|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਇਮੀਗ੍ਰੇਸ਼ਨ

ਸੋਸ਼ਲ ਮੀਡੀਆ ਪ੍ਰੋਫਾਈਲ ਜ਼ਰੂਰੀ: ਐੱਚ-1ਬੀ ਵੀਜ਼ਾ ਲਈ ਨਵੇਂ ਨਿਯਮ ਲਾਗੂ

ਵਾਸ਼ਿੰਗਟਨ (ਪਾਇਲ): ਅਮਰੀਕੀ ਸਰਕਾਰ ਨੇ ਐੱਚ-1ਬੀ ਵੀਜ਼ਾ ਅਰਜ਼ੀਕਾਰਾਂ ਅਤੇ ਉਨ੍ਹਾਂ ’ਤੇ ਨਿਰਭਰ ਐੱਚ-4 ਵੀਜ਼ਾਧਾਰਕਾਂ ਲਈ ਜਾਂਚ ਅਤੇ ਤਸਦੀਕ ਦਾ ਅਮਲ ਸਖ਼ਤ ਕਰ ਦਿੱਤਾ ਹੈ। ਨਵੇਂ ਨਿਰਦੇਸ਼ਾਂ ਤਹਿਤ ਸਾਰੇ ਅਰਜ਼ੀਕਾਰਾਂ ਨੂੰ ਆਪਣੇ ਸੋਸ਼ਲ ਮੀਡੀਆ ਪ੍ਰੋਫਾਈਲਾਂ ਦੀ ਨਿੱਜਤਾ ਸੈਟਿੰਗਜ਼ ਜਨਤਕ (ਪਬਲਿਕ) ਰੱਖਣ ਲਈ ਕਿਹਾ ਗਿਆ ਹੈ। ਭਾਰਤੀ ਮਾਹਿਰ ਖਾਸ ਕਰ ਕੇ ਤਕਨਾਲੋਜੀ ਵਰਕਰ ਅਤੇ ਡ

NRI Post Desk · 358 ਦਿਨ ਪਹਿਲਾਂ · ਅੱਪਡੇਟ 359 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੋਸ਼ਲ ਮੀਡੀਆ ਪ੍ਰੋਫਾਈਲ ਜ਼ਰੂਰੀ: ਐੱਚ-1ਬੀ ਵੀਜ਼ਾ ਲਈ ਨਵੇਂ ਨਿਯਮ ਲਾਗੂ
📷 NRI Post Desk

ਵਾਸ਼ਿੰਗਟਨ (ਪਾਇਲ): ਅਮਰੀਕੀ ਸਰਕਾਰ ਨੇ ਐੱਚ-1ਬੀ ਵੀਜ਼ਾ ਅਰਜ਼ੀਕਾਰਾਂ ਅਤੇ ਉਨ੍ਹਾਂ ’ਤੇ ਨਿਰਭਰ ਐੱਚ-4 ਵੀਜ਼ਾਧਾਰਕਾਂ ਲਈ ਜਾਂਚ ਅਤੇ ਤਸਦੀਕ ਦਾ ਅਮਲ ਸਖ਼ਤ ਕਰ ਦਿੱਤਾ ਹੈ। ਨਵੇਂ ਨਿਰਦੇਸ਼ਾਂ ਤਹਿਤ ਸਾਰੇ ਅਰਜ਼ੀਕਾਰਾਂ ਨੂੰ ਆਪਣੇ ਸੋਸ਼ਲ ਮੀਡੀਆ ਪ੍ਰੋਫਾਈਲਾਂ ਦੀ ਨਿੱਜਤਾ ਸੈਟਿੰਗਜ਼ ਜਨਤਕ (ਪਬਲਿਕ) ਰੱਖਣ ਲਈ ਕਿਹਾ ਗਿਆ ਹੈ। ਭਾਰਤੀ ਮਾਹਿਰ ਖਾਸ ਕਰ ਕੇ ਤਕਨਾਲੋਜੀ ਵਰਕਰ ਅਤੇ ਡਾਕਟਰ ਐੱਚ-1ਬੀ ਵੀਜ਼ੇ ਦੇ ਸਭ ਤੋਂ ਵੱਡੇ ਲਾਭਪਾਤਰੀ ਹਨ ਅਤੇ ਉਨ੍ਹਾਂ ਨੂੰ ਇਸ ਨਵੇਂ ਹੁਕਮ ਦੀ ਪਾਲਣਾ ਕਰਨੀ ਪਵੇਗੀ।

ਸੰਬੰਧਿਤ ਖ਼ਬਰਾਂ

ਵਿਦੇਸ਼ ਵਿਭਾਗ ਨੇ ਬੁੱਧਵਾਰ ਨੂੰ ਜਾਰੀ ਕੀਤੇ ਨਵੇਂ ਹੁਕਮ ’ਚ ਕਿਹਾ ਕਿ 15 ਦਸੰਬਰ ਤੋਂ ਸਾਰੇ ਐੱਚ-1ਬੀ ਅਰਜ਼ੀਕਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਆਨਲਾਈਨ ਹਾਜ਼ਰੀ ਦੀ ਨਜ਼ਰਸਾਨੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵਿਦਿਆਰਥੀ (ਐੱਫ, ਐੱਮ) ਅਤੇ ਐਕਸਚੇਂਜ ਵਿਜ਼ਿਟਰ (ਜੇ ਵੀਜ਼ਾ) ਅਜਿਹੀ ਜਾਂਚ ਦੇ ਘੇਰੇ ’ਚ ਸਨ ਜਿਸ ਨੂੰ ਹੁਣ ਐੱਚ-1ਬੀ ਅਤੇ ਐੱਚ-4 ਵੀਜ਼ਾ ਤੱਕ ਵਧਾ ਦਿੱਤਾ ਗਿਆ ਹੈ। ਵਿਦੇਸ਼ ਵਿਭਾਗ ਨੇ ਕਿਹਾ ਕਿ ਅਮਰੀਕੀ ਵੀਜ਼ਾ ਕੋਈ ਹੱਕ ਨਹੀਂ ਸਗੋਂ ਵਿਸ਼ੇਸ਼ ਅਧਿਕਾਰ ਹੈ ਤੇ ਕੌਮੀ ਸੁਰੱਖਿਆ ਦੇ ਹਿੱਤ ’ਚ ਸਾਰੀ ਜਾਣਕਾਰੀ ਦੀ ਵਰਤੋਂ ਕਰ ਕੇ ਅਰਜ਼ੀਕਾਰਾਂ ਦੀ ਡੂੰਘੀ ਪੜਤਾਲ ਕੀਤੀ ਜਾਂਦੀ ਹੈ। ਬਿਆਨ ’ਚ ਕਿਹਾ ਗਿਆ ਹੈ ਕਿ ਹਰ ਵੀਜ਼ਾ ਫ਼ੈਸਲਾ ਕੌਮੀ ਸੁਰੱਖਿਆ ਦਾ ਮਾਮਲਾ ਹੈ।

🔔 ਇਮੀਗ੍ਰੇਸ਼ਨ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਸੋਸ਼ਲ ਮੀਡੀਆ ਪ੍ਰੋਫਾਈਲ ਜ਼ਰੂਰੀ: ਐੱਚ-1ਬੀ ਵੀਜ਼ਾ ਲਈ ਨਵੇਂ ਨਿਯਮ ਲਾਗੂ — NRI Post