|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸੇਵਾ ਸੰਕਲਪ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਵਿਸ਼ੇਸ਼ ਤਸਵੀਰ ਖੇਡ ਮੰਤਰੀ ਨੂੰ ਭੇਟ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਹੋਏ ਉਦਘਾਟਨੀ ਸਮਾਰੋਹ ਦੌਰਾਨ ਸੇਵਾ ਸੰਕਲਪ ਸੁਸਾਇਟੀ ਦੇ ਉੱਪ ਪ੍ਰਧਾਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਵੱਲੋਂ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਹੋਏ ਉਦਘਾਟਨੀ ਸਮਾਰੋਹ ਦੌਰਾਨ ਸੇਵਾ ਸੰਕਲਪ ਸੁਸਾਇਟੀ ਦੇ ਉੱਪ ਪ੍ਰਧਾਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਵੱਲੋਂ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਤਿਆਰ ਕਰਵਾਈ ਵਿਸ਼ੇਸ਼ ਤਸਵੀਰ ਮੁੱਖ ਮਹਿਮਾਨ ਪੰਜਾਬ ਦੇ ਖੇਡ ਅਡੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਭੇਟ ਕੀਤਾ।

ਸੰਬੰਧਿਤ ਖ਼ਬਰਾਂ

ਇਸ ਮੌਕੇ ਰਾਣਾ ਸੋਢੀ ਨੇ ਸੇਵਾ ਸੰਕਲਪ ਸੁਸਾਇਟੀ ਵੱਲੋਂ ਵਿਲੱਖਣ ਢੰਗ ਨਾਲ ਵਾਤਾਵਰਨ ਅਤੇ ਧਰਮ ਪ੍ਰਚਾਰ ਦੇ ਖੇਤਰ ਵਿਚ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਸਾਇਟੀ ਦੇ ਵਲੰਟੀਅਰਾਂ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸੰਗਤਾਂ ਦੀ ਸੇਵਾ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਗਿਆ ਹੈ। ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਏ ਗਏ ਅਜਿਹੇ ਪੋਟਰੇਟ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਪ੍ਰਸ਼ਾਦ ਦੇ ਰੂਪ ਵਿਚ ਦਿੱਤੇ ਗਏ ਹਨ ਅਤੇ ਦਿੱਤੇ ਜਾ ਰਹੇ ਹਨ।

ਉਨਾਂ ਦੱਸਿਆ ਕਿ ਉਨਾਂ ਦੀ ਸੁਸਾਇਟੀ ਦਾ ਮਕਸਦ ਹੀ ਲੋਕ ਸੇਵਾ ਹੈ, ਜਿਸ ਲਈ ਉਹ ਦਿਨ-ਰਾਤ ਇਕ ਕਰ ਰਹੇ ਹਨ। ਉਨਾਂ ਦੱਸਿਆ ਕਿ ਸੁਸਾਇਟੀ ਵੱਲੋਂ 550 ਸਾਲਾ ਸ਼ਤਾਬਦੀ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਕੇਸਰੀ ਪਟਕੇ ਵੰਡੇ ਗਏ ਹਨ। ਇਸ ਮੌਕੇ ਉਨਾਂ ਕੀਨੀਆ ਦੇ ਕਬੱਡੀ ਖਿਡਾਰੀਆਂ ਨੂੰ ਵੀ ਪਟਕੇ ਭੇਟ ਕੀਤੇ ਅਤੇ ਉਨਾਂ ਦੀ ਬੋਲੀ ‘ਸੁਹੇਲੀ’ ਵਿਚ ਇਸ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!