|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਵੀਪ' ਮੁਹਿੰਮ ਤਹਿਤ ਵਿਦਿਆਰਥੀਆਂ ਨੇ ਕੱਢੀ ਵੋਟਰ ਜਾਗਰੂਕਤਾ ਰੈਲੀ

ਕਪੂਰਥਲਾ : ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ 'ਸਵੀਪ' ਮੁਹਿੰਮ ਤਹਿਤ ਨੋਡਲ ਅਫ਼ਸਰ ਪ੍ਰੋ. ਸਰਬਜੀਤ ਸਿੰਘ ਧੀਰ ਅਤੇ ਪ੍ਰੋ. ਅਜੇ ਕੁਮਾਰ ਦੀ ਅਗਵਾਈ ਹੇਠ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦੇ ਐਨ. ਐਸ. ਐਸ ਵਲੰਟੀਅਰਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ਵਿਖੇ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਮਾਨਵੀ ਚੇਨ ਬਣਾਈ ਗਈ ਰੈਲੀ ਕੱਢ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ 'ਸਵੀਪ' ਮੁਹਿੰਮ ਤਹਿਤ ਨੋਡਲ ਅਫ਼ਸਰ ਪ੍ਰੋ. ਸਰਬਜੀਤ ਸਿੰਘ ਧੀਰ ਅਤੇ ਪ੍ਰੋ. ਅਜੇ ਕੁਮਾਰ ਦੀ ਅਗਵਾਈ ਹੇਠ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦੇ ਐਨ. ਐਸ. ਐਸ ਵਲੰਟੀਅਰਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ਵਿਖੇ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਮਾਨਵੀ ਚੇਨ ਬਣਾਈ ਗਈ ਰੈਲੀ ਕੱਢੀ ਗਈ, ਜਿਸ ਵਿਚ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦਾ ਸੱਦਾ ਦਿੱਤਾ ਗਿਆ। ਪ੍ਰੋ. ਸਰਬਜੀਤ ਸਿੰਘ ਧੀਰ ਨੇ ਇਸ ਮੌਕੇ ਕਿਹਾ ਕਿ ਲੋਕਤੰਤਰ ਵਿਚ ਵੋਟ ਦਾ ਬਹੁਤ ਹੀ ਮਹੱਤਵ ਹੈ ਅਤੇ ਸਾਨੂੰ ਆਪਣੀ ਵੋਟ ਦਾ ਪ੍ਰਯੋਗ ਸਹੀ ਤਰੀਕੇ ਨਾਲ ਕਰਕੇ ਲੋਕਤੰਤਰ ਦੀ ਮਜ਼ਬੂਤੀ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਸੰਬੰਧਿਤ ਖ਼ਬਰਾਂ

ਉਨਾਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦਾ ਮਕਸਦ ਵੋਟਰਾਂ ਵਿਚ ਜਾਗਰੂਕਤਾ ਪੈਦਾ ਕਰਨਾ ਹੈ, ਤਾਂ ਜੋ ਉਹ ਆਉਣ ਵਾਲੀਆਂ ਚੋਣਾਂ ਵਿਚ ਵੱਧ-ਚੜ ਕੇ ਹਿੱਸਾ ਲੈ ਸਕਣ। ਇਸ ਮੌਕੇ ਪ੍ਰਿੰਸੀਪਲ ਮਨਜੀਤ ਸਿੰਘ, ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਦੇ ਪ੍ਰਧਾਨ ਗੁਰਮੁਖ ਸਿੰਘ ਢੋਡ, ਇੰਦਰਜੀਤ ਸਿੰਘ, ਮਨਦੀਪ ਕੌਰ, ਹਰਮੀਤ ਕੌਰ, ਸਤਨਾਮ ਸਿੰਘ, ਕਰਮਜੀਤ ਸਿੰਘ, ਅਮਨਦੀਪ, ਬਲਵਿੰਦਰ ਸਿੰਘ, ਰਾਜਾ, ਸ਼ਾਹਿਦ ਸ਼ਰਮਾ, ਕਰਨ, ਹਰਸ਼, ਸਾਹਿਲ ਤੇ ਹੋਰ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!