|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਮੁਫ਼ਤ ਨਕਲੀ ਅੰਗ ਮੁਹੱਈਆ ਕਰਵਾਉਣ ਲਈ 3 ਤੋਂ 9 ਦਸੰਬਰ ਤੱਕ ਲੱਗਣਗੇ ਵਿਸ਼ੇਸ਼ ਕੈਂਪ : ਡੀ.ਸੀ

ਕਪੂਰਥਲਾ (ਇੰਦਰਜੀਤ ਸਿੰਘ) : ਭਾਰਤ ਸਰਕਾਰ ਦੀ ‘ਆਰ. ਵੀ. ਵਾਈ’ ਅਤੇ ‘ਏ. ਡੀ. ਆਈ. ਪੀ’ ਸਕੀਮ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲੇ ਦੇ ਸਮੂਹ ਬਲਾਕਾਂ ਵਿਚ 3 ਤੋਂ 9 ਦਸੰਬਰ 2019 ਤੱਕ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਨਕਲੀ ਅੰਗ ਤੇ ਉਪਕਰਣ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਭਾਰਤ ਸਰਕਾਰ ਦੀ ‘ਆਰ. ਵੀ. ਵਾਈ’ ਅਤੇ ‘ਏ. ਡੀ. ਆਈ. ਪੀ’ ਸਕੀਮ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲੇ ਦੇ ਸਮੂਹ ਬਲਾਕਾਂ ਵਿਚ 3 ਤੋਂ 9 ਦਸੰਬਰ 2019 ਤੱਕ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਨਕਲੀ ਅੰਗ ਤੇ ਉਪਕਰਣ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ‘ਅਲਿਮਕੋ’ ਵੱਲੋਂ ਲਗਾਏ ਜਾ ਰਹੇ ਇਨਾਂ ਕੈਂਪਾਂ ਵਿਚ ਦਿਵਿਆਂਗਜਨ ਨੂੰ ਨਕਲੀ ਅੰਗ ਅਤੇ ਉਪਕਰਣ ਮੁਹੱਈਆ ਕਰਵਾਏ ਜਾਣ ਲਈ ਉਨਾਂ ਦੀ ਪੈਮਾਇਸ਼ ਅਤੇ ਪਛਾਣ ਕੀਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਉਨਾਂ ਦੱਸਿਆ ਕਿ ਇਸ ਸਬੰਧੀ 3 ਦਸੰਬਰ ਨੂੰ ਬੀ. ਡੀ. ਪੀ. ਓ ਦਫ਼ਤਰ ਕਪੂਰਥਲਾ, 4 ਦਸੰਬਰ ਨੂੰ ਬੀ. ਡੀ. ਪੀ. ਓ ਦਫ਼ਤਰ ਸੁਲਤਾਨਪੁਰ ਲੋਧੀ, 5 ਦਸੰਬਰ ਨੂੰ ਬੀ. ਡੀ. ਪੀ. ਓ ਦਫ਼ਤਰ ਢਿਲਵਾਂ, 6 ਦਸੰਬਰ ਨੂੰ ਬੀ. ਡੀ. ਪੀ. ਓ ਦਫ਼ਤਰ ਨਡਾਲਾ ਅਤੇ 9 ਦਸੰਬਰ ਨੂੰ ਗੀਤਾ ਭਵਨ ਮੰਦਿਰ, ਮਾਡਲ ਟਾੳੂਨ ਫਗਵਾੜਾ ਵਿਖੇ ਕੈਂਪ ਲਗਾਏ ਜਾਣਗੇ। ਉਨਾਂ ਦਿਵਿਆਂਗਜਨ ਅਤੇ ਲੋੜਵੰਦ ਲੋਕਾਂ ਨੂੰ ਇਨਾਂ ਕੈਂਪਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਕੇ ਲਾਭ ਲੈਣ ਦੀ ਅਪੀਲ ਕੀਤੀ ਹੈ।

ਉਨਾਂ ਦੱਸਿਆ ਕਿ ਇਸ ਤਹਿਤ ਲਾਭ ਪ੍ਰਾਪਤ ਕਰਨ ਲਈ ਲਾਭਪਾਤਰੀ ਦੀ ਮਾਸਿਕ ਆਮਦਨ 15 ਹਜ਼ਾਰ ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਲਾਭਪਾਤਰੀ ਇਕ ਫੋਟੋ ਤੋਂ ਇਲਾਵਾ ਸਮਰੱਥ ਅਥਾਰਟੀ ਵੱਲੋਂ ਜਾਰੀ ਆਮਦਨ ਸਰਟੀਫਿਕੇਟ, ਆਧਾਰ ਕਾਰਡ ਅਤੇ 40 ਫੀਸਦੀ ਤੋਂ ਵੱਧ ਦੇ ਅੰਗਹੀਣਤਾ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆਂ ਜ਼ਰੂਰ ਨਾਲ ਲੈ ਕੇ ਆਉਣ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!