|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਓਂਟਾਰੀਓ 'ਚ ਸੜਕਾਂ 'ਤੇ ਉਤਰ ਆਏ ਵਿਦਿਆਰਥੀ 'ਡਗ ਫੋਰਡ ਕੁਰਸੀ ਛੱਡੋ' ਦੇ ਲਾਏ ਨਾਅਰੇ

ਓਂਟਾਰੀਓ (ਵਿਕਰਮ ਸਹਿਜਪਾਲ) : ਓਂਟਾਰੀਓ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ 'ਚ ਕੀਤੀਆਂ ਤਬਦੀਲੀਆਂ ਤੋਂ ਨਾਰਾਜ਼ ਓਂਟਾਰੀਓ ਦੇ ਵਿਦਿਆਰਥੀ ਸੜਕਾਂ 'ਤੇ ਉਤਰ ਆਏ ਅਤੇ 'ਡਗ ਫੋਰਡ ਕੁਰਸੀ ਛੱਡੋ' ਦੇ ਨਾਅਰੇ ਲਾਉਣ ਲੱਗੇ। ਉਧਰ ਓਂਟਾਰੀਓ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬੇ ਲਈ ਜ਼ਰੂਰੀ ਸੁਧਾਰਾਂ ਨੂੰ ਲਾਗੂ ਕਰਨ ਦੇ ਫ਼ੈਸਲੇ 'ਤੇ ਅਜਿਹੇ ਰੋਸ-ਵਿਖਾਵੇ ਕੋਈ ਅਸਰ ਨਹੀਂ ਪਾ ਸਕਦੇ।

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ (ਵਿਕਰਮ ਸਹਿਜਪਾਲ) : ਓਂਟਾਰੀਓ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ 'ਚ ਕੀਤੀਆਂ ਤਬਦੀਲੀਆਂ ਤੋਂ ਨਾਰਾਜ਼ ਓਂਟਾਰੀਓ ਦੇ ਵਿਦਿਆਰਥੀ ਸੜਕਾਂ 'ਤੇ ਉਤਰ ਆਏ ਅਤੇ 'ਡਗ ਫੋਰਡ ਕੁਰਸੀ ਛੱਡੋ' ਦੇ ਨਾਅਰੇ ਲਾਉਣ ਲੱਗੇ। ਉਧਰ ਓਂਟਾਰੀਓ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬੇ ਲਈ ਜ਼ਰੂਰੀ ਸੁਧਾਰਾਂ ਨੂੰ ਲਾਗੂ ਕਰਨ ਦੇ ਫ਼ੈਸਲੇ 'ਤੇ ਅਜਿਹੇ ਰੋਸ-ਵਿਖਾਵੇ ਕੋਈ ਅਸਰ ਨਹੀਂ ਪਾ ਸਕਦੇ।

ਸੰਬੰਧਿਤ ਖ਼ਬਰਾਂ

ਟੋਰਾਂਟੋ ਦੇ ਡਾਊਨ ਟਾਊਨ ਨਾਲ ਸਬੰਧਤ ਇਕ ਹਾਈ ਸਕੂਲ ਦੇ ਵਿਦਿਆਰਥੀ ਓਂਟਾਰੀਓ ਦੇ ਪ੍ਰੀਮੀਅਰ ਨੂੰ ਸੱਤਾ ਤੋਂ ਲਾਂਭੇ ਹੋਣ ਦਾ ਸੱਦਾ ਦੇ ਰਹੇ ਸਨ ਜਦਕਿ ਬਲੋਰ ਕਾਲਜੀਏਟ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਸੋਸ਼ਲ ਮੀਡੀਆ 'ਤੇ ਮੁਹਿੰਮ ਦਾ ਆਗ਼ਾਜ਼ ਕਰ ਦਿੱਤਾ। ਮਿਸੀਸਾਗਾ ਐਰਿਨਡੇਲ ਸੈਕੰਡਰੀ ਸਕੂਲ ਦੇ ਦਰਜਨਾਂ ਵਿਦਿਆਰਥੀਆਂ ਦੇ ਹੱਥਾਂ 'ਚ ਸੂਬਾ ਸਰਕਾ ਅਤੇ ਡਗ ਫ਼ੋਰਡ ਵਿਰੋਧੀ ਤਖ਼ਤੀਆਂ ਫੜੀਆਂ ਹੋਈਆਂ ਸਨ। ਲੰਡਨ ਵਿਖੇ ਐਚ.ਬੀ. ਬੀਲ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸਿਟੀ ਹਾਲ ਵੱਲ ਮਾਰਚ ਕਰਨ ਤੋਂ ਪਹਿਲਾਂ ਕਤਾਰ ਬਣਾ ਕੇ ਰੋਸ ਵਿਖਾਵਾ ਕੀਤਾ।

ਔਟਵਾ, ਵਿੰਡਸਰ, ਥੰਡਰ ਬੇਅ ਅਤੇ ਹੈਮਿਲਟਨ ਦੇ ਸਕੂਲੀ ਵਿਦਿਆਰਥੀਆਂ ਨੇ ਵੀ ਪੀ.ਸੀ. ਪਾਰਟੀ ਦੀ ਸਰਕਾਰ ਨੂੰ ਰੱਜ ਕੇ ਕੋਸਿਆ। ਰੋਸ ਵਿਖਾਵਿਆਂ ਦੇ ਸਿਲਸਿਲੇ 'ਤੇ ਟਿੱਪਣੀ ਕਰਦਿਆਂ ਪ੍ਰੀਮੀਅਰ ਡਗ ਫ਼ੋਰਡ ਨੇ ਕਿਹਾ ਕਿ ਅਸਲ ਵਿਚ ਮਾਸੂਮ ਵਿਦਿਆਰਥੀ ਅਤੇ ਅਧਿਆਪਕ, ਯੂਨੀਅਨ ਆਗੂਆਂ ਦੀ ਕਠਪੁਤਲੀ ਬਣੇ ਹੋਏ ਹਨ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!