|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼੍ਰੀਲੰਕਾ ਸਰਕਾਰ ਨੇ ਬੁਰਕੇ ਸਮੇਤ ਚਿਹਰਾ ਢੱਕਣ 'ਤੇ ਲਗਾਈ ਪਾਬੰਦੀ

ਕੋਲੰਬੋ (ਵਿਕਰਮ ਸਹਿਜਪਾਲ) : ਈਸਟਰ ਮੌਕੇ ਹੋਏ ਲੜੀਵਾਰ ਬੰਬ ਧਮਾਕਿਆਂ ਤੋਂ ਬਾਅਦ ਸ਼੍ਰੀਲੰਕਾ ਨੇ ਨਕਾਬ ਅਤੇ ਬੁਰਕੇ ਸਮੇਤ ਅਜਿਹੇ ਸਾਰੇ ਕੱਪੜਿਆਂ ਉੱਤੇ ਪਾਬੰਦੀ ਲਗਾ ਦਿੱਤੀ ਜਿਸ ਨਾਲ ਚਿਹਰਾ ਢੱਕ ਜਾਂਦਾ ਹੈ। ਸ਼੍ਰੀਲੰਕਾ ਸਰਕਾਰ ਦੇ ਇਸ ਫੈਸਲੇ ਦਾ ਸਭ ਤੋਂ ਵੱਧ ਪ੍ਰਭਾਵ ਬੁਰਕਾ ਅਤੇ ਨਕਾਬ ਪਹਿਨਣ ਵਾਲੀਆਂ ਮਹਿਲਾਵਾਂ ਉੱਤੇ ਪਵੇਗਾ। ਮੀਡੀਆ ਰਿਪੋਰਟਸ ਦੇ ਮੁਤਾਬਕ ਇਹ ਫੈਸਲਾ ਸ਼

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕੋਲੰਬੋ (ਵਿਕਰਮ ਸਹਿਜਪਾਲ) : ਈਸਟਰ ਮੌਕੇ ਹੋਏ ਲੜੀਵਾਰ ਬੰਬ ਧਮਾਕਿਆਂ ਤੋਂ ਬਾਅਦ ਸ਼੍ਰੀਲੰਕਾ ਨੇ ਨਕਾਬ ਅਤੇ ਬੁਰਕੇ ਸਮੇਤ ਅਜਿਹੇ ਸਾਰੇ ਕੱਪੜਿਆਂ ਉੱਤੇ ਪਾਬੰਦੀ ਲਗਾ ਦਿੱਤੀ ਜਿਸ ਨਾਲ ਚਿਹਰਾ ਢੱਕ ਜਾਂਦਾ ਹੈ। ਸ਼੍ਰੀਲੰਕਾ ਸਰਕਾਰ ਦੇ ਇਸ ਫੈਸਲੇ ਦਾ ਸਭ ਤੋਂ ਵੱਧ ਪ੍ਰਭਾਵ ਬੁਰਕਾ ਅਤੇ ਨਕਾਬ ਪਹਿਨਣ ਵਾਲੀਆਂ ਮਹਿਲਾਵਾਂ ਉੱਤੇ ਪਵੇਗਾ। ਮੀਡੀਆ ਰਿਪੋਰਟਸ ਦੇ ਮੁਤਾਬਕ ਇਹ ਫੈਸਲਾ ਸ਼੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲ ਸਿਰਿਸੈਨਾ ਨੇ ਲਿਆ ਹੈ।

ਸੰਬੰਧਿਤ ਖ਼ਬਰਾਂ

ਇਸ ਫੈਸਲੇ ਦੀ ਜਾਣਕਾਰੀ ਉਨ੍ਹਾਂ ਟਵੀਟ ਰਾਹੀਂ ਦਿੱਤੀ। ਸ਼੍ਰੀਲੰਕਾ ਸਰਕਾਰ ਨੇ ਇਸ ਬਾਰੇ ਦੱਸਿਆ " ਚਿਹਰੇ ਨੂੰ ਢੰਕਣ ਵਾਲੀ ਅਜਿਹੀ ਕੋਈ ਵੀ ਚੀਜ ਜਿਸ ਰਾਹੀਂ ਕਿਸੇ ਵੀ ਵਿਅਕਤੀ ਦੀ ਪਛਾਣ ਕਰਨਾ ਮੁਸ਼ਕਲ ਹੋਵੇ ਤਾਂ ਉਸ 'ਤੇ ਐਮਰਜੈਂਸੀ ਪ੍ਰਵਧਾਨਾਂ ਦੇ ਤਹਿਤ ਪਾਬੰਦੀ ਲਗਾ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਫੇਸ ਮਾਸਕ ਵਰਗੀਆਂ ਚੀਜਾਂ ਉੱਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਉਂਕਿ ਚਿਹਰਾ ਲੁੱਕੋਣ ਵਾਲਾ ਵਿਅਕਤੀ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਹੋ ਸਕਦਾ ਹੈ। ਇਹ ਫੈਸਲਾ ਰਾਸ਼ਟਰਪਤੀ ਵੱਲੋਂ ਲਿਆ ਗਿਆ ਹੈ ਜੋ ਕਿ 29 ਅਪ੍ਰੈਲ ਤੋਂ ਲਾਗੂ ਹੋਵੇਗਾ। "ਇਸ ਫੈਸਲੇ ਤੋਂ ਬਾਅਦ ਸ਼੍ਰੀਲੰਕਾ ਸਰਕਾਰ ਏਸ਼ੀਆ ਦੇ ਅਜਿਹੇ ਦੇਸ਼ਾਂ ਦੇ ਇੱਕਠ ਵਿੱਚ ਸ਼ਾਮਲ ਹੋ ਗਈ ਹੈ ਜੋ ਅੱਤਵਾਦ ਦੇ ਵਿਰੁੱਧ ਲੜ ਰਹੇ ਹਨ ਅਤੇ ਅੱਤਵਾਦੀ ਹਮਲੇ ਨੂੰ ਰੋਕਣ ਲਈ ਠੋਸ ਕਦਮ ਚੁੱਕ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!