ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਪ੍ਰਧਾਨ ਮੰਤਰੀ ਕੁਸ਼ਲ ਵਿਕਾਸ ਯੋਜਨਾ ਅਧੀਨ ਪੜੇ-ਲਿਖੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਟੇਲਰਿੰਗ ਦੇ ਮੁਫ਼ਤ ਕੋਰਸ ਕਰਵਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਪੰਜਾਬ ਸਰਕਾਰ ਨਾਲ ਬਤੌਰ ਟ੍ਰੇਨਿੰਗ ਪਾਰਟਰਨਰ ਜੁੜੇ ਤੇਨੈਕਸ ਕੰਸਲਟਿੰਗ ਪ੍ਰਾਈਵੇਟ ਲਿਮਟਿਡ ਵੱਲੋਂ ਅਕੈਡਮੀ ਵਿਚ ਮੁਫ਼ਤ ਕੋਰਸ ਦੇ ਨਵੇਂ ਬੈਚ ਦੀ ਸ਼ੁਰੂਆਤ ਕੀਤੀ ਗਈ। ਨਵੇਂ ਬੈਚ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਵੱਲੋਂ ਕੀਤਾ ਗਿਆ। ਇਸ ਮੌਕੇ ਉਨਾਂ ਕਿਹਾ ਕਿ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਸੁਵਿਧਾ ਦਾ ਪੜੇ-ਲਿਖੇ ਨੌਜਵਾਨ ਲੜਕੇ-ਲੜਕੀਆਂ ਨੂੰ ਲਾਹਾ ਲੈਣਾ ਚਾਹੀਦਾ ਹੈ।
ਸੰਬੰਧਿਤ ਖ਼ਬਰਾਂ
ਉਨਾਂ ਦੱਸਿਆ ਕਿ ਨਵੀਆਂ ਤੇ ਬਿਹਤਰ ਤਕਨੀਕਾਂ ਰਾਹੀਂ ਕਰਵਾਇਆ ਜਾ ਰਿਹਾ ਇਹ ਕੋਰਸ 3 ਤੋਂ 4 ਮਹੀਨਿਆਂ ਦਾ ਹੋਵੇਗਾ, ਜਿਸ ਨੂੰ ਮੁਕੰਮਲ ਕਰਨ ਉਪਰੰਤ ਸਿਖਿਆਰਥੀਆਂ ਨੂੰ ਨੌਕਰੀ ਵੀ ਦਿਵਾਈ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀ. ਡੀ. ਪੀ. ਓ ਫਗਵਾੜਾ ਸ੍ਰੀ ਹਰਬਲਾਸ ਸਿੰਘ, ਸ੍ਰੀ ਰਾਜੇਸ਼ ਬਾਹਰੀ, ਪ੍ਰਨਸ਼ੂਲ ਸ਼ਰਮਾ, ਸੈਂਟਰ ਹੈੱਡ ਤੇਨੈਕਸ ਅਕੈਡਮੀ ਸ੍ਰੀ ਰਾਹੁਲ ਅਤੇ ਹੋਰ ਮੌਜੂਦ ਸਨ।






