|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਾਘੀ ਮੇਲੇ ਮੌਕੇ ਲੱਗਣ ਵਾਲੀ ਰੌਣਕ ਮੀਂਹ ਕਾਰਨ ਹੋਈ ਫਿੱਕੀ

ਸ੍ਰੀ ਮੁਕਤਸਰ ਸਾਹਿਬ - ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਮੇਲਾ ਮਾਘੀ ਤੋਂ ਇਕ ਦਿਨ ਪਹਿਲਾਂ ਸੋਮਵਾਰ ਨੂੰ ਪੈ ਰਹੇ ਤੇਜ਼ ਮੀਂਹ ਅਤੇ ਹਵਾਵਾਂ ਨੇ ਮੁਕਤਸਰ ਦੇ ਸ਼ਹਿਰ ਦਾ ਹਾਲ ਬੇਹਾਲ ਕਰ ਦਿੱਤਾ ਹੈ। ਤੇਜ਼ ਮੀਂਹ ਕਾਰਨ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਵਲੋਂ ਕੀਤੀ ਜਾਣ ਵਾਲੀ ਕਾਨਫਰੰਸ ਲਈ ਲਾਏ ਜਾ ਰਹੇ ਪੰਡਾਲ ਮੀਂਹ ਕਾਰਨ ਗਿਲੇ ਹੋ ਗਏ ਹਨ। ਇਸ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸ੍ਰੀ ਮੁਕਤਸਰ ਸਾਹਿਬ - ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਮੇਲਾ ਮਾਘੀ ਤੋਂ ਇਕ ਦਿਨ ਪਹਿਲਾਂ ਸੋਮਵਾਰ ਨੂੰ ਪੈ ਰਹੇ ਤੇਜ਼ ਮੀਂਹ ਅਤੇ ਹਵਾਵਾਂ ਨੇ ਮੁਕਤਸਰ ਦੇ ਸ਼ਹਿਰ ਦਾ ਹਾਲ ਬੇਹਾਲ ਕਰ ਦਿੱਤਾ ਹੈ। ਤੇਜ਼ ਮੀਂਹ ਕਾਰਨ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਵਲੋਂ ਕੀਤੀ ਜਾਣ ਵਾਲੀ ਕਾਨਫਰੰਸ ਲਈ ਲਾਏ ਜਾ ਰਹੇ ਪੰਡਾਲ ਮੀਂਹ ਕਾਰਨ ਗਿਲੇ ਹੋ ਗਏ ਹਨ। ਇਸ ਤੋਂ ਇਲਾਵਾ ਮਨੋਰੰਜਨ ਮੇਲੇ ਦੀ ਗਰਾਊਂਡ, ਜੋ ਕੱਚੀ ਹੈ ਅਤੇ ਮੁੱਖ ਸੜਕ ਨਾਲੋਂ ਕਾਫੀ ਨੀਵੀਂ ਹੈ, 'ਚ ਪਾਣੀ ਭਰ ਗਿਆ ਹੈ। ਸਵੇਰ ਤੋਂ ਪੈ ਰਹੇ ਮੀਂਹ ਕਾਰਨ ਮੇਲਾ ਮਾਘੀ ਲੰਗਰ ਅਤੇ ਹੋਰ ਸੇਵਾਵਾਂ ਲਈ ਪਹੁੰਚ ਰਹੀਆਂ ਸੰਸਥਾਵਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਮੀਂਹ ਕਾਰਨ ਸਾਰਾ ਸ੍ਰੀ ਮੁਕਤਸਰ ਸਾਹਿਬ ਅਤੇ ਉਸ ਦੇ ਆਲੇ-ਦੁਆਲੇ ਦੇ ਇਲਾਕੇ ਪਾਣੀ ਕਾਰਨ ਜਲਥਲ ਹੋ ਗਏ ਹਨ। ਮੇਲਾ ਮਾਘੀ ਦੇ ਸ਼ੁਰੂਆਤ ਮੌਕੇ ਨਜ਼ਰ ਆਉਣ ਵਾਲੀ ਆਮ ਰੌਣਕ ਮੀਂਹ ਕਾਰਨ ਕਿਧਰੇ ਵੀ ਨਜ਼ਰ ਨਹੀਂ ਆ ਰਹੀ। ਮੇਲਾ ਬਾਜ਼ਾਰ ਜਾਂ ਮੰਨੋਰੰਜਨ ਮੇਲੇ 'ਚ ਆਉਣ ਵਾਲੇ ਲੋਕ ਮੀਂਹ ਨੇ ਘਰਾਂ ਅੰਦਰ ਵਾੜ ਦਿੱਤੇ ਹਨ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!