|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਵੈ-ਸਹਾਈ ਗਰੁੱਪਾਂ ਦੇ ਵਿਸ਼ੇਸ਼ ਵਿਕਰੀ ਕੇਂਦਰ ਦੀ ਸ਼ੁਰੂਆਤ 10 ਜੂਨ ਨੂੰ ਹੋਵੇਗੀ : ਡੀ. ਸੀ

ਕਪੂਰਥਲਾ : ਜ਼ਿਲੇ ਵਿਚ ਸਵੈ-ਸਹਾਈ ਗਰੁੱਪਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲਾ ਪੱਧਰ 'ਤੇ ਇਕ ਵਿਸ਼ੇਸ਼ ਵਿਕਰੀ ਕੇਂਦਰ ਦੀ ਸ਼ੁਰੂਆਤ 10 ਜੂਨ ਨੂੰ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਸਥਾਨਕ ਯੋਜਨਾ ਭਵਨ ਵਿਖੇ ਇਸ ਸਬੰਧੀ ਅਧਿਕਾਰੀਆਂ ਅਤੇ ਸਵੈ-ਸਹਾਈ ਗਰੁੱਪਾਂ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ ਦੌਰਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਜ਼ਿਲੇ ਵਿਚ ਸਵੈ-ਸਹਾਈ ਗਰੁੱਪਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲਾ ਪੱਧਰ 'ਤੇ ਇਕ ਵਿਸ਼ੇਸ਼ ਵਿਕਰੀ ਕੇਂਦਰ ਦੀ ਸ਼ੁਰੂਆਤ 10 ਜੂਨ ਨੂੰ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਸਥਾਨਕ ਯੋਜਨਾ ਭਵਨ ਵਿਖੇ ਇਸ ਸਬੰਧੀ ਅਧਿਕਾਰੀਆਂ ਅਤੇ ਸਵੈ-ਸਹਾਈ ਗਰੁੱਪਾਂ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।

ਸੰਬੰਧਿਤ ਖ਼ਬਰਾਂ

ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਦਫ਼ਤਰ ਵਿਖੇ ਖੋਲੇ ਜਾਣ ਵਾਲੇ 'ਬੀਬੀਆਂ ਦੀ ਆਪਣੀ ਦੁਕਾਨ' ਨਾਂਅ ਦੇ ਇਸ ਵਿਕਰੀ ਕੇਂਦਰ ਵਿਚ ਸਵੈ-ਸਹਾਈ ਗਰੁੱਪਾਂ ਦੀਆਂ ਮਹਿਲਾਵਾਂ ਆਪਣੇ ਤਿਆਰ ਕੀਤੇ ਉਤਪਾਦ ਸਿੱਧੇ ਤੌਰ 'ਤੇ ਵੇਚ ਸਕਣਗੀਆਂ। ਉਨਾਂ ਕਿਹਾ ਕਿ ਇਸ ਕੇਂਦਰ ਵਿਚ ਜ਼ਿਲਾ ਵਾਸੀਆਂ ਵੱਖ-ਵੱਖ ਉਤਪਾਦ ਬਾਜ਼ਾਰ ਨਾਲੋਂ ਸਸਤੇ ਭਾਅ 'ਤੇ ਮਿਲਣਗੇ।

ਉਨਾਂ ਕਿਹਾ ਕਿ ਜ਼ਿਲੇ ਵਿਚ ਸਵੈ-ਸਵਾਈ ਗਰੁੱਪਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਦੀ ਮਦਦ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨਾਂ ਉਪਰੋਕਤ ਵਿਕਰੀ ਕੇਂਦਰ ਦੀ ਸਫਲਤਾ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਡੀ. ਪੀ. ਐਮ ਨਾਬਾਰਡ ਸ੍ਰੀ ਰਾਕੇਸ਼ ਵਰਮਾ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਉੱਪ ਨਿਰਦੇਸ਼ਕ ਕੇ. ਵੀ. ਕੇ ਡਾ. ਜੁਗਰਾਜ ਸਿੰਘ, ਸਕੱਤਰ ਰੈੱਡ ਕਰਾਸ ਸ੍ਰੀ ਆਰ. ਸੀ ਬਿਰਹਾ, ਬੀ. ਡੀ. ਪੀ. ਓ ਕਪੂਰਥਲਾ ਸ. ਅਮਰਜੀਤ ਸਿੰਘ, ਬੀ. ਡੀ. ਪੀ. ਓ ਫਗਵਾੜਾ ਸ੍ਰੀ ਹਰਬਲਾਸ, ਬੀ. ਡੀ. ਪੀ. ਓ ਢਿਲਵਾਂ ਸ੍ਰੀ ਸਮਸ਼ੇਰ ਸਿੰਘ, ਸੀ. ਡੀ. ਪੀ. ਓ ਸ੍ਰੀਮਤੀ ਸਨੇਹ ਲਤਾ, ਸ੍ਰੀ ਸਾਹਿਲ ਓਬਰਾਏ, ਸ. ਦਵਿੰਦਰ ਪਾਲ ਸਿੰਘ ਆਹੂਜਾ, ਸ੍ਰੀ ਜੋਗਾ ਸਿੰਘ ਅਟਵਾਲ ਅਤੇ ਹੋਰ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!