|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਨਸ਼ਿਆਂ ਦੀ ਬੁਰਾਈ ਖਿਲਾਫ਼ ਸਮਾਜ ਇਕਜੁੱਟ ਹੋਵੇ : ਸੰਦੀਪ ਸਿੰਘ ਮੰਡ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਨਸ਼ੇ ਦੀ ਬੁਰਾਈ ਨਾਲ ਜੂਝ ਰਹੇ ਸਮਾਜ ਨੂੰ ਇਕਜੁੱਟ ਹੋਣ ਦੀ ਲੋੜ ਹੈ, ਤਾਂ ਜੋ ਇਸ ਨੂੰ ਜੜਾਂ ਤੋਂ ਖ਼ਤਮ ਕੀਤਾ ਜਾ ਸਕੇ। ਇਹ ਪ੍ਰਗਟਾਵਾ ਡੀ. ਐਸ. ਪੀ ਟ੍ਰੈਫਿਕ ਅਤੇ ਸਪੈਸ਼ਲ ਬ੍ਰਾਂਚ ਸ. ਸੰਦੀਪ ਸਿੰਘ ਮੰਡ ਨੇ ਅੱਜ ਜ਼ਿਲਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਨੂਰਪੁਰ ਦੋਨਾ ਦੇ ਸਰਕਾਰ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਨਸ਼ੇ ਦੀ ਬੁਰਾਈ ਨਾਲ ਜੂਝ ਰਹੇ ਸਮਾਜ ਨੂੰ ਇਕਜੁੱਟ ਹੋਣ ਦੀ ਲੋੜ ਹੈ, ਤਾਂ ਜੋ ਇਸ ਨੂੰ ਜੜਾਂ ਤੋਂ ਖ਼ਤਮ ਕੀਤਾ ਜਾ ਸਕੇ। ਇਹ ਪ੍ਰਗਟਾਵਾ ਡੀ. ਐਸ. ਪੀ ਟ੍ਰੈਫਿਕ ਅਤੇ ਸਪੈਸ਼ਲ ਬ੍ਰਾਂਚ ਸ. ਸੰਦੀਪ ਸਿੰਘ ਮੰਡ ਨੇ ਅੱਜ ਜ਼ਿਲਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਨੂਰਪੁਰ ਦੋਨਾ ਦੇ ਸਰਕਾਰੀ ਸਕੂਲ ਵਿਖੇ ਪਿੰਡ ਵਾਸੀਆਂ ਦੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾਂ ਕਿਹਾ ਕਿ ਨਸ਼ੇ ਸਮਾਜ ਨੂੰ ਹਰੇਕ ਪੱਖੋਂ ਕਮਜ਼ੋਰ ਕਰ ਰਹੇ ਹਨ, ਜਿਨਾਂ ਨਾਲ ਹੱਸਦੇ-ਵੱਸਦੇ ਘਰ ਨਰਕ ਬਣ ਰਹੇ ਹਨ। ਉਨਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਸੰਭਾਲਣ ਲਈ ਨਸ਼ਿਆਂ ਦੀ ਬੁਰਾਈ ਨੂੰ ਨੱਥ ਪਾਉਣ ਲਈ ਸਮਾਜ ਦਾ ਸਾਥ ਬੇਹੱਦ ਜ਼ਰੂਰੀ ਹੈ।

ਸੰਬੰਧਿਤ ਖ਼ਬਰਾਂ

ਉਨਾਂ ਕਿਹਾ ਕਿ ਇਸ ਲਈ ਮਾਪਿਆਂ, ਬੱਚਿਆਂ, ਅਧਿਆਪਕਾਂ, ਸਮਾਜ ਸੇਵਕਾਂ, ਪ੍ਰਬੰਧਕਾਂ ਅਤੇ ਧਾਰਮਿਕ ਸੰਸਥਾਵਾਂ ਵਿਚ ਤਾਲਮੇਲ ਹੋਣਾ ਜ਼ਰੂਰੀ ਹੈ। ਉਨਾਂ ਪੰਚਾਇਤਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਵਿਚ ਸਹਿਯੋਗ ਦੇਣ। ਇਸ ਮੌਕੇ ਪਿੰਡ ਵਾਸੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਨਸ਼ੇ ਦੇ ਕਾਰੋਬਾਰੀਆਂ ਖਿਲਾਫ਼ ਪੁਲਿਸ ਦਾ ਪੂਰਾ ਸਾਥ ਦੇਣਗੇ। ਉਨਾਂ ਕਿਹਾ ਇਨਸਾਨੀਅਤ ਨੂੰ ਬਚਾਉਣ ਲਈ ਇਹ ਉਪਰਾਲਾ ਕਰਨਾ ਹੀ ਪਵੇਗਾ। ਉਨਾਂ ਕਿਹਾ ਕਿ ਨਸ਼ਿਆਂ ਨਾਲ ਕੈਂਸਰ, ਕਾਲਾ ਪੀਲੀਆ, ਖ਼ੂਨ ਦੀ ਕਮੀ ਵਰਗੀਆਂ ਨਾਮੁਰਾਦ ਬਿਮਾਰੀਆਂ ਪਣਪ ਰਹੀਆਂ ਹਨ, ਇਸ ਲਈ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਨਸ਼ਿਆਂ ਦੀ ਭੈੜੀ ਬੁਰਾਈ ਨੂੰ ਰੋਕਣਾ ਬੇਹੱਦ ਜ਼ਰੂਰੀ ਹੈ।

ਉਨਾਂ ਵਿਦਿਆਰਥੀਆ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਨੂੰ ਨਸ਼ਾ ਵੇਚਣ ਜਾਂ ਵੰਡਣ ਵਾਲਿਆਂ ਦਾ ਪਤਾ ਲੱਗਦਾ ਹੈ ਤਾਂ ਉਹ ਫੌਰਨ ਪੁਲਿਸ ਨੂੰ ਸੂਚਿਤ ਕਰਨ। ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐਸ. ਆਈ ਸ੍ਰੀ ਗੁਰਬਚਨ ਸਿੰਘ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਚੰਗੀ ਸੰਗਤ ਕਰਕੇ ਆਪਣੇ ਭਵਿੱਖ ਨੂੰ ਸਵਾਰ ਕੇ ਆਉਣ ਵਾਲੇ ਸਮੇਂ ਵਿਚ ਚੰਗੇ ਨਾਗਰਿਕ ਬਣ ਕੇ ਦੇਸ਼ ਅਤੇ ਸਮਾਜ ਦੀ ਸੇਵਾ ਕਰਨ। ਪਿੰਡ ਦੇ ਸਰਪੰਚ ਸ. ਸੁਰਜੀਤ ਸਿੰਘ ਨੇ ਪਿੰਡ ਨੂੰ ਨਸ਼ਾ ਮੁਕਤ ਰੱਖਣ ਦਾ ਪੂਰਾ ਭਰੋਸਾ ਦਿੱਤਾ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ। ਇਸ ਮੌਕੇ ਸਕੂਲ ਮੁਖੀ ਮੈਡਮ ਰਮਾ, ਮਾਸਟਰ ਬਖਸ਼ੀਸ਼ ਸਿੰਘ, ਸਾਬਕਾ ਸਰਪੰਚ ਗੁਰਨਾਮ ਸਿੰਘ ਤੇ ਹੋਰ ਹਾਜ਼ਰ ਸਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!