|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨੌਜਵਾਨ ਨੂੰ ਜ਼ਹਿਰੀਲਾ ਟੀਕਾ ਲਾ ਕੇ ਮਤਰੇਈ ਮਾਂ ਨੇ ਉਤਾਰਿਆ ਮੌਤ ਦੇ ਘਾਟ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਾਭਾ ਵਿਖੇ ਮਤਰੇਈ ਮਾਂ ਅਤੇ ਉਸ ਦੇ ਪੁੱਤਰ ਵੱਲੋਂ ਇਥੇ 30 ਸਾਲਾ ਸ਼ੈਲੀ ਨਾਮੀ ਨੌਜਵਾਨ ਨੂੰ ਜ਼ਹਿਰੀਲਾ ਟੀਕਾ ਦੇ ਕੇ ਮਾਰ ਦਿੱਤੇ ਜਾਣ ਦੀ ਸੂਚਨਾ ਹੈ। ਦੱਸਿਆ ਜਾਂਦਾ ਹੈ ਕਿ ਸ਼ੈਲੀ ਦੀ ਮਾਤਾ ਦਾ ਦਿਹਾਂਤ ਹੋ ਗਿਆ ਸੀ। ਕੁਝ ਸਮੇਂ ਬਾਅਦ ਉਸ ਦੇ ਪਿਤਾ ਨੇ ਦੂਜਾ ਵਿਆਹ ਕਰਵਾ ਲਿਆ ਅਤੇ ਬਾਅਦ ’ਚ ਉਸ ਦੀ ਵੀ ਮੌਤ ਹੋ ਗਈ। ਸ਼ੈਲੀ ਨੂੰ ਨੈਚੂਰਲ ਪਾਰਕ ’

NRI Post Desk · 1708 ਦਿਨ ਪਹਿਲਾਂ · ਅੱਪਡੇਟ 1708 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨੌਜਵਾਨ ਨੂੰ ਜ਼ਹਿਰੀਲਾ ਟੀਕਾ ਲਾ ਕੇ ਮਤਰੇਈ ਮਾਂ ਨੇ ਉਤਾਰਿਆ ਮੌਤ ਦੇ ਘਾਟ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਾਭਾ ਵਿਖੇ ਮਤਰੇਈ ਮਾਂ ਅਤੇ ਉਸ ਦੇ ਪੁੱਤਰ ਵੱਲੋਂ ਇਥੇ 30 ਸਾਲਾ ਸ਼ੈਲੀ ਨਾਮੀ ਨੌਜਵਾਨ ਨੂੰ ਜ਼ਹਿਰੀਲਾ ਟੀਕਾ ਦੇ ਕੇ ਮਾਰ ਦਿੱਤੇ ਜਾਣ ਦੀ ਸੂਚਨਾ ਹੈ। ਦੱਸਿਆ ਜਾਂਦਾ ਹੈ ਕਿ ਸ਼ੈਲੀ ਦੀ ਮਾਤਾ ਦਾ ਦਿਹਾਂਤ ਹੋ ਗਿਆ ਸੀ। ਕੁਝ ਸਮੇਂ ਬਾਅਦ ਉਸ ਦੇ ਪਿਤਾ ਨੇ ਦੂਜਾ ਵਿਆਹ ਕਰਵਾ ਲਿਆ ਅਤੇ ਬਾਅਦ ’ਚ ਉਸ ਦੀ ਵੀ ਮੌਤ ਹੋ ਗਈ। ਸ਼ੈਲੀ ਨੂੰ ਨੈਚੂਰਲ ਪਾਰਕ ’ਚ ਬੁਲਾ ਕੇ ਜ਼ਹਿਰ ਦਾ ਟੀਕਾ ਲਾ ਕੇ ਘਰ ਛੱਡ ਦਿੱਤਾ ਗਿਆ।

ਸੰਬੰਧਿਤ ਖ਼ਬਰਾਂ

ਹਾਲਤ ਖਰਾਬ ਹੋਣ ’ਤੇ ਗੁਆਂਢੀਆਂ ਨੇ ਹਸਪਤਾਲ ਐਮਰਜੈਂਸੀ ’ਚ ਦਾਖਲ ਕਰਵਾਇਆ, ਜਿਥੇ ਉਸ ਦੀ ਮੌਤ ਹੋ ਗਈ। ਗੁਆਂਢੀਆਂ ਨਵੀਨ ਕੁਮਾਰ, ਜਿੰਦਰ ਕੁਮਾਰ ਅਤੇ ਚਾਚੀ ਚਰਨੋ ਨੇ ਇਨਸਾਫ ਦੀ ਮੰਗ ਕੀਤੀ ਹੈ।

ਪੁਲਿਸ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰ ਰਹੇ ਹਾਂ। ਪੋਸਟਮਾਰਟਮ ਰਿਪੋਰਟ ਆਉਣ ’ਤੇ ਹੀ ਪਤਾ ਲੱਗੇਗਾ ਕਿ ਜ਼ਹਿਰੀਲਾ ਟੀਕਾ ਲੱਗਣ ਨਾਲ ਮੌਤ ਹੋਈ ਹੈ ਜਾਂ ਕੋਈ ਹੋਰ ਕਾਰਨ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!