|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗ੍ਰੀਨਲੈਂਡ ਡੇ ਬੋਰਡਿੰਗ ਸਕੂਲ ਦੇ ਸਟਾਫ ਮੈਂਬਰਾਂ ਨੇ ਲਗਵਾਏ ਕੋਰੋਨਾ ਵੈਕਸੀਨ ਦੇ ਟੀਕੇ

ਬਰੇਟਾ (ਕਰਨ) : ਕਰੋਨਾ ਮਹਾਮਾਰੀ ਕਾਰਨ ਜਿਥੇ ਆਏ ਦਿਨ ਕੇਸਾ ਵਿੱਚ ਵਾਧਾ ਹੋ ਰਿਹਾ ਹੈ ਉਥੇ ਸਰਕਾਰ ਵਲੋ ਵੀ ਵੈਕਸਿਨ ਲਗਾਉਣੀ ਤੇਜ ਕਰ ਦਿੱਤੀ ਹੈ। ਜਿਸ ਤਹਿਤ ਅਜ ਸਥਾਨਕ ਗ੍ਰੀਨਲੈਂਡ ਡੇ ਬੋਰਡਿੰਗ ਪਬਲਿਕ ਸਕੂਲ ਵਿਖੇ ਸਮੂਹ ਸਟਾਫ ਵੱਲੋਂ ਵੈਕਸੀਨ ਲਗਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਉਰਮਿਲ ਜੈਨ ਨੇ ਦੱਸਿਆ ਕਿ ਸੀਐਮਓ ਕ੍ਰਿਸ਼ਨ ਸਿੰਘ ਅਤੇ ਉਨ੍ਹਾਂ ਦੇ

NRI Post Desk · 2044 ਦਿਨ ਪਹਿਲਾਂ · ਅੱਪਡੇਟ 2044 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗ੍ਰੀਨਲੈਂਡ ਡੇ ਬੋਰਡਿੰਗ ਸਕੂਲ ਦੇ ਸਟਾਫ ਮੈਂਬਰਾਂ ਨੇ ਲਗਵਾਏ ਕੋਰੋਨਾ ਵੈਕਸੀਨ ਦੇ ਟੀਕੇ
📷 NRI Post Desk

ਬਰੇਟਾ (ਕਰਨ) : ਕਰੋਨਾ ਮਹਾਮਾਰੀ ਕਾਰਨ ਜਿਥੇ ਆਏ ਦਿਨ ਕੇਸਾ ਵਿੱਚ ਵਾਧਾ ਹੋ ਰਿਹਾ ਹੈ ਉਥੇ ਸਰਕਾਰ ਵਲੋ ਵੀ ਵੈਕਸਿਨ ਲਗਾਉਣੀ ਤੇਜ ਕਰ ਦਿੱਤੀ ਹੈ। ਜਿਸ ਤਹਿਤ ਅਜ ਸਥਾਨਕ ਗ੍ਰੀਨਲੈਂਡ ਡੇ ਬੋਰਡਿੰਗ ਪਬਲਿਕ ਸਕੂਲ ਵਿਖੇ ਸਮੂਹ ਸਟਾਫ ਵੱਲੋਂ ਵੈਕਸੀਨ ਲਗਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਉਰਮਿਲ ਜੈਨ ਨੇ ਦੱਸਿਆ ਕਿ ਸੀਐਮਓ ਕ੍ਰਿਸ਼ਨ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀ ਜਸਵਿੰਦਰ ਕੌਰ ਮੁਕੇਸ਼ ਰਾਣੀ ਅਤੇ ਅੰਗਰੇਜ਼ ਕੌਰ ਆਸ਼ਾ ਵਰਕਰ ਵੱਲੋਂ ਸਕੂਲ ਦੇ ਸਮੂਹ ਸਟਾਫ ਨੂੰ ਵੈਕਸੀਨ ਲਗਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਮਹਾਂਮਾਰੀ ਦੇ ਬਚਾਅ ਲਈ ਸਰਕਾਰ ਨੂੰ ਦਿੱਤੀਆਂ ਹਦਾਇਤਾਂ ਅਨੁਸਾਰ ਕੋਰੋਨਾ ਵੈਕਸੀਨ ਲਗਵਾਉਣੀ ਚਾਹੀਦੀ ਹੈ ਤਾਂ ਜੋ ਇਸ ਦੇ ਪ੍ਰਭਾਵ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਣ 18 ਸਾਲ ਤੋਂ ਉਪਰ ਦੀ ਉਮਰ ਵਾਲੇ ਹਰ ਨੌਜਵਾਨ ਅਤੇ ਬਜ਼ੁਰਗ ਨੂੰ ਇਹ ਵੈਕਸੀਨ ਲਗਾਉਣ ਲਈ ਕਿਹਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਯਾਦਵਿੰਦਰ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!