|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਮਾਰਟ ਰਾਸ਼ਨ ਕਾਰਡ ਸਕੀਮ ਦਾ ਉਦੇਸ਼ ਅਸਲ ਲਾਭਪਾਤਰੀਆਂ ਨੂੰ ਲਾਭ ਪੋਹੁੰਚਾਉਣਾ : ਮੰਤਰੀ ਆਸ਼ੂ

ਚੰਡੀਗੜ (ਇੰਦਰਜੀਤ ਸਿੰਘ) : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਦਾ ਉਦੇਸ਼ ਅਸਲ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਅਤੇ ਜਾਅਲੀ ਲਾਭਪਾਤਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੂਚੀ 'ਚੋਂ ਬਾਹਰ ਕਰਨਾ ਹੈ।ਮੰਗਲਵਾਰ ਨੂੰ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਆਸ਼ੂ ਨੇ ਦੱਸਿਆ ਕਿ ਸਕੀਮ ਦਾ ਕੰਪਿਊਟਰੀਕਰਨ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ (ਇੰਦਰਜੀਤ ਸਿੰਘ) : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਦਾ ਉਦੇਸ਼ ਅਸਲ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਅਤੇ ਜਾਅਲੀ ਲਾਭਪਾਤਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੂਚੀ 'ਚੋਂ ਬਾਹਰ ਕਰਨਾ ਹੈ।ਮੰਗਲਵਾਰ ਨੂੰ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਆਸ਼ੂ ਨੇ ਦੱਸਿਆ ਕਿ ਸਕੀਮ ਦਾ ਕੰਪਿਊਟਰੀਕਰਨ ਕੀਤਾ ਜਾ ਰਿਹਾ ਹੈ ਜੋ ਕਿ ਸਕੀਮ ਦਾ ਮੁੱਖ ਧੁਰਾ ਹੈ।

ਸੰਬੰਧਿਤ ਖ਼ਬਰਾਂ

ਕੰਪਿਊਟਰੀਕਰਨ ਦੇ ਵੱਖ-ਵੱਖ ਪਹਿਲੂ ਜਿਵੇਂ ਕਿ ਡੇਟਾ ਬੇਸ ਡਿਜੀਟਾਈਜ਼ੇਸਨ, ਸਪਲਾਈ ਚੇਨ ਮੈਨੇਜਮੈਂਟ ਅਤੇ ਫੇਅਰ ਪ੍ਰਾਈਸ ਸਾਪਸ ਆਟੋਮੇਸ਼ਨ ਅਯੋਗ ਲਾਭਪਾਤਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੂਚੀ ਵਿਚੋਂ ਬਾਹਰ ਕਰਨ ਵਿਚ ਮਦਦਗਾਰ ਸਾਬਤ ਹੋਣ ਦੇ ਨਾਲ-ਨਾਲ ਖਾਣ-ਪੀਣ ਦੀਆਂ ਵਸਤਾਂ ਦੀ ਪਾਰਦਰਸ਼ਤਾ ਅਤੇ ਖੱਜਲ-ਖੁਆਰੀ ਰਹਿਤ ਵੰਡ ਨੂੰ ਯਕੀਨੀ ਬਣਾਉਣ ਵਿਚ ਸਹਾਈ ਹੋਣਗੇ। ਉਨ੍ਹਾਂ ਦੱਸਿਆ ਕਿ ਸਕੀਮ ਨੂੰ ਲਾਗੂ ਕਰਨ ਵਿਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਪਾਰਦਰਸ਼ਤਾ ਨਾਲ ਸਕੀਮ ਦੇ ਲਾਭ ਮੁਹੱਈਆ ਕਰਾਉਣ ਦੇ ਰਾਹ 'ਚ ਰੁਕਾਵਟ ਪੈਦਾ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ, ਸਹਿਕਾਰਤਾ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਬਰਿੰਦਰਮੀਤ ਸਿੰਘ ਪਾਹੜਾ, ਪ੍ਰੀਤਮ ਸਿੰਘ ਕੋਟਭਾਈ, ਰਾਜਿੰਦਰ ਸਿੰਘ ਚੌਧਰੀ, ਮਦਨ ਲਾਲ ਜਲਾਲਪੁਰ ਅਤੇ ਕੁਲਬੀਰ ਸਿੰਘ ਜ਼ੀਰਾ, ਡਾਇਰੈਕਟਰ (ਖੁਰਾਕ) ਅਨਿੰਦਿਤਾ ਮਿੱਤਰਾ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!