕਾਮਨਾ ਕਰਦੀਆਂ ਹਨ। ਦੂਜੇ ਪਾਸੇ ਭਰਾ ਆਪਣੀਆਂ ਭੈਣਾਂ ਨੂੰ ਸਾਰੀ ਉਮਰ ਉਨ੍ਹਾਂ ਦੀ ਰੱਖਿਆ ਕਰਨ ਦਾ ਭਰੋਸਾ ਦਿਵਾਉਂਦੇ ਹਨ।

ਸੰਬੰਧਿਤ ਖ਼ਬਰਾਂ

ਉੱਥੇ ਹੀ ਅੱਜ ਹੁਸ਼ਿਆਰਪੁਰ ਦੀ ਜ਼ਿਲ੍ਹਾ ਜੇਲ੍ਹ ਵਿੱਚ ਵੀ ਵੱਡੀ ਗਿਣਤੀ ਵਿੱਚ ਭੈਣਾਂ ਜੇਲ੍ਹ 'ਚ ਬੰਦ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਣ ਪਹੁੰਚੀਆਂ। ਇਸ ਮੌਕੇ 'ਤੇ ਹੁਸ਼ਿਆਰਪੁਰ ਜੇਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਇਸ ਤਿਉਹਾਰ ਨੂੰ ਵੇਖਦੇ ਹੋਏ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਅੱਜ ਸਵੇਰੇ 9 ਵਜੇ ਤੋਂ ਹੀ ਦੂਰੋਂ-ਦੂਰੋਂ ਭੈਣਾਂ ਆਪਣੇ ਭਰਾ ਦੇ ਰੱਖੜੀ ਬੰਨ੍ਹਣ ਲਈ ਆ ਰਹੀਆਂ ਹਨ ਅਤੇ ਉਨ੍ਹਾਂ ਦੇ ਬੈਠਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੇ ਚਾਹ-ਪਾਣੀ ਲਈ ਵੀ ਪੰਜਾਬ ਪੁਲਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ 'ਤੇ ਇਕ ਭੈਣ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਆਪਣੇ ਭਰਾ ਦੇ ਅੱਜ ਰੱਖੜੀ ਬੰਨ੍ਹਣ ਆਈ ਹੈ ਅਤੇ ਲੰਬੇ ਸਮੇਂ ਤੋਂ ਇਸ ਦਿਨ ਦਾ ਇੰਤਜ਼ਾਰ ਕਰ ਰਹੀ ਸੀ। ਇਕ ਦੁੱਖ਼ ਜਰੂਰ ਹੈ ਕਿ ਉਸ ਦਾ ਭਰਾ ਜੇਲ੍ਹ ਵਿੱਚ ਹੈ ਪਰ ਜੇਲ੍ਹ ਦੇ ਪ੍ਰਬੰਧਾਂ ਤੋਂ ਸਾਰੀਆਂ ਹੀ ਭੈਣਾਂ ਖ਼ੁਸ਼ ਨਜ਼ਰ ਆਈਆਂ। ਦੂਜੇ ਪਾਸੇ ਜਿਹੜੀਆਂ ਭੈਣਾਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੇ ਭਰਾ ਵੀ ਅੱਜ ਰੱਖੜੀ ਬਣਾਉਣ ਲਈ ਹੁਸ਼ਿਆਰਪੁਰ ਦੀ ਜ਼ਿਲ੍ਹਾ ਜੇਲ੍ਹ ਵਿੱਚ ਪਹੁੰਚੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਜੇਲ੍ਹ 'ਚ ਬੰਦ ਭਰਾਵਾਂ ਨੂੰ ਰੱਖੜੀ ਬੰਨ੍ਹਣ ਪਹੁੰਚੀਆਂ ਭੈਣਾਂ ਹੋਈਆਂ ਭਾਵੁਕ — NRI Post