|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਐਸਆਈਟੀ

ਫ਼ਤਿਹਗੜ੍ਹ ਸਾਹਿਬ (NRI MEDIA) : ਫ਼ਤਿਹਗੜ੍ਹ ਸਾਹਿਬ ਦੇ 2 ਪਿੰਡਾਂ ਵਿੱਚ ਨੌਜਵਾਨ ਵੱਲੋਂ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ। ਸੀਨੀਅਰ ਪੁਲਿਸ ਕਪਤਾਨ ਅਮਨੀਤ ਕੌਂਡਲ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਹ ਬੇਹੱਦ ਦੁੱਖਦਾਈ ਘਟਨਾ ਹੈ। ਇਸ ਦੇ ਨਾ

NRI Post Desk · 2234 ਦਿਨ ਪਹਿਲਾਂ · ਅੱਪਡੇਟ 2234 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਐਸਆਈਟੀ
📷 NRI Post Desk

ਫ਼ਤਿਹਗੜ੍ਹ ਸਾਹਿਬ (NRI MEDIA) : ਫ਼ਤਿਹਗੜ੍ਹ ਸਾਹਿਬ ਦੇ 2 ਪਿੰਡਾਂ ਵਿੱਚ ਨੌਜਵਾਨ ਵੱਲੋਂ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ। ਸੀਨੀਅਰ ਪੁਲਿਸ ਕਪਤਾਨ ਅਮਨੀਤ ਕੌਂਡਲ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਹ ਬੇਹੱਦ ਦੁੱਖਦਾਈ ਘਟਨਾ ਹੈ। ਇਸ ਦੇ ਨਾਲ ਸਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਸੰਬੰਧਿਤ ਖ਼ਬਰਾਂ

ਇਸ ਮਾਮਲੇ ਵਿੱਚ ਅਸੀਂ ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਦੇ ਖ਼ਿਲਾਫ਼ ਥਾਣਾ ਸਰਹਿੰਦ ਵਿੱਚ ਪਹਿਲਾਂ ਹੀ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ।ਉਥੇ ਹੀ ਉੱਕਤ ਨੌਜਵਾਨ ਨੂੰ ਮਾਣਯੋਗ ਕੋਰਟ ਵਿੱਚ ਪੇਸ਼ ਕਰਕੇ ਉਸ ਦਾ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਇਸ ਘਟਨਾ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਐਸਪੀ ਰੈਂਕ ਦੇ ਅਧਿਕਾਰੀ ਦੇ ਇਲਾਵਾ ਡੀਐਸਪੀ (ਡੀ) ਅਤੇ ਡੀਐਸਪੀ ਫ਼ਤਿਹਗੜ ਸਾਹਿਬ ਵੀ ਇਸ ਮਾਮਲੇ ਦੀ ਹਰ ਪਹਿਲੂ ਦੀ ਜਾਂਚ ਕਰਨਗੇ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!