|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਜ਼ਿਲਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਵਿਖੇ ਵਿਸ਼ੇਸ਼ ਡਿਜੀਟਲ ਸਕਰੀਨ ਲੋਕਾਂ ਨੂੰ ਕਰੇਗੀ ਜਾਗਰੂਕ

ਕਪੂਰਥਲਾ (ਇੰਦਰਜੀਤ ਸਿੰਘ) : ਜ਼ਿਲਾ ਵਾਸੀਆਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਜ਼ਿਲਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਵਿਖੇ ਲਗਾਈ ਗਈ ਵਿਸ਼ੇਸ਼ ਡਿਜੀਟਲ ਸਕਰੀਨ ਦਾ ਉਦਘਾਟਨ ਅੱਜ ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਕਿਸ਼ੋਰ ਕੁਮਾਰ ਅਤੇ ਡਿਪਟੀ ਕਮਿਸ਼ਨਰ ਇੰਜ: ਡੀ.

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਜ਼ਿਲਾ ਵਾਸੀਆਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਜ਼ਿਲਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਵਿਖੇ ਲਗਾਈ ਗਈ ਵਿਸ਼ੇਸ਼ ਡਿਜੀਟਲ ਸਕਰੀਨ ਦਾ ਉਦਘਾਟਨ ਅੱਜ ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਕਿਸ਼ੋਰ ਕੁਮਾਰ ਅਤੇ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਪੰਜਾਬ ਗ੍ਰਾਮੀਣ ਬੈਂਕ ਦੇ ਸਹਿਯੋਗ ਨਾਲ ਸਥਾਪਿਤ ਕੀਤੀ ਗਈ ਇਸ ਡਿਜੀਟਲ ਸਕਰੀਨ ਰਾਹੀਂ ਜਿਥੇ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਪ੍ਰਦਰਸ਼ਿਤ ਕੀਤੀ ਜਾਵੇਗੀ, ਉਥੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਕਿਸ਼ੋਰ ਕੁਮਾਰ ਨੇ ਇਸ ਮੌਕੇ ਕਿਹਾ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗ਼ਰੀਬ ਅਤੇ ਲੋੜਵੰਦ ਵਿਅਕਤੀਆਂ ਨੂੰ ਬਹੁਤ ਸਾਰੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਪਰੰਤੂ ਇਨਾਂ ਬਾਰੇ ਲੋਕਾਂ ਵਿਚ ਜਾਗਰੂਕਤਾ ਦੀ ਬੇਹੱਦ ਘਾਟ ਹੈ। ਇਸ ਕਾਰਨ ਲੋਕ ਇਨਾਂ ਨੂੰ ਹਾਸਲ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਉਨਾਂ ਕਿਹਾ ਕਿ ਹੁਣ ਇਸ ਡਿਜੀਟਲ ਸਕਰੀਨ ਦੇ ਲੱਗਣ ਨਾਲ ਲੋਕ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸੇਵਾਵਾਂ ਤੋਂ ਜਾਣੂ ਹੋ ਸਕਣਗੇ। ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਇਸ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਦੇ ਵੱਖ-ਵੱਖ 39 ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਇਸ ਸਕਰੀਨ ਰਾਹੀਂ ਜਾਣਕਾਰੀ ਮਿਲੇਗੀ, ਜਿਸ ਨਾਲ ਯੋਗ ਲਾਭਪਾਤਰੀ ਇਨਾਂ ਦਾ ਲਾਭ ਲੈ ਸਕਣਗੇ।

ਉਨਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਬਲਾਕ ਅਤੇ ਤਹਿਸੀਲ ਪੱਧਰ ’ਤੇ ਵੀ ਅਜਿਹੀਆਂ ਡਿਜੀਟਲ ਸਕਰੀਨਾਂ ਲਗਾਈਆਂ ਜਾਣਗੀਆਂ। ਇਸ ਮੌਕੇ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀ ਆਰ. ਕੇ ਸਿੰਗਲਾ, ਸ੍ਰੀ ਰਮਨ ਕੁਮਾਰ ਤੇ ਸ੍ਰੀ ਜਸਪਾਲ ਵਰਮਾ, ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਜਸਬੀਰ ਕੌਰ, ਸੀ. ਜੇ. ਐਮ ਕਪੂਰਥਲਾ ਸ੍ਰੀਮਤੀ ਮੋਨਿਕਾ ਲਾਂਬਾ, ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਜੀਤ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਸ਼ਿਖਾ ਭਗਤ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਨਵਨੀਤ ਕੌਰ ਬੱਲ, ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਪੰਜਾਬ ਗ੍ਰਾਮੀਣ ਬੈਂਕ ਦੇ ਜਨਰਲ ਮੈਨੇਜਰ ਸ੍ਰੀ ਆਰ. ਸੀ ਸ਼ਰਮਾ ਤੇ ਚੀਫ ਮੈਨੇਜਰ ਸ੍ਰੀ ਅ੍ਰਮਿ੍ਰਤ, ਜ਼ਿਲਾ ਨਾਜਰ ਸ੍ਰੀ ਮਨਮੋਹਨ ਸ਼ਰਮਾ, ਮੈਡਮ ਅੰਜੂ ਬਾਲਾ ਤੇ ਹੋਰ ਹਾਜ਼ਰ ਸਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!