|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸ੍ਰੀ ਨਨਕਾਣਾ ਸਾਹਿਬ : ਸ਼੍ਰੋਮਣੀ ਕਮੇਟੀ ਵੱਲੋਂ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸ੍ਰੀ ਨਨਕਾਣਾ ਸਾਹਿਬ : ਸ਼੍ਰੋਮਣੀ ਕਮੇਟੀ ਵੱਲੋਂ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਵੇਰੇ 7:30 ਵਜੇ ਦੇ ਕਰੀਬ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 1 ਅਗਸਤ ਨੂੰ ਪੈਣਗੇ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਗ੍ਰੰਥੀ ਭਾਈ ਦਿਆ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਹੈੱਡ ਗ੍ਰੰਥੀ ਭਾਈ ਪ੍ਰੇਮ ਸਿੰਘ ਨੇ ਲਿਆ। ਇਸ ਤੋਂ ਪਹਿਲਾਂ ਸ੍ਰੀ ਨਨਕਾਣਾ ਸਾਹਿਬ ਦੀਆਂ ਸਿੱਖ ਬੱਚੀਆਂ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਮੀਤ ਸਿੰਘ ਬੂਹ ਸਮੇਤ ਸੰਗਤਾਂ ਮੌਜੂਦ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!