|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

IPL T20 : ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ 232 ਦੌਡ਼ਾਂ ਦਾ ਟੀਚਾ, ਵਾਰਨਰ-ਬੇਅਰਸਟੋ ਨੇ ਮਾਰੇ ਸੈਂਕਡ਼ੇ

ਹੈਦਰਾਬਾਦ (ਵਿਕਰਮ ਸਹਿਜਪਾਲ) : ਰਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਵਿਚ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਆਈ. ਪੀ. ਐੱਲ. ਸੀਜ਼ਨ 12 ਦਾ 11ਵਾਂ ਮੁਕਾਬਲਾ ਖੇਡਿਆ ਜਾ ਰਿਹਾ ਹੈ ਜਿਸ ਵਿਚ ਬੈਂਗਲੁਰੂ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਲਿਆ । ਟਾਸ ਹਾਰ ਕੇ ਬੱਲੇਬਾਜ਼ੀ ਕਰਨ ਆਈ ਹੈਦਰਾਬਾਦ ਨੇ ਆਪਣੇ ਡੇਵਿਡ ਵਾਰਨਰ ਤੇ ਜਾਨੀ ਬੇਅਰਸਟੋ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਹੈਦਰਾਬਾਦ (ਵਿਕਰਮ ਸਹਿਜਪਾਲ) : ਰਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਵਿਚ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਆਈ. ਪੀ. ਐੱਲ. ਸੀਜ਼ਨ 12 ਦਾ 11ਵਾਂ ਮੁਕਾਬਲਾ ਖੇਡਿਆ ਜਾ ਰਿਹਾ ਹੈ ਜਿਸ ਵਿਚ ਬੈਂਗਲੁਰੂ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਲਿਆ । ਟਾਸ ਹਾਰ ਕੇ ਬੱਲੇਬਾਜ਼ੀ ਕਰਨ ਆਈ ਹੈਦਰਾਬਾਦ ਨੇ ਆਪਣੇ ਡੇਵਿਡ ਵਾਰਨਰ ਤੇ ਜਾਨੀ ਬੇਅਰਸਟੋ ਦੇ ਸੈਂਕਡ਼ਿਆਂ ਦੀ ਬਦੌਲਤ 232 ਦੌਡ਼ਾਂ ਦਾ ਪਹਾਡ਼ ਵਰਗਾ ਟੀਚਾ ਦਿੱਤਾ।

ਸੰਬੰਧਿਤ ਖ਼ਬਰਾਂ

ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਹੈਦਰਾਬਾਦ ਦੀ ਸਲਾਮੀ ਜੋਡ਼ੀ ਨੇ ਟੀਮ ਨੂੰ ਸ਼ਾਨਦਾਰ ਸ਼ੁਰੂਆਤ ਦਿਵਾਈ। ਵਾਰਨਰ ਅਤੇ ਬੇਅਰਸਟੋ ਨੇ ਮੈਦਾਨ 'ਤੇ ਉੱਤਰਦਿਆਂ ਦੀ ਚੌਕਿਆ-ਛੱਕਿਆਂ ਦੀ ਬਰਸਾਤ ਕਰ ਦਿੱਤੀ। ਦੋਵਾਂ ਨੇ ਮਿਲ ਕੇ ਪਹਿਲੀ ਵਿਕਟ ਲਈ 185 ਦੌਡ਼ਾਂ ਦੀ ਸਾਂਝੇਦਾਰੀ ਕੀਤੀ।

ਇਸ ਦੌਰਾਨ ਇੰਗਲੈਂਡ ਦੇ ਧਾਕਡ਼ ਖਿਡਾਰੀ ਜਾਨੀ ਬੇਅਰਸਟੋ ਨੇ ਆਪਣਾ ਸੈਂਕਡ਼ਾ ਪੂਰਾ ਕੀਤਾ। ਉਸ ਨੇ 56 ਗੇਂਦਾਂ 114 ਦੌਡ਼ਾਂ ਦੀ ਪਾਰੀ ਖੇਡੀ। 114 ਦੌਡ਼ਾਂ ਬਣਾ ਕੇ ਯੁਜਵੇਂਦਰ ਚਾਹਲ ਦੀ ਗੇਂਦ 'ਤੇ ਉਮੇਸ਼ ਯਾਦਵ ਨੂੰ ਕੈਚ ਦੇ ਬੈਠੇ। ਦੂਜੇ ਪਾਸੇ ਡੇਵਿਡ ਵਾਰਨਰ ਨੇ ਆਪਣੀ ਤੂਫਾਨੀ ਪਾਰੀ ਜਾਰੀ ਰੱਖੀ। ਉਸ ਨੇ ਵੀ ਆਪਣਾ ਸੈਂਕਡ਼ਾ ਪੂਰਾ ਕੀਤਾ। ਹੈਦਰਾਬਾਦ ਵੱਲੋਂ ਦੂਜਾ ਝਟਕਾ ਵਿਜੇ ਸ਼ੰਕਰ (9) ਦੇ ਰੂਪ 'ਚ ਲੱਗਾ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!