|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਖੇਤੀ ਕਾਨੂੰਨਾਂ ਨੂੰ ਡੇਢ ਸਾਲ ਤੱਕ ਲਈ ਮੁਲਤਵੀ ਰੱਖਣ ਦੀ ਤਜਵੀਜ਼, ਅਗਲੀ ਮੀਟਿੰਗ 22 ਜਨਵਰੀ ਨੂੰ

ਨਵੀਂ ਦਿੱਲੀ (ਦੇਵ ਇੰਦਰਜੀਤ)- ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਤੱਕ ਲਈ ਮੁਲਤਵੀ ਰੱਖਣ ਅਤੇ ਤਣਾਅ ਖ਼ਤਮ ਕਰਨ ਲਈ ਕਿਸਾਨ ਯੂਨੀਅਨਾਂ ਤੇ ਸਰਕਾਰ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਕਮੇਟੀ ਬਣਾਉਣ ਦੀ ਤਜਵੀਜ਼ ਰੱਖੀ ਹੈ। ਹਾਲਾਂਕਿ ਕਿਸਾਨ ਆਗੂ ਆਪਸੀ ਵਿਚਾਰ-ਵਟਾਂਦਰੇ ਮਗਰੋਂ ਆਪਣਾ ਫ਼ੈਸਲਾ ਸਰਕਾਰ ਸਾਹਮਣੇ ਰੱਖਣਗੇ। ਸਰਕਾਰ ਅਤੇ ਲਗਪਗ 40 ਕਿਸਾਨ ਯੂਨੀਅਨਾਂ ਦੇ

NRI Post Desk · 2135 ਦਿਨ ਪਹਿਲਾਂ · ਅੱਪਡੇਟ 2135 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਖੇਤੀ ਕਾਨੂੰਨਾਂ ਨੂੰ ਡੇਢ ਸਾਲ ਤੱਕ ਲਈ ਮੁਲਤਵੀ ਰੱਖਣ ਦੀ ਤਜਵੀਜ਼, ਅਗਲੀ ਮੀਟਿੰਗ 22 ਜਨਵਰੀ ਨੂੰ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ)- ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਤੱਕ ਲਈ ਮੁਲਤਵੀ ਰੱਖਣ ਅਤੇ ਤਣਾਅ ਖ਼ਤਮ ਕਰਨ ਲਈ ਕਿਸਾਨ ਯੂਨੀਅਨਾਂ ਤੇ ਸਰਕਾਰ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਕਮੇਟੀ ਬਣਾਉਣ ਦੀ ਤਜਵੀਜ਼ ਰੱਖੀ ਹੈ। ਹਾਲਾਂਕਿ ਕਿਸਾਨ ਆਗੂ ਆਪਸੀ ਵਿਚਾਰ-ਵਟਾਂਦਰੇ ਮਗਰੋਂ ਆਪਣਾ ਫ਼ੈਸਲਾ ਸਰਕਾਰ ਸਾਹਮਣੇ ਰੱਖਣਗੇ। ਸਰਕਾਰ ਅਤੇ ਲਗਪਗ 40 ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਵਿਚਾਲੇ ਦਸਵੇਂ ਗੇੜ ਦੀ ਗੱਲਬਾਤ ਮਗਰੋਂ ਕਿਸਾਨ ਆਗੂਆਂ ਨੇ ਕਿਹਾ ਕਿ 11ਵੇਂ ਗੇੜ ਦੀ ਮੀਟਿੰਗ 22 ਜਨਵਰੀ ਨੂੰ ਹੋਵੇਗੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕਿਸਾਨ ਯੂਨੀਅਨਾਂ ਆਪਸੀ ਮੀਟਿੰਗ ਕਰਨਗੀਆਂ।

ਸੰਬੰਧਿਤ ਖ਼ਬਰਾਂ

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ, ‘‘ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਤੱਕ ਮੁਅੱਤਲ ਰੱਖਣ ਦੀ ਤਜਵੀਜ਼ ਰੱਖੀ ਹੈ। ਫਿਲਹਾਲ ਅਸੀਂ ਇਸ ਨੂੰ ਖਾਰਜ ਕਰ ਦਿੱਤਾ ਹੈ। ਭਲਕੇ ਚਰਚਾ ਕਰਾਂਗੇ ਅਤੇ ਫਿਰ ਆਪਣੀ ਰਾਇ ਦੱਸਾਂਗੇ।’’ ਦੂਜੇ ਪਾਸੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਕਿ ਜਿਸ ਦਿਨ ਕਿਸਾਨਾਂ ਦਾ ਅੰਦੋਲਨ ਖ਼ਤਮ ਹੋਵੇਗਾ, ਉਸ ਦਿਨ ਭਾਰਤੀ ਲੋਕਤੰਤਰ ਦੀ ਜਿੱਤ ਹੋਵੇਗੀ। ਉਨ੍ਹਾਂ ਕਿਹਾ, ‘‘ਮੈਨੂੰ ਆਸ ਹੈ ਕਿ 22 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਤੱਕ ਕਿਸਾਨ ਅੰਦੋਲਨ ਖ਼ਤਮ ਕਰਨ ਲਈ ਸਹਿਮਤ ਹੋ ਜਾਣਗੇ।’’

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!