|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਪਤਨੀ ਦੇ ਕੈਨੇਡਾ ਜਾਣ ਦੀ ਗੱਲ ਤੋਂ ਦੁਖੀ ਪਤੀ ਨੇ ਲਿਆ ਫਾਹਾ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਤੁਹਾਨੂੰ ਦੱਸ ਦਈਏ ਕਿ ਪਤਨੀ ਦੇ ਸਟੱਡੀ ਵੀਜ਼ਾ 'ਤੇ ਕੈਨੇਡਾ ਜਾਣ ਦੀ ਗੱਲ ਤੋਂ ਦੁਖੀ ਪਤੀ ਨੇ ਸੋਮਵਾਰ ਨੂੰ ਘਰ 'ਚ ਪੱਖੇ ਨਾਲ ਪਰਨੇ ਦੇ ਸਹਾਰੇ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ 'ਚ ਥਾਣਾ ਡਵੀਜ਼ਨ ਨੰ. 6 ਦੀ ਪੁਲਸ ਨੇ ਮੰਗਲਵਾਰ ਨੂੰ ਲਾਸ਼ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਧਾਰਾ 174 ਦੀ ਕਾਰਵਾਈ ਕਰ ਕੇ ਲਾਸ਼ ਰਿਸ਼ਤੇਦਾਰਾ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਤੁਹਾਨੂੰ ਦੱਸ ਦਈਏ ਕਿ ਪਤਨੀ ਦੇ ਸਟੱਡੀ ਵੀਜ਼ਾ 'ਤੇ ਕੈਨੇਡਾ ਜਾਣ ਦੀ ਗੱਲ ਤੋਂ ਦੁਖੀ ਪਤੀ ਨੇ ਸੋਮਵਾਰ ਨੂੰ ਘਰ 'ਚ ਪੱਖੇ ਨਾਲ ਪਰਨੇ ਦੇ ਸਹਾਰੇ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ 'ਚ ਥਾਣਾ ਡਵੀਜ਼ਨ ਨੰ. 6 ਦੀ ਪੁਲਸ ਨੇ ਮੰਗਲਵਾਰ ਨੂੰ ਲਾਸ਼ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਧਾਰਾ 174 ਦੀ ਕਾਰਵਾਈ ਕਰ ਕੇ ਲਾਸ਼ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤੀ। ਮ੍ਰਿਤਕ ਦੀ ਪਛਾਣ ਇੰਦਰਜੀਤ ਸਿੰਘ (24) ਨਿਵਾਸੀ ਕਬੀਰ ਨਗਰ, ਡਾਬਾ ਰੋਡ ਦੇ ਰੂਪ 'ਚ ਹੋਈ ਹੈ।

ਸੰਬੰਧਿਤ ਖ਼ਬਰਾਂ

ਜਾਂਚ ਅਧਿਕਾਰੀ ਏ. ਐੱਸ. ਆਈ. ਗੁਰਮੇਲ ਸਿੰਘ ਅਨੁਸਾਰ ਪੁਲਸ ਨੂੰ ਦਿੱਤੇ ਬਿਆਨ ਵਿਚ ਮਾਂ ਸਤਪਾਲ ਕੌਰ ਨੇ ਦੱਸਿਆ ਕਿ 3 ਮਹੀਨੇ ਪਹਿਲਾਂ ਬੇਟੇ ਦਾ ਵਿਆਹ ਮੋਗਾ ਦੀ ਰਹਿਣ ਵਾਲੀ ਲੜਕੀ ਕੋਮਲਪ੍ਰੀਤ ਕੌਰ ਨਾਲ ਹੋਇਆ ਸੀ। ਨੂੰਹ ਨੇ ਸਟੱਡੀ ਵੀਜ਼ਾ 'ਤੇ ਕੈਨੇਡਾ ਜਾਣਾ ਸੀ ਅਤੇ ਬੁੱਧਵਾਰ ਨੂੰ ਉਸ ਦੀ ਫਲਾਈਟ ਸੀ, ਜਿਸ ਕਾਰਨ ਘਰ ਵਿਚ ਤਿਆਰੀਆਂ ਚੱਲ ਰਹੀਆਂ ਸੀ।

ਸੋਮਵਾਰ ਸਵੇਰੇ 11 ਵਜੇ ਉਹ ਆਪਣੇ ਬੇਟੇ ਅਤੇ ਨੂੰਹ ਨਾਲ ਮਾਰਕੀਟ ਖਰੀਦਦਾਰੀ ਕਰਨ ਗਈ ਸੀ। ਬਾਅਦ ਦੁਪਹਿਰ 3 ਵਜੇ ਬੇਟਾ ਕਿਸੇ ਜ਼ਰੂਰੀ ਕੰਮ ਦਾ ਕਹਿ ਕੇ ਘਰ ਵਾਪਸ ਆ ਗਿਆ। 4 ਵਜੇ ਜਦ ਉਨ੍ਹਾਂ ਨੇ ਵਾਪਸ ਆ ਕੇ ਮੇਨ ਗੇਟ ਦਾ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਬੇਟੇ ਦੀ ਲਾਸ਼ ਹਵਾ 'ਚ ਲਟਕ ਰਹੀ ਸੀ। ਉਸ ਨੂੰ ਤੁਰੰਤ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!