|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਿਡਨੀ ’ਚ ਕੁਝ ਸਿੱਖ ਹੋਏ ਨਫ਼ਰਤੀ ਹਿੰਸਾ ਦਾ ਸ਼ਿਕਾਰ

ਸਿਡਨੀ (ਦੇਵ ਇੰਦਰਜੀਤ)- ਸਿਡਨੀ ’ਚ ਕੁਝ ਸਿੱਖਾਂ ਨੇ ਨਫ਼ਰਤੀ ਹਿੰਸਾ ਦੇ ਪੀੜਤ ਹੋਣ ਦਾ ਦਾਅਵਾ ਕੀਤਾ ਹੈ। ਸਿੱਖਾਂ ਨੇ ਦੱਸਿਆ ਕਿ ਕੁਝ ਬਦਮਾਸ਼ਾਂ ਨੇ ਐਤਵਾਰ ਨੂੰ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਕਿਉਂਕਿ ਉਨ੍ਹਾਂ ਨੇ ਦਸਤਾਰਾਂ ਸਜਾਈਆਂ ਹੋਈਆਂ ਸਨ। ਸੀਸੀਟੀਵੀ ਫੁਟੇਜ ’ਚ ਨਜ਼ਰੀਂ ਪੈਂਦਾ ਹੈ ਕਿ ਕੁਝ ਬਦਮਾਸ਼ਾਂ ਵੱਲੋਂ ਕੀਤੇ ਗਏ ਹਮਲੇ ਮਗਰੋਂ ਸਿੱਖ ਕਾਰ ’ਚ ਭੱਜਦੇ ਨਜ਼ਰ ਆ ਰਹੇ

NRI Post Desk · 2092 ਦਿਨ ਪਹਿਲਾਂ · ਅੱਪਡੇਟ 2092 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿਡਨੀ ’ਚ ਕੁਝ ਸਿੱਖ ਹੋਏ ਨਫ਼ਰਤੀ ਹਿੰਸਾ ਦਾ ਸ਼ਿਕਾਰ
📷 NRI Post Desk

ਸਿਡਨੀ (ਦੇਵ ਇੰਦਰਜੀਤ)- ਸਿਡਨੀ ’ਚ ਕੁਝ ਸਿੱਖਾਂ ਨੇ ਨਫ਼ਰਤੀ ਹਿੰਸਾ ਦੇ ਪੀੜਤ ਹੋਣ ਦਾ ਦਾਅਵਾ ਕੀਤਾ ਹੈ। ਸਿੱਖਾਂ ਨੇ ਦੱਸਿਆ ਕਿ ਕੁਝ ਬਦਮਾਸ਼ਾਂ ਨੇ ਐਤਵਾਰ ਨੂੰ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਕਿਉਂਕਿ ਉਨ੍ਹਾਂ ਨੇ ਦਸਤਾਰਾਂ ਸਜਾਈਆਂ ਹੋਈਆਂ ਸਨ। ਸੀਸੀਟੀਵੀ ਫੁਟੇਜ ’ਚ ਨਜ਼ਰੀਂ ਪੈਂਦਾ ਹੈ ਕਿ ਕੁਝ ਬਦਮਾਸ਼ਾਂ ਵੱਲੋਂ ਕੀਤੇ ਗਏ ਹਮਲੇ ਮਗਰੋਂ ਸਿੱਖ ਕਾਰ ’ਚ ਭੱਜਦੇ ਨਜ਼ਰ ਆ ਰਹੇ ਹਨ। ਬਦਮਾਸ਼ਾਂ ਨੇ ਉਨ੍ਹਾਂ ਦੀ ਕਾਰ ਬੱਲਿਆਂ ਅਤੇ ਹਥੌੜਿਆਂ ਨਾਲ ਭੰਨ ਦਿੱਤੀ ਸੀ।

ਸੰਬੰਧਿਤ ਖ਼ਬਰਾਂ

‘7 ਨਿਊਜ਼’ ਦੀ ਰਿਪੋਰਟ ਮੁਤਾਬਕ ਸਿੱਖ ਵਿਅਕਤੀ ਹਮਲੇ ਵੇਲੇ ਕਾਰ ਦੇ ਅੰਦਰ ਹੀ ਸਨ। ਸਿੱਖਾਂ ਨੇ ਦਾਅਵਾ ਕੀਤਾ ਹੈ ਕਿ ਹਮਲਾਵਰਾਂ ਨੇ ਕਾਰ ਦਾ 10 ਹਜ਼ਾਰ ਡਾਲਰ ਤੋਂ ਵੱਧ ਦਾ ਨੁਕਸਾਨ ਕੀਤਾ ਹੈ। ਜਦੋਂ ਉਹ ਮੌਕੇ ਤੋਂ ਬਚ ਕੇ ਨਿਕਲ ਗਏ ਤਾਂ ਹਮਲਾਵਾਰਾਂ ਨੇ ਉਨ੍ਹਾਂ ਦਾ ਪਿੱਛਾ ਕਰਕੇ ਮੁੜ ਹਮਲਾ ਕੀਤਾ। ਇਹ ਘਟਨਾ ਐਤਵਾਰ ਨੂੰ ਸਿਡਨੀ ਵੈਸਟ ਦੇ ਹੈਰਿਸ ਪਾਰਕ ’ਚ ਵਾਪਰੀ ਜਿਥੇ ਪਹਿਲਾਂ ਤੋਂ ਹੀ ਤਣਾਅ ਬਣਿਆ ਹੋਇਆ ਹੈ।

ਇਕ ਪੀੜਤ ਨੇ ਕਿਹਾ ਕਿ ਜਿਸ ਢੰਗ ਨਾਲ ਉਨ੍ਹਾਂ ’ਤੇ ਹਮਲਾ ਹੋਇਆ ਹੈ, ਉਸ ਨਾਲ ਕੋਈ ਵੀ ਮਾਰਿਆ ਜਾ ਸਕਦਾ ਸੀ। ਉਸ ਦਾ ਮੰਨਣਾ ਹੈ ਕਿ ਉਨ੍ਹਾਂ ਨੂੰ ਨਿਸ਼ਾਨਾ ਇਸ ਲਈ ਬਣਾਇਆ ਗਿਆ ਕਿਉਂਕਿ ਉਨ੍ਹਾਂ ਪੱਗਾਂ ਬੰਨ੍ਹੀਆਂ ਹੋਈਆਂ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!