|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੋਦੀ ਦੀ ਫੋਟੋ 'ਤੇ ਕਿਸੇ ਸ਼ਰਾਰਤੀ ਅਨਸਰਾਂ ਵੱਲੋਂ ਚਟਨੀ ਡੋਲ੍ਹ ਕੇ ਦੇਸ਼ ਦਾ ਅਪਮਾਨ ਕੀਤਾ : ਸੋਮਨਾਥ ਕਾਲੜਾ

ਮਲੋਟ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ 'ਤੇ ਕਿਸੇ ਸ਼ਰਾਰਤੀ ਅਨਸਰਾਂ ਵੱਲੋਂ ਚਟਨੀ ਜਾਂ ਕੋਈ ਹੋਰ ਸਮੱਗਰੀ ਡੋਲ੍ਹ ਕੇ ਸਮੁੱਚੇ ਦੇਸ਼ ਦਾ ਅਪਮਾਨ ਕੀਤਾ ਗਿਆ ਜੋ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਗੱਲ ਮਲੋਟ ਦੇ ਭਾਜਪਾ ਪ੍ਰਧਾਨ ਸੋਮਨਾਥ ਕਾਲੜਾ ਨੇ ਆਖਦਿਆਂ ਕਿਹਾ ਕਿ ਅਜਿਹਾ ਕਿਸੇ ਸ਼ਰਾਰਤੀ ਅਨਸਰ ਵੱਲੋਂ ਕੀਤਾ ਗਿਆ ਹੈ। ਭਾਜਪਾ ਮਲੋਟ ਦੇ ਪ੍

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮਲੋਟ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ 'ਤੇ ਕਿਸੇ ਸ਼ਰਾਰਤੀ ਅਨਸਰਾਂ ਵੱਲੋਂ ਚਟਨੀ ਜਾਂ ਕੋਈ ਹੋਰ ਸਮੱਗਰੀ ਡੋਲ੍ਹ ਕੇ ਸਮੁੱਚੇ ਦੇਸ਼ ਦਾ ਅਪਮਾਨ ਕੀਤਾ ਗਿਆ ਜੋ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਗੱਲ ਮਲੋਟ ਦੇ ਭਾਜਪਾ ਪ੍ਰਧਾਨ ਸੋਮਨਾਥ ਕਾਲੜਾ ਨੇ ਆਖਦਿਆਂ ਕਿਹਾ ਕਿ ਅਜਿਹਾ ਕਿਸੇ ਸ਼ਰਾਰਤੀ ਅਨਸਰ ਵੱਲੋਂ ਕੀਤਾ ਗਿਆ ਹੈ। ਭਾਜਪਾ ਮਲੋਟ ਦੇ ਪ੍ਰਧਾਨ ਸੋਮਨਾਥ ਕਾਲੜਾ ਦੀ ਅਗਵਾਈ ਹੇਠ ਮੰਗਲਵਾਰ ਨੂੰ ਸੈਂਕੜੇ ਭਾਜਪਾ ਵਰਕਰਾਂ ਵੱਲੋਂ ਕਾਰਵਾਈ ਦੀ ਮੰਗ ਨੂੰ ਲੈ ਕੇ ਥਾਣਾ ਸਿਟੀ ਮਲੋਟ ਦੇ ਇੰਚਾਰਜ ਨੂੰ ਮੰਗ ਪੱਤਰ ਦਿੱਤਾ ਅਤੇ ਜਲਦ ਕਾਰਵਾਈ ਦੀ ਮੰਗ ਕੀਤੀ।

ਸੰਬੰਧਿਤ ਖ਼ਬਰਾਂ

ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ 'ਤੇ ਕਿਸੇ ਅਣਪਛਾਤੇ ਵੱਲੋਂ ਜਾਣਬੁੱਝ ਕੇ ਸ਼ਰਾਰਤ ਕੀਤੀ ਗਈ ਹੈ ਜੋ ਕਿਸੇ ਵੀ ਕੀਮਤ 'ਤੇ ਬਰਾਦਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਕਾਰਵਾਈ ਅਮਲ 'ਚ ਨਾ ਲਿਆਂਦੀ ਗਈ ਤਾਂ ਉਹ ਤਿੱਖਾ ਸੰਘਰਸ਼ ਵਿੱਢਣਗੇ। ਇਸ ਮੌਕੇ ਸਤੀਸ਼ ਅਸੀਜਾ, ਰਵਿੰਦਰ ਗਰੋਵਰ, ਰਜਨੀਸ਼ ਜੱਗਾ, ਪ੍ਰਵੀਨ ਮਦਾਨ, ਮੁਕੇਸ਼ ਜੱਗਾ, ਨਰੇਸ਼ ਗਾਬਾ, ਸੁਭਾਸ਼ ਗੁੰਬਰ, ਅਮਰਨਾਥ ਗਿਰਧਰ, ਜੰਗੀ ਰਾਮ ਐਮ ਸੀ, ਡਾ ਜਗਦੀਸ਼ ਸ਼ਰਮਾ, ਰੂਪ ਲਾਲ ਸ਼ਰਮਾ, ਸੰਦੀਪ ਵਰਮਾ, ਕੇਸ਼ਵ ਸਿਡਾਨਾ, ਵਿਜੈ ਗੁੰਬਰ, ਧਰਮ ਚੰਦ ਸੁਰਿੰਦਰ ਤਰਮਾਲਾ, ਗੁਲਸ਼ਨ ਸ਼ਰਮਾ, ਹੰਸ ਰਾਜ ਸ਼ਹਿਰੀ, ਸਮੇਤ ਅਨੇਕਾਂ ਆਗੂ ਅਤੇ ਵਰਕਰ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!