ਰਾਜਾਸਾਂਸੀ : ਕੈਪਟਨ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਝੂਠੇ ਵਾਅਦੇ।' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਭਾਜਪਾ ਗੱਠਜੋੜ ਦੇ ਹੱਕ 'ਚ ਰਾਜਾਸਾਂਸੀ ਦੇ ਪਿੰਡ ਖਿਆਲਾ ਦੀ ਦਾਣਾ ਮੰਡੀ ਵਿੱਚ ਜ਼ਿਲ੍ਹਾ ਪ੍ਰਧਾਨ ਜਥੇ. ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਕਰਵਾਈ ਗਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਨਸ਼ਾ ਮੁਕਤ, ਹਰ ਘਰ ਵਿੱਚ ਨੌਕਰੀ , ਨੌਜਵਾਨਾਂ, ਨੌਜਵਾਨਾਂ ਨੂੰ 2500 ਰੁਪਏ ਬੇਰੋਜਗਾਰੀ ਭੱਤਾ ਤੇ ਬੁਢਾਪਾ ਪੈਨਸ਼ਨ ਆਦਿ ਦੇਣ ਜਨਤਾ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਐਸਆਈਟੀ ਬਣਾ ਕੇ ਸੱਜਣ ਕੁਮਾਰ ਵਰਗੇ ਸਿੱਖਾਂ ਦੇ ਕਾਤਲ ਨੂੰ ਸਜ਼ਾਵਾਂ ਦੇ ਕੇ ਸਿੱਖ ਸਮਾਜ ਦੇ ਲੋਕਾਂ ਨਾਲ ਆਪਣੀ ਵਫਾਦਾਰੀ ਦਾ ਸਬੂਤ ਦਿੱਤਾ ਹੈ।
ਸੰਬੰਧਿਤ ਖ਼ਬਰਾਂ
ਇਸ ਰੈਲੀ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ,ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ,ਜਥੇ: ਵੀਰ ਸਿੰਘ ਲੋਪੋਕੇ, ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾਂ, ਯੂਥ ਅਕਾਲੀ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ, ਸੁਰਜੀਤ ਸਿੰਘ ਭਿੱਟੇਵੱਡ ਆਦਿ ਆਗੂਆ ਨੇ ਵੀ ਸੰਬੋਧਨ ਕੀਤਾ। ਇਸ ਮੋਕੇ ਸਾਬਕਾ ਚੇਅਰਮੈਨ ਰਾਜਵਿੰਦਰ ਸਿੰਘ ਰਾਜਾ ਲਦੇਹ, ਸਵਿੰਦਰ ਸਿੰਘ ਝੰਜੋਟੀ, ਜਥੇ: ਹਰਜੀਤ ਸਿੰਘ ਵਰਨਾਲੀ ਸਰਕਲ ਪ੍ਰਧਾਨ,ਹਰਿੰਦਰ ਸਿੰਘ ਵਿੱਕੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਰਾਜਾਸਾਂਸੀ,ਚੇਅਰਮੈਨ ਵਰੁਣ ਕੁਮਾਰ ਆਦਿ ਹਾਜ਼ਰ ਸਨ।






