|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

12ਵੀਂ ਜਮਾਤ 'ਚ ਫੇਲ੍ਹ ਹੋਣ ਦੇ ਡਰ ਕਾਰਨ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡੇਰਾਬੱਸੀ ਵਿੱਖੇ ਪਿੰਡ ਦਫਰਪੁਰ 'ਚ ਇਕ 19 ਸਾਲਾ ਵਿਦਿਆਰਥਣ ਨੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ, ਜਿਸਦੀ ਪਛਾਣ ਜਯੋਤੀ ਪੁੱਤਰੀ ਮਹਿੰਦਰ ਪਾਲ ਵਜੋਂ ਹੋਈ ਹੈ। ਏ. ਐੱਸ. ਆਈ. ਰਾਜਿੰਦਰ ਸਿੰਘ ਨੇ ਦੱਸਿਆ ਕਿ ਜਯੋਤੀ ਰਾਮਗੜ੍ਹ ਵਿਖੇ 12ਵੀਂ ਜਮਾਤ ਵਿਚ ਪੜ੍ਹਦੀ ਸੀ ਅਤੇ ਇਸ ਤੋਂ ਪਹਿਲਾਂ ਉਹ ਦੋ ਵਾਰ ਫੇਲ੍ਹ ਹੋ ਚੁੱਕੇ ਸੀ। 12ਵੀਂ ਕਲਾਸ ਦੇ ਪੇਪਰ

NRI Post Desk · 1709 ਦਿਨ ਪਹਿਲਾਂ · ਅੱਪਡੇਟ 1709 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡੇਰਾਬੱਸੀ ਵਿੱਖੇ ਪਿੰਡ ਦਫਰਪੁਰ 'ਚ ਇਕ 19 ਸਾਲਾ ਵਿਦਿਆਰਥਣ ਨੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ, ਜਿਸਦੀ ਪਛਾਣ ਜਯੋਤੀ ਪੁੱਤਰੀ ਮਹਿੰਦਰ ਪਾਲ ਵਜੋਂ ਹੋਈ ਹੈ। ਏ. ਐੱਸ. ਆਈ. ਰਾਜਿੰਦਰ ਸਿੰਘ ਨੇ ਦੱਸਿਆ ਕਿ ਜਯੋਤੀ ਰਾਮਗੜ੍ਹ ਵਿਖੇ 12ਵੀਂ ਜਮਾਤ ਵਿਚ ਪੜ੍ਹਦੀ ਸੀ ਅਤੇ ਇਸ ਤੋਂ ਪਹਿਲਾਂ ਉਹ ਦੋ ਵਾਰ ਫੇਲ੍ਹ ਹੋ ਚੁੱਕੇ ਸੀ। 12ਵੀਂ ਕਲਾਸ ਦੇ ਪੇਪਰ ਸ਼ੁਰੂ ਸਨ ਅਤੇ ਇਸ ਤੋਂ ਇਕ ਦਿਨ ਪਹਿਲਾਂ ਹੀ ਉਹ ਫੇਲ੍ਹ ਹੋਣ ਦੇ ਡਰ ਕਾਰਨ ਡਿਪਰੈਸ਼ਨ ਦਾ ਸ਼ਿਕਾਰ ਹੋ ਗਈ ਅਤੇ ਘਰ ਦੇ ਬਾਥਰੂਮ ਵਿਚ ਫ਼ਾਹਾ ਲਾ ਲਿਆ।

ਸੰਬੰਧਿਤ ਖ਼ਬਰਾਂ

ਉਸ ਦੀ ਛੋਟੀ ਭੈਣ ਨੇ ਦੇਖਿਆ ਤਾਂ ਉਸ ਨੇ ਆਪਣੇ ਪਿਤਾ ਨੂੰ ਫੋਨ ਕਰ ਕੇ ਬੁਲਾਇਆ, ਜੋ ਰਾਜ ਮਿਸਤਰੀ ਦਾ ਕੰਮ ਕਰਦਾ ਹੈ। ਉਹ ਜਯੋਤੀ ਨੂੰ ਪੰਚਕੂਲਾ ਹਸਪਤਾਲ ਲੈ ਕੇ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!