|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਵਿਸ਼ਵ ਵਾਤਾਵਰਨ ਦਿਵਸ ਮੌਕੇ ਰੋਪੜ ਵਿਖੇ ਰਾਜ ਪੱਧਰੀ ਸਮਾਗਮ

ਰੂਪਨਗਰ : ਆਈਆਈਟੀ ਰੋਪੜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਅੱਜ ਕਰਵਾਏ ਰਾਜ ਪੱਧਰੀ ਸਮਾਗਮ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਟੈਕਨੀਕਲ ਐਜੂਕੇਸ਼ਨ ਮੰਤਰੀ ਚਰਨਜੀਤ ਸਿੰਘ ਚੰਨੀ, ਇੰਡਸਟਰੀ ਮੰਤਰੀ ਸ਼ਾਮ ਸੁੰਦਰ ਅਰੋੜਾ, ਹਲਕਾ ਵਿਧ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਰੂਪਨਗਰ : ਆਈਆਈਟੀ ਰੋਪੜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਅੱਜ ਕਰਵਾਏ ਰਾਜ ਪੱਧਰੀ ਸਮਾਗਮ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਟੈਕਨੀਕਲ ਐਜੂਕੇਸ਼ਨ ਮੰਤਰੀ ਚਰਨਜੀਤ ਸਿੰਘ ਚੰਨੀ, ਇੰਡਸਟਰੀ ਮੰਤਰੀ ਸ਼ਾਮ ਸੁੰਦਰ ਅਰੋੜਾ, ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੀਤਾ ਗਿਆ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਅਸੀਂ ਅਜਿਹਾ ਦਿਨ ਮਨਾ ਰਹੇ ਹਨ ਜੋ ਪੂਰੀ ਦੁਨੀਆ ਵਿਚ ਮਨਾਇਆ ਜਾ ਰਿਹਾ ‌ਹੈ। ਅੱਜ ਸਭ ਤੋਂ ਵੱਧ ਲੋੜ ਰੁੱਖਾਂ ਨੂੰ ਸਾਂਭਣ ਦੀ ਹੈ। ਸਾਨੂੰ ਵਾਤਾਵਰਨ ਬਚਾਉਣ ਲਈ ਖ਼ੁਦ ਅੱਗੇ ਆਉਣਾ ਚਾਹੀਦਾ ਹੈ।

ਸੰਬੰਧਿਤ ਖ਼ਬਰਾਂ

ਨਦੀਆਂ-ਨਾਲਿਆਂ ਦਾ ਪਾਣੀ ਘੱਟ ਰਿਹਾ ਹੈ ਅਤੇ ਪੀਣ ਵਾਲਾ ਪਾਣੀ ਦੂਸ਼ਿਤ ਹੋਣਾ ਚਿੰਤਾ ਦਾ ਵਿਸ਼ਾ ਹੈ। ਜੇਕਰ ਸਾਡਾ ਵਾਤਾਵਰਨ ਠੀਕ ਹੋਵੇਗਾ ਤਾਂ ਸਾਡੀ ਸਿਹਤ ਵੀ ਠੀਕ ਰਹੇਗੀ। ਬੱਚਿਆਂ ਨੂੰ ਫੇਫੜਿਆਂ ਦੀ ਬਿਮਾਰੀ ਲੱਗ ਰਹੀ ਹੈ ਜੋ ਕਿ ਵੱਧ ਰਿਹਾ ਪ੍ਰਦੂਸ਼ਣ ਨਾਲ਼ ਹੋ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫੈਕਟਰੀਆਂ ਤੋਂ ਨਿਕਲ ਰਹੇ ਪ੍ਰਦੂਸ਼ਣ 'ਤੇ ਸਖ਼ਤੀ ਵਰਤਣੀ ਬੇਹੱਦ ਜ਼ਰੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੰਗ ਹੈ। ਖੇਤੀਬਾੜੀ ਦੇ ਨਾਲ ਕਿਸਾਨਾਂ ਨੂੰ ਰੁਖ਼ ਵੀ ਲਗਾਉਣ ਦੀ ਜ਼ਰੂਰਤ ਹੈ। ਕੈਪਟਨ ਨੇ ਕਿਹਾ ਕਿ ਕਿਸਾਨਾਂ ਨੂੰ ਝੋਨਾ ਲਾਉਣ ਦੀ ਜ਼ਰੂਰਤ ਨਹੀਂ।

ਹੁਣ ਸਬਜ਼ੀਆਂ ਲਗਾਉਣ ਦੀ ਲੋੜ ਹੈ। ਪੀਣ ਵਾਲੇ ਪਾਣੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣਾ ਚਾਹੀਦਾ ਹੈ| ਇਸ ਮੌਕੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ, ਆਈਆਈਟੀ ਰੋਪੜ ਦੇ ਡਾਇਰੈਕਟਰ ਐੱਸਕੇ ਦਾਸ, ਬਾਬਾ ਸੇਵਾ ਸਿੰਘ ਕਾਰਸੇਵਾ ਵਾਲੇ, ਡੀਸੀ ਡਾ. ਸੁਮੀਤ ਜਾਰੰਗਲ, ਐੱਸਐੱਸਪੀ ਸਵਪਨ ਸ਼ਰਮਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਅਮਰਜੀਤ ਸਿੰਘ ਸੈਣੀ, ਸੁਖਵਿੰਦਰ ਸਿੰਘ ਵਿਸਕੀ, ਰਮੇਸ਼ ਗੋਇਲ, ਡਾਕਟਰ ਗੁਰਿੰਦਰ ਪਾਲ ਸਿੰਘ ਬਿੱਲਾ, ਪੋਮੀ ਸੋਨੀ, ਅਸ਼ਵਨੀ ਸ਼ਰਮਾ, ਐਮਸੀ ਗੁਰਮੀਤ ਸਿੰਘ ਰਿੰਕੂ, ਰਾਜੇਸ਼ ਕੁਮਾਰ, ਕਰਨੈਲ ਸਿੰਘ ਜੈਲੀ ਆਦਿ ਮੌਜੂਦ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!